nabaz-e-punjab.com

ਜਨਤਕ ਥਾਵਾਂ ’ਤੇ ਮਾਸਕ ਨਾ ਪਾਉਣ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ: ਸਿੱਧੂ

ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਸਿਹਤ ਵਿਭਾਗ ਵੱਲੋਂ ਜਾਰੀ ਨੋਟੀਫ਼ਿਕੇਸ਼ਨ ਬਾਰੇ ਦਿੱਤੀ ਜਾਣਕਾਰੀ

ਲੋਕਾਂ ਨੂੰ ਘਰ ਤੋਂ ਬਾਹਰ ਜਾਣ ਸਮੇਂ ਮਾਸਕ ਲਾਜ਼ਮੀ ਤੇ ਇਕ ਦੂਜੇ ਤੋਂ ਜ਼ਰੂਰੀ ਫਾਸਲਾ ਰੱਖਣ ਲਈ ਪ੍ਰੇਰਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 19 ਅਪਰੈਲ:
‘ਕਰੋਨਾਵਾਇਰਸ’ ਨੂੰ ਫੈਲਣ ਤੋਂ ਰੋਕਣ ਲਈ ਪੰਜਾਬ ਸਰਕਾਰ ਨੇ ਜਨਤਕ ਥਾਵਾਂ ’ਤੇ ਮਾਸਕ ਪਾਉਣਾ ਲਾਜ਼ਮੀ ਕਰਾਰ ਦਿੱਤਾ ਗਿਆ ਹੈ। ਇਸ ਸਬੰਧੀ ਸਿਹਤ ਵਿਭਾਗ ਵੱਲੋਂ ਨੋਟੀਫ਼ਿਕੇਸ਼ਨ ਵੀ ਜਾਰੀ ਕੀਤਾ ਗਿਆ ਹੈ। ਸਿਵਲ ਸਰਜਨ ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਹੁਕਮ ਜਾਰੀ ਕੀਤੇ ਹਨ ਕਿ ਇਸ ਮਹਾਮਾਰੀ ਨੂੰ ਫੈਲਣ ਤੋਂ ਰੋਕਣ ਲਈ ਕੋਈ ਵੀ ਨਾਗਰਿਕ ਘਰ ਤੋਂ ਬਾਹਰ ਜਾਣ ਵੇਲੇ ਮਾਸਕ ਦੀ ਵਰਤੋਂ ਕਰਨਾ ਯਕੀਨੀ ਬਣਾਏ ਅਤੇ ਇਨ੍ਹਾਂ ਹੁਕਮਾਂ ਨੂੰ ਲਾਗੂ ਕਰਨ ਵਿੱਚ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ। ਇਨ੍ਹਾਂ ਹੁਕਮਾਂ ਦੀ ਪਾਲਣਾ ਕਰਵਾਉਣ ਲਈ ਪੁਲੀਸ ਨੂੰ ਵੀ ਆਦੇਸ਼ ਦਿੱਤੇ ਗਏ ਹਨ ਕਿ ਜਨਤਕ ਥਾਵਾਂ ਉੱਤੇ ਬਿਨਾਂ ਮਾਸਕ (ਚਾਹੇ ਘਰ ਬਣਾਇਆ ਹੋਵੇ ਜਾਂ ਹੋਰ) ਨਜ਼ਰ ਆਉਣ ’ਤੇ ਸਬੰਧਤ ਦਾ ਕਾਨੂੰਨ ਅਨੁਸਾਰ ਚਲਾਨ ਕੱਟਿਆ ਜਾਵੇਗਾ।
ਡਾ. ਮਨਜੀਤ ਸਿੰਘ ਨੇ ਦੱਸਿਆ ਕਿ ਐਪੀਡੈਮਿਕ ਡਿਜ਼ੀਜ਼ ਐਕਟ 1897 ਤਹਿਤ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਰੈਗੂਲੇਸ਼ਨ ਦੇ ਰੂਲ 12 ਦੀ ਵਰਤੋਂ ਕਰਦੇ ਹੋਏ ਬੀਤੀ 5 ਮਾਰਚ ਨੂੰ ਨੋਟੀਫ਼ਿਕੇਸ਼ਨ ਜਾਰੀ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਸਿਹਤ ਮੰਤਰੀ ਦੀਆਂ ਹਦਾਇਤਾਂ ਅਨੁਸਾਰ ਜਿਹੜੇ ਵਿਅਕਤੀ ਹਸਪਤਾਲਾਂ ਅਤੇ ਹੋਰ ਦਫ਼ਤਰਾਂ, ਉਦਯੋਗਾਂ ਜਾਂ ਹੋਰ ਥਾਵਾਂ ’ਤੇ ਕੰਮ ਕਰਦੇ ਹਨ, ਉਹ ਜ਼ਰੂਰ ਮਾਸਕ ਪਾਉਣਗੇ। ਇਸ ਤੋਂ ਇਲਾਵਾ ਆਪਣੇ ਸਾਧਨ ’ਤੇ ਸਫ਼ਰ ਕਰਦੇ ਸਮੇਂ ਮਾਸਕ ਪਾਉਣਾ ਲਾਜ਼ਮੀ ਹੈ। ਸਿਵਲ ਸਰਜਨ ਨੇ ਆਮ ਲੋਕਾਂ ਨੂੰ ਸਮਾਜਿਕ ਦੂਰੀ ਬਣਾਉਣ ਦੇ ਹੁਕਮਾਂ ਦੀ ਵੀ ਪਾਲਣਾ ਕਰਨ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਘਰਾਂ ਵਿੱਚ ਰਹਿ ਕੇ ਇਸ ਮਹਾਮਾਰੀ ਵਿਰੁੱਧ ਜੰਗ ਜਿੱਤੀ ਜਾ ਸਕਦੀ ਹੈ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…