ਮੇਲਾ ਪ੍ਰਬੰਧਕਾਂ ਦੇ ਨਾਲ-ਨਾਲ ਜ਼ਿੰਮੇਵਾਰ ਅਫ਼ਸਰਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਹੋਵੇ: ਅਕਾਲੀ ਦਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਸਤੰਬਰ:
ਸ਼੍ਰੋਮਣੀ ਅਕਾਲੀ ਦਲ ਦੇ ਮੁਹਾਲੀ ਦੇ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਨੇ ਮੰਗ ਕੀਤੀ ਕਿ ਦਸਹਿਰਾ ਗਰਾਊਂਡ ਵਿੱਚ ਝੂਲਾ ਟੁੱਟਣ ਕਾਰਨ ਵਾਪਰੇ ਹਾਦਸੇ ਸਬੰਧੀ ਮੇਲਾ ਪ੍ਰਬੰਧਕਾਂ ਦੇ ਨਾਲ-ਨਾਲ ਜ਼ਿੰਮੇਵਾਰ ਅਫ਼ਸਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਬੇਸ਼ੱਕ ਪੁਲੀਸ ਨੇ ਮੇਲਾ ਪ੍ਰਬੰਧਕਾਂ ਖ਼ਿਲਾਫ਼ ਪਰਚਾ ਦਰਜ ਕੀਤਾ ਹੈ ਪਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਵੀ ਆਪਣੀ ਜ਼ਿੰਮੇਵਾਰੀ ਤੋਂ ਭੱਜ ਨਹੀਂ ਸਕਦੇ ਹਨ। ਉਨ੍ਹਾਂ ਖ਼ਿਲਾਫ਼ ਵੀ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ।
ਅਕਾਲੀ ਆਗੂ ਨੇ ਕਿਹਾ ਕਿ ਇਸ ਹਾਦਸੇ ਵਿੱਚ ਕਰੀਬ 30 ਵਿਅਕਤੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਏ ਹਨ। ਜਿਨ੍ਹਾਂ ਵਿੱਚ ਅੌਰਤਾਂ ਅਤੇ ਬੱਚੇ ਵੀ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਬੜੀ ਹੈਰਾਨੀ ਦੀ ਗੱਲ ਹੈ ਕਿ ਵੱਖ-ਵੱਖ ਵਿਭਾਗਾਂ ਨੇ ਜ਼ਮੀਨੀ ਹਕੀਕਤ ਦਾ ਪਤਾ ਲਗਾਉਣ ਤੋਂ ਬਿਨਾਂ ਹੀ ਪ੍ਰਬੰਧਕਾਂ ਨੂੰ ਮੇਲਾ ਲਗਾਉਣ ਦੀ ਇਜਾਜ਼ਤ ਦੇ ਦਿੱਤੀ। ਉੱਥੇ ਪਾਰਕਿੰਗ ਦਾ ਸਹੀ ਪ੍ਰਬੰਧ ਨਹੀਂ ਸੀ ਅਤੇ ਨਾ ਹੀ ਐਂਬੂਲੈਂਸ ਅਤੇ ਅੱਗ ਬੁਝਾਊ ਯੰਤਰ ਸਨ। ਇਹੀ ਨਹੀਂ ਮੇਲਾ ਲੱਗਣ ਤੋਂ ਵੀ ਕਿਸੇ ਅਧਿਕਾਰੀ ਨੇ ਮੌਕੇ ’ਤੇ ਜਾ ਕੇ ਨਿਰੀਖਣ ਕਰਨ ਦੀ ਖੇਚਲ ਨਹੀਂ ਕੀਤੀ। ਜਿਸ ਤੋਂ ਅਧਿਕਾਰੀਆਂ ਦੀ ਮਿਲੀਭੁਗਤ ਅਤੇ ਭ੍ਰਿਸ਼ਟਾਚਾਰ ਦੀ ਬੂ ਆਉਣੀ ਸੁਭਾਵਿਕ ਹੈ। ਉਨ੍ਹਾਂ ਨੇ ਮੁਹਾਲੀ ਦੇ ਡਿਪਟੀ ਕਮਿਸ਼ਨਰ ਤੋਂ ਮੰਗ ਕੀਤੀ ਕਿ ਮੇਲਾ ਪ੍ਰਬੰਧਕਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਾਲ ਨਾਲ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਦੀ ਜ਼ਿੰਮੇਵਾਰ ਤੈਅ ਕੀਤੀ ਜਾਵੇ ਅਤੇ ਉਨ੍ਹਾਂ ਨੂੰ ਕਿਸੇ ਵੀ ਕੀਮਤ ’ਤੇ ਬਖ਼ਸ਼ਿਆ ਨਹੀਂ ਜਾਣਾ ਚਾਹੀਦਾ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਅੱਗੇ ਤੋਂ ਅਜਿਹੇ ਮੇਲੇ ਲੱਗਣ ਵੇਲੇ ਪੂਰੀ ਨਿਗਰਾਨੀ ਰੱਖੀ ਜਾਵੇ ਅਤੇ ਪ੍ਰਵਾਨਗੀਆਂ ਦੇਣ ਤੋ ਪਹਿਲਾਂ ਚੰਗ ਤਰ੍ਹਾਂ ਘੋਖ ਕਰਨੀ ਯਕੀਨੀ ਬਣਾਈ ਜਾਵੇ ਤਾਂ ਜੋ ਇਸ ਤਰ੍ਹਾਂ ਦੇ ਹਾਦਸਿਆਂ ਤੋਂ ਬਚਾਅ ਹੋ ਸਕੇ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …