Nabaz-e-punjab.com

ਕਰੋਨਾ ਮਰੀਜ਼ਾਂ ਦੀ ਲੁੱਟ ਕਰਨ ਵਾਲੇ ਨਿੱਜੀ ਹਸਪਤਾਲਾਂ ’ਤੇ ਸਖ਼ਤ ਕਾਰਵਾਈ ਹੋਵੇ: ਬੈਦਵਾਨ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਸਤੰਬਰ:
ਸਮਾਜਸੇਵੀ ਸੰਸਥਾ ਯੂਥ ਆਫ਼ ਪੰਜਾਬ ਦੇ ਚੇਅਰਮੈਨ ਪਰਮਦੀਪ ਸਿੰਘ ਬੈਦਵਾਨ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਿਹਤ ਮੰਤਰੀ ਪੰਜਾਬ ਬਲਬੀਰ ਸਿੰਘ ਸਿੱਧੂ ਨੂੰ ਚਿੱਠੀ ਲਿਖ ਕੇ ਨਿੱਜੀ ਹਸਪਤਾਲਾਂ ਵਾਲਿਆਂ ਵੱਲੋਂ ਮਰੀਜ਼ਾਂ ਦੀ ਕੀਤੀ ਜਾ ਰਹੀ ਲੁੱਟ ਤੇ ਕਾਬੂ ਕਰਨ ਅਤੇ ਸ਼ੋਸ਼ਲ ਮੀਡੀਆ ਤੇ ਚੱਲ ਰਹੀਆਂ ਵੀਡੀਓ ਸਬੰਧੀ ਕਾਰਵਾਈ ਕਰਨ ਦੀ ਮੰਗ ਕੀਤੀ ਹੈ।
ਆਪਣੀ ਚਿੱਠੀ ਵਿੱਚ ਉਹਨਾਂ ਲਿਖਿਆ ਹੈ ਕਿ ਕਰੋਨਾ ਵਾਇਰਸ ਕਾਰਨ ਸਮਾਜ ਵਿੱਚ ਭਾਰੀ ਕੋਹਰਾਮ ਮਚਿਆ ਹੋਇਆ ਹੈ ਅਤੇ ਇਸ ਦੌਰਾਨ ਸ਼ੋਸ਼ਲ ਮੀਡੀਆ ਤੇ ਲੋਕਾਂ ਦੀਆਂ ਕਈ ਵੀਡੀਓਜ਼ ਵਾਇਰਲ ਹੋ ਰਹੀਆਂ ਹਨ ਜਿਸ ਵਿੱਚ ਲੋਕ ਸਿਹਤ ਕਰਮੀਆਂ ਅਤੇ ਪੁਲੀਸ ਮੁਲਾਜਮਾਂ ਨਾਲ ਉਲਝਦੇ ਸਾਫ ਦੇਖੇ ਜਾ ਸਕਦੇ ਹਨ। ਇਨ੍ਹਾਂ ਵੀਡੀਓਜ ਵਿੱਚ ਸਿਹਤ ਕਰਮੀਆਂ ਅਤੇ ਪੁਲੀਸ ਮੁਲਾਜ਼ਮਾਂ ਦਾ ਨਕਾਰਾਤਮਿਕ ਰਵੱਈਆ ਵੀ ਦਿਖਾਇਆ ਗਿਆ ਹੈ। ਉਹਨਾਂ ਕਿਹਾ ਕਿ ਜੇਕਰ ਇਨ੍ਹਾਂ ਵੀਡੀਓਜ਼ ਅਨੁਸਾਰ ਪ੍ਰਸ਼ਾਸ਼ਨਿਕ ਕਰਮਚਾਰੀ ਗਲਤ ਹਨ ਤਾਂ ਇਹਨਾਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ ਜੋ ਕਿ ਆਪਣੇ ਕੰਮ ਪ੍ਰਤੀ ਸੁਹਿਰਦ ਨਹੀਂ ਹਨ। ਉਹਨਾਂ ਕਿਹਾ ਕਿ ਸਰਕਾਰ ਵੱਲੋਂ ਦਿੱਤੇ ਨਿਰਦੇਸ਼ਾਂ ਦੇ ਬਾਵਜੂਦ ਵੀ ਕਈ ਪ੍ਰਾਈਵੇਟ ਹਸਪਤਾਲ ਕਰੋਨਾ ਵਾਇਰਸ ਦੇ ਮਰੀਜ਼ਾਂ ਤੋਂ ਇੱਕ ਦਿਨ ਦੇ ਪੰਦਰਾਂ ਹਜ਼ਾਰ ਤੋਂ ਵੱਧ ਰੁਪਏ ਵਸੂਲ ਕਰ ਰਹੇ ਹਨ। ਉਹਨਾਂ ਮੰਗ ਕੀਤੀ ਕਿ ਸਰਕਾਰ ਇਸ ਮੁੱਦੇ ਵੱਲ ਜਲਦੀ ਤੋਂ ਜਲਦੀ ਧਿਆਨ ਦੇਵੇ ਅਤੇ ਇਸ ਸਬੰਧੀ ਸਖ਼ਤ ਕਾਰਵਾਈ ਕੀਤੀ ਜਾਵੇ।

Load More Related Articles
Load More By Nabaz-e-Punjab
Load More In General News

Check Also

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸੇਵਾਦਾਰ ਵੱਲੋਂ ਮਹਿੰਦਰਾ ਮੈਕਸ ਪਿਕਅੱਪ ਗੱਡੀ ਦਾਨ ਨਬਜ਼-ਏ-ਪੰਜਾਬ, ਮ…