Nabaz-e-punjab.com

ਚੋਣ ਡਿਊਟੀ ਤੋਂ ਗੈਰਹਾਜ਼ਰ ਰਹਿਣ ਵਾਲੇ ਪੋਲਿੰਗ ਸਟਾਫ਼ ਵਿਰੁੱਧ ਹੋਵੇਗੀ ਸਖ਼ਤ ਕਾਰਵਾਈ: ਗਿਰੀਸ਼ ਦਿਆਲਨ

ਗ਼ੈਰਹਾਜ਼ਰ ਰਹਿਣ ਵਾਲੇ ਅਮਲੇ ਵਿਰੁੱਧ ਸਖ਼ਤ ਵਿਭਾਗੀ ਕਾਰਵਾਈ ਕੀਤੀ ਜਾਵੇਗੀ

ਰਿਟਰਨਿੰਗ ਅਫ਼ਸਰਾਂ ’ਤੇ ਬੇਲੋੜਾ ਦਬਾਅ ਪਾਉਣ ਦੀ ਕੋਸ਼ਿਸ਼ ਕਰਨ ’ਤੇ ਵੀ ਕੀਤੀ ਜਾਵੇਗੀ ਸਖ਼ਤ ਕਾਰਵਾਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 8 ਫਰਵਰੀ:
ਲੰਕਤੰਤਰੀ ਢਾਂਚੇ ਵਿੱਚ ਸੁਤੰਤਰ ਅਤੇ ਨਿਰਪੱਖ ਚੋਣਾਂ ਦਾ ਪ੍ਰਬੰਧਨ ਕਰਨਾ ਪ੍ਰਸ਼ਾਸਨ ਦਾ ਮੁੱਢਲਾ ਫਰਜ਼ ਹੈ। ਜੇਕਰ ਕਿਸੇ ਵੀ ਅਧਿਕਾਰੀ/ਕਰਮਚਾਰੀ ਨੇ ਆਪਣੀ ਚੋਣ ਡਿਊਟੀ ਵਿੱਚ ਕਿਸੇ ਕਿਸਮ ਦੀ ਕੋਤਾਹੀ ਕੀਤੀ ਗਈ ਜਾਂ ਡਿਊਟੀ ਤੋਂ ਜਾਣਬੁੱਝ ਕੇ ਗੈਰਹਾਜ਼ਰ ਰਹਿਣ ਦੀ ਕੋਸ਼ਿਸ਼ ਕੀਤੀ ਗਈ ਤਾਂ ਉਸ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਇਹ ਪ੍ਰਗਟਾਵਾ ਮੁਹਾਲੀ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣਕਾਰ ਅਫ਼ਸਰ ਗਿਰੀਸ਼ ਦਿਆਲਨ ਨੇ ਅੱਜ ਇੱਥੇ 14 ਫਰਵਰੀ ਨੂੰ ਹੋਣ ਵਾਲੀਆਂ ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਦੀਆਂ ਤਿਆਰੀ ਦੀ ਸਮੀਖਿਆ ਕਰਨ ਲਈ ਸੱਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕੀਤਾ।
ਸ੍ਰੀ ਦਿਆਲਨ ਨੇ ਕਿਹਾ ਕਿ ਸਮੂਹ ਰਿਟਰਨਿੰਗ ਅਫ਼ਸਰਾਂ ਵੱਲੋਂ ਇਕਸੁਰ ਵਿੱਚ ਦੱਸਿਆ ਗਿਆ ਹੈ ਕਿ ਡਿਊਟੀ ’ਤੇ ਤਾਇਨਾਤ ਕੁਝ ਸਟਾਫ਼ ਬਹਾਨੇ ਬਣਾ ਕੇ ਡਿਊਟੀ ਤੋਂ ਬਚਣ ਦੀ ਕੋਸ਼ਿਸ਼ ਕਰ ਰਹੇ ਹਨ। ਕੁਝ ਮਾਮਲਿਆਂ ਵਿੱਚ ਡਿਊਟੀ ਰੱਦ ਕਰਨ ਲਈ ਬਾਹਰੀ ਦਬਾਅ ਵੀ ਪਾਇਆ ਜਾ ਰਿਹਾ ਹੈ। ਇਸ ਪ੍ਰਤੀ ਰੋਹ ਜਾਹਰ ਕਰਦਿਆਂ ਜ਼ਿਲ੍ਹਾ ਚੋਣਕਾਰ ਅਫ਼ਸਰ ਨੇ ਸਪੱਸ਼ਟ ਕੀਤਾ ਕਿ ਬਾਹਰੀ ਦਬਾਅ ਪਾਉਣ ਦੀ ਕਿਸੇ ਵੀ ਕੋਸ਼ਿਸ਼ ਨੂੰ ਚੋਣ ਪ੍ਰਕਿਰਿਆ ਵਿੱਚ ਰੁਕਾਵਟ ਵਜੋਂ ਦੇਖਿਆ ਜਾਵੇਗਾ ਅਤੇ ਅਜਿਹੇ ਮਾਮਲਿਆਂ ਵਿੱਚ ਸਬੰਧਤ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਡਿਊਟੀ ਤੋਂ ਗੈਰਹਾਜ਼ਰ ਹੋਣ ਦੀ ਸਥਿਤੀ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਸਬੰਧਤ ਅਧਿਕਾਰੀ/ਕਰਮਚਾਰੀ ਖ਼ਿਲਾਫ਼ ਉਸ ਦੇ ਵਿਭਾਗ ਦੇ ਪ੍ਰਬੰਧਕੀ ਸਕੱਤਰਾਂ ਕੋਲ ਵਿਭਾਗੀ ਕਾਰਵਾਈ ਕਰਨ ਦੀ ਸਿਫ਼ਾਰਸ਼ ਕੀਤੀ ਜਾਵੇਗੀ ਅਤੇ ਪੰਜਾਬ ਰਾਜ ਚੋਣ ਕਮਿਸ਼ਨ ਨੂੰ ਆਰਪੀ 1951 ਅਤੇ ਪੰਜਾਬ ਰਾਜ ਚੋਣਾਂ ਐਕਟ 1994 ਦੀਆਂ ਬਣਦੀਆਂ ਧਾਰਾਵਾਂ ਤਹਿਤ ਸਖ਼ਤ ਕਾਰਵਾਈ ਲਈ ਪੱਤਰ ਲਿਖਿਆ ਜਾਵੇਗਾ।

Load More Related Articles
Load More By Nabaz-e-Punjab
Load More In Elections

Check Also

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ

ਸੋਹਾਣਾ ਦੰਗਲ: ਝੰਡੀ ਦੀ ਕੁਸ਼ਤੀ ਤਾਲਿਬ ਬਾਬਾ ਫਲਾਹੀ ਨੇ ਸੁਦਾਮ ਹੁਸ਼ਿਆਰਪੁਰ ਨੂੰ ਹਰਾਇਆ ਪ੍ਰਿਤਪਾਲ ਫਗਵਾੜਾ ਨ…