ਮਿਲਾਵਟੀ ਮਠਿਆਈ ਵੇਚਣ ਵਾਲਿਆਂ ਦੇ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ: ਸ੍ਰੀਮਤੀ ਬਰਾੜ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 12 ਸਤੰਬਰ:
ਖਰੜ ਦੇ ਉਪ ਮੰਡਲ ਮੈਜਿਸਟੇ੍ਰਟ (ਐਸ.ਡੀ.ਐਮ) ਅਮਨਿੰਦਰ ਕੌਰ ਬਰਾੜ ਨੇ ਕਿਹਾ ਕਿ ਤਿਉਹਾਰਾਂ ਦੀ ਸ਼ੁਰੂਆਤ ਤੋਂ ਪਹਿਲਾਂ ਸਬ ਡਿਵੀਜ਼ਨ ਖਰੜ ਤਹਿਤ ਪੈਦੇ ਸ਼ਹਿਰ ਖਰੜ, ਕੁਰਾਲੀ ਅਤੇ ਕਸਬਿਆਂ ਵਿੱਚ ਮਠਿਆਈ ਦੀਆਂ ਦੁਕਾਨਾਂ ਸਮੇਤ ਹੋਰ ਦੁਕਾਨਾਂ ਦੀ ਚੈਕਿੰਗ ਕੀਤੀ ਜਾਵੇਗੀ। ਜਿਥੇ ਕਿ ਤਿਉਹਾਰਾਂ ਨੂੰ ਲੈ ਕੇ ਸਮਾਨ ਵਿਕਦਾ ਹੈ। ਉਨ੍ਹਾਂ ਕਿਹਾ ਕਿ ਚੈਕਿੰਗ ਦੌਰਾਨ ਕਿਤੇ ਵੀਂ ਕੋਈ ਕੋਤਾਹੀ ਪਾਈ ਗਈ ਤਾਂ ਸਬੰਧਤ ਵਿਅਕਤੀ\ਦੁਕਾਨਦਾਰ ਨੂੰ ਬਖ਼ਸ਼ਿਆ ਨਹੀਂ ਜਾਵੇਗਾ ਅਤੇ ਉਸ ਦੇ ਖ਼ਿਲਾਫ਼ ਨਿਯਮਾਂ ਤੇ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਸ੍ਰੀਮਤੀ ਬਰਾੜ ਨੇ ਕਿਹਾ ਕਿ ਸਿਹਤ ਵਿਭਾਗ ਦੇ ਸਹਿਯੋਗ ਨਾਲ ਹੁਣੇ ਤੋਂ ਦੁਕਾਨਾਂ, ਸਟੋਰਾਂ ਅਤੇ ਕੋਲਡ ਸਟੋਰਾਂ ਦੀ ਅਚਨਚੇਤ ਚੈਕਿੰਗ ਕੀਤੀ ਜਾਵੇਗੀ ਅਤੇ ਦੁਕਾਨਾਂ ਦੀ ਚੈਕਿੰਗ ਦੌਰਾਨ ਇਹ ਵੀ ਬਾਰੀਕੀ ਨਾਲ ਦੇਖਿਆ ਜਾਵੇਗਾ ਕਿ ਜਿਥੇ ਮਠਿਆਈ ਅਤੇ ਹੋਰ ਸਮਾਨ ਤਿਆਰ ਕੀਤਾ ਜਾਂਦਾ ਹੈ। ਉਸ ਦੀ ਸਫਾਈ ਸਮੇਂ ਸਿਰ ਕੀਤੀ ਜਾਂਦੀ ਹੈ ਕਿ ਨਹੀਂ। ਉਨ੍ਹਾਂ ਕਿਹਾ ਕਿ ਹੁਣ ਜਦੋਂ ਤਿਉਹਾਰਾਂ ਦੀ ਸ਼ੁਰੂਆਤ ਹੋ ਚੁੱਕੀ ਹੈ ਤਾਂ ਮਠਿਆਈ ਵਿਕਰੇਤਾ ਨੂੰ ਹਦਾਇਤ ਕਰਦਿਆਂ ਆਖਿਆ ਕਿ ਉਹ ਮਠਿਆਈਆਂ ਵਿੱਚ ਕਿਸੇ ਤਰ੍ਹਾਂ ਦੀ ਕੋਈ ਮਿਲਾਵਟ ਨਾ ਕਰਨ ਅਤੇ ਸਾਫ਼ ਸੁਥਰੀਆਂ ਮਠਿਆਈ ਹੀ ਵੇਚਣ ਤਾਂ ਜੋ ਲੋਕਾਂ ਦੀ ਸਿਹਤ ਨਾਲ ਖਿਲਵਾੜ ਨਾ ਹੋ ਸਕੇ। ਉਨ੍ਹਾਂ ਕਿਹਾ ਕਿ ਜਲਦੀ ਹੀ ਹਲਵਾਈਆਂ ਨਾਲ ਮੀਟਿੰਗ ਕਰਕੇ ਉਨ੍ਹਾਂ ਵਿਸ਼ੇਸ਼ ਤੌਰ ’ਤੇ ਸਾਫ਼ ਸਫ਼ਾਈ ਅਤੇ ਸੇਫਟੀ ਪੱਖੋ ਅੱਗ ਬਝਾਊ ਯੰਤਰ ਸਮੇਤ ਨਿਯਮਾਂ ਅਨੁਸਾਰ ਕਿਸੇ ਤਰ੍ਹਾਂ ਦੀ ਕੋਈ ਲੋੜ ਹੋਵੇਗੀ ਉਹ ਆਪੋ ਆਪਣੀ ਦੁਕਾਨ ਵਿੱਚ ਲਗਾਉਣ ਸਬੰਧੀ ਹਦਾਇਤ ਕੀਤੀ ਜਾਵੇਗੀ।

Load More Related Articles

Check Also

ਚੱਪੜਚਿੜੀ ਸੜਕ ਦੀ ਮੁਰੰਮਤ ਨੂੰ ਲੈ ਕੇ ਸਿਆਸਤ ਭਖੀ, ਵਿਰੋਧੀਆਂ ’ਤੇ ਵਰ੍ਹੇ ‘ਆਪ’ ਆਗੂ ਸਮਾਣਾ

ਚੱਪੜਚਿੜੀ ਸੜਕ ਦੀ ਮੁਰੰਮਤ ਨੂੰ ਲੈ ਕੇ ਸਿਆਸਤ ਭਖੀ, ਵਿਰੋਧੀਆਂ ’ਤੇ ਵਰ੍ਹੇ ‘ਆਪ’ ਆਗੂ ਸਮਾਣਾ 3 ਕਰੋੜ 70 ਲੱ…