ਆਟੋ ਚਾਲਕਾਂ ਦੀ ਪਹਿਚਾਣ ਯਕੀਨੀ ਬਣਾਉਣ ਪੁਲੀਸ ਵੈਰੀਫਿਕੇਸ਼ਨ ਦੀ ਸਖ਼ਤ ਲੋੜ: ਬੇਦੀ

ਕੌਂਸਲਰ ਕੁਲਜੀਤ ਬੇਦੀ ਨੇ ਲੋੜੀਂਦੀ ਕਾਰਵਾਈ ਲਈ ਪੁਲੀਸ ਮੁਖੀ ਨੂੰ ਪੱਤਰ ਲਿਖਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਨਵੰਬਰ:
ਪਿਛਲੇ ਸਮੇਂ ਦੌਰਾਨ ਆਟੋ ਚਾਲਕਾਂ ਵੱਲੋਂ ਅੰਜਾਮ ਦਿੱਤੀਆਂ ਗਈਆਂ ਵਾਰਦਾਤਾਂ ’ਤੇ ਕਾਬੂ ਕਰਨ ਲਈ ਜ਼ਰੂਰੀ ਹੈ ਕਿ ਪੁਲੀਸ ਅਤੇ ਪ੍ਰਸ਼ਾਸਨ ਕੋਲ ਸ਼ਹਿਰ ਵਿੱਚ ਆਟੋ ਚਲਾਉਣ ਵਾਲੇ ਲੋਕਾਂ ਦੀ ਪਹਿਚਾਨ ਯਕੀਨੀ ਕੀਤੀ ਜਾਵੇ ਅਤੇ ਇਸਦੇ ਆਧਾਰ ਤੇ ਇਹਨਾਂ ਆਟੋ ਚਾਲਕਾਂ ਨੂੰ ਪਹਿਚਾਨ ਪੱਤਰ ਜਾਰੀ ਕੀਤੇ ਜਾਣ ਤਾਂ ਜੋ ਇਹਨਾਂ ਆਟੋ ਚਾਲਕਾਂ ਦੀ ਆੜ ਵਿੱਚ ਲੁਕੇ ਸਮਾਜ ਵਿਰੋਧੀ ਅਨਸਰਾਂ ਦੀ ਪਹਿਚਾਨ ਕਰਕੇ ਉਹਨਾਂ ਨੂੰ ਕਾਬੂ ਕੀਤਾ ਜਾ ਸਕੇ। ਸ਼ਹਿਰ ਵਾਸੀਆਂ ਦੀਆਂ ਵੱਖ ਵੱਖ ਸਮੱਸਿਆਵਾ ਦੇ ਹਲ ਲਈ ਸਰਕਾਰ ਦੇ ਖ਼ਿਲਾਫ਼ ਅਦਾਲਤਾਂ ਦਾ ਦਰਵਾਜਾ ਖੜਕਾਉਣ ਵਾਲੇ ਸਮਾਜ ਸੇਵੀ ਆਗੂ ਅਤੇ ਮਿਉਂਸਪਲ ਕੌਂਸਲਰ ਕੁਲਜੀਤ ਸਿੰਘ ਬੇਦੀ ਨੇ ਇਸ ਸੰਬੰਧੀ ਲੋੜੀਂਦੀ ਕਾਰਵਾਈ ਕਰਨ ਲਈ ਐਸਐਸਪੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਸ਼ਹਿਰ ਵਿੱਚ ਚਲਦੇ ਆਟੋ ਚਾਲਕਾਂ ਵਲੋਂ ਕੀਤੀਆਂ ਜਾਂਦੀਆਂ ਅਪਰਾਧਿਕ ਵਾਰਦਾਤਾਂ ਤੇ ਕਾਬੂ ਕਰਨ ਲਈ ਵੁਹਨਾਂ ਦੀ ਪਹਿਚਾਨ ਦਾ ਰਿਕਾਰਡ ਤਿਆਰ ਕੀਤਾ ਜਾਵੇ ਅਤੇ ਸਿਰਫ਼ ਅਜਿਹੇ ਵਿਅਕਤੀਆਂ ਨੂੰ ਹੀ ਇੱਥੇ ਆਟੋ ਚਲਾਉਣ ਦੀ ਇਜਾਜਤ ਦਿੱਤੀ ਜਾਵੇ ਜਿਹਨਾਂ ਦੇ ਕਿਰਦਾਰ ਦੀ ਜਾਂਚ ਕਰਨ ਉਪਰੰਤ ਪੁਲੀਸ ਅਤੇ ਪ੍ਰਸ਼ਾਸ਼ਨ ਵਲੋਂ ਉਹਨਾਂ ਨੂੰ ਲੋੜੀਂਦੇ ਦਸਤਾਵੇਜ਼ ਜਾਰੀ ਕੀਤੇ ਗਏ ਹੋਣ।
ਸ੍ਰੀ ਬੇਦੀ ਨੇ ਕਿਹਾ ਕਿ ਪਿਛਲੇ ਦਿਨੀ ਚੰਡੀਗੜ੍ਹ ਤੋਂ ਮੁਹਾਲੀ ਆ ਰਹੀ ਇੱਕ ਨੌਜਵਾਨ ਲੜਕੀ ਦੇ ਨਾਲ ਆਟੋ ਦੇ ਚਾਲਕ ਵੱਲੋਂ ਆਪਣੇ ਸਾਥੀਆਂ ਦੇ ਨਾਲ ਮਿਲ ਕੇ ਅੰਜਾਮ ਦਿੱਤੀ ਗਈ ਬਲਾਤਕਾਰ ਦੀ ਵਾਰਦਾਤ ਨਲਾਲ ਇਹ ਜਾਹਿਰ ਹੁੰਦਾ ਹੈ ਕਿ ਇਹਨਾਂ ਅਪਰਾਧੀਆਂ ਦੇ ਹੌਂਸਲੇ ਕਿੰਨੇ ਵੱਧ ਚੁੱਕੇ ਹਨ । ਉਹਨਾਂ ਕਿਹਾ ਕਿ ਆਟੋ ਵਿੱਚ ਸਫਰ ਕਰ ਹੀ ਇਸ ਲੜਕੀ ਨੂੰ ਆਟੋ ਚਾਲਕ ਵੱਲੋਂ ਆਪਣੇ ਸਾਥੀਆਂ ਦੀ ਮਦਦ ਨਾਲ ਚਲਦੀ ਸੜਕ ਦੇ ਕਿਨਾਰੇ ਝਾੜੀਆਂ ਵਿੰਚ ਲਿਜਾ ਕੇ ਅੰਜਾਮ ਦਿੱਤੀ ਗਈ ਇਸ ਵਾਰਦਾਤ ਨਾਲ ਅੰਦਾਜਾ ਲਗਾਇਆ ਜਾ ਸਕਦਾ ਹੈ ਕਿ ਅਪਰਾਧੀਆਂ ਵਿੱਚ ਕਾਨੂੰਨ ਦਾ ਕੋਈ ਖੌਫ ਨਹੀਂ ਬਚਿਆ ਹੈ। ਇਸ ਦਾ ਸਭ ਤੋਂ ਵੱਡਾ ਕਾਰਨ ਇਹ ਹੈ ਕਿ ਆਟੋ ਚਾਲਕਾਂ ਦੀ ਪਹਿਚਾਨ ਯਕੀਨੀ ਕਰਨ ਦਾ ਕੋਈ ਤੰਤਰ ਲਾਗੂ ਨਾ ਹੋਣ ਕਾਰਨ ਇਹਨਾਂ ਪਤਾ ਹੁੰਦਾ ਹੈ ਕਿ ਉਹ ਕਿਸੇ ਵੀ ਵਾਰਦਾਤ ਨੂੰ ਅੰਜਾਮ ਦੇ ਕੇ ਬੜੀ ਆਸਾਨੀ ਨਾਲ ਗਾਇਬ ਹੋ ਸਕਦੇ ਹਨ।
ਸ੍ਰੀ ਬੇਦੀ ਨੇ ਕਿਹਾ ਹੈ ਕਿ ਇਹਨਾਂ ਆਟੋ ਚਾਲਕਾਂ ਦਾ ਕੰਮ ਸਿੱਧੇ ਰੂਪ ਵਿੱਚ ਲੋਕਾਂ ਦੀ ਸੁਰੱਖਿਆ ਨਾ ਜੁੜਿਆ ਹੋਇਆ ਹੈ ਅਤੇ ਕਿਸੇ ਵੀ ਵਿਅਕਤੀ ਨੂੰ ਇਸ ਸੰਵੇਦਨਸ਼ੀਲ ਅਤੇ ਜ਼ਿੰਮੇਵਾਰੀ ਵਾਲੇ ਕੰਮ ਦੀ ਜ਼ਿੰਮੇਵਾਰੀ ਦੇਣ ਤੋਂ ਪਹਿਲਾਂ ਉਸਦੇ ਪਿਛੋਕੜ ਅਤੇ ਕਿਰਦਾਰ ਦੀ ਜਚਾਣਕਾਰੀ ਦਾ ਰਿਕਾਰਡ ਰੱਖਿਆ ਜਾਣਾ ਜਰੂਰੀ ਹੈ। ਉਹਨਾਂ ਕਿਹਾ ਕਿ ਅਜਿਹਾ ਹੋਣ ਨਾਲ ਆਟੋ ਚਾਲਕਾਂ ਦੇ ਭੇਸ਼ ਵਿੱਚ ਲੁਕੇ ਸਮਾਜ ਵਿਰੋਧੀ ਅਨਸਰਾਂ ਦੀ ਪਹਿਚਾਨ ਕਰਕੇ ਉਹਨਾਂ ਨੂੰ ਕਾਬੂ ਕੀਤਾ ਜਾ ਸਕੇਗਾ ਅਤੇ ਕਿਸੇ ਵੀ ਅਪਰਾਧ ਨੂੰ ਅੰਜਾਮ ਦੇਣ ਵਾਲੇ ਆਟੋ ਚਾਲਕ ਦੀ ਪਹਿਚਾਨ ਦਾ ਅਮਲ ਵੀ ਆਸਾਨ ਹੋ ਜਾਵੇਗਾ। ਇਸਦੇ ਨਾਲ ਨਾਲ ਆਪਣੇ ਫੜੇ ਜਾਣ ਦਾ ਡਰ ਇਹਨਾਂ ਆਟੋ ਚਾਲਕਾਂ ਨੂੰ ਅਪਰਾਧ ਕਰਨ ਤੋਂ ਰੋਕਣ ਦਾ ਕੰਮ ਵੀ ਕਰੇਗਾ। ਉਹਨਾਂ ਕਿਹਾ ਕਿ ਅੱਜ ਕੱਲ ਉੱਚ ਤਕਨੀਕ ਦੇ ਦੌਰ ਵਿੱਚ ਜਦੋਂ ਸਰਕਾਰ ਵਲੋਂ ਹਰ ਕੰਮ ਲਈ ਆਧਾਰ ਕਾਰਡ ਜਰੂਰੀ ਕੀਤਾ ਜਾ ਰਿਹਾ ਹੈ ਤਾਂ ਆਮ ਲੋਕਾਂ ਦੀ ਸੁਰਖਿਆ ਲਈ ਵੀ ਇਸਦੇ ਆਧਾਰ ਤੇ ਆਟੋ ਚਾਲਕਾਂ ਦੀ ਪਹਿਚਾਨ ਦਾ ਰਿਕਾਰਡ ਰੱਖਿਆ ਜਾ ਸਕਦਾ ਹੈ ਅਤੇ ਅਪਰਾਧਿਕ ਪਿਛੋਕੜ ਨਾਲ ਜੁੜੇ ਵਿਅਕਤੀਆਂ ਦੀ ਪਹਿਚਾਨ ਕਰਕੇ ਉਹਨਾਂ ਨੂੰ ਇਸ ਸੰਵੇਦਨਸ਼ੀਲ ਕੰਮ ਤੋਂ ਦੂਰ ਰੱਖਿਆ ਜਾ ਸਕਦਾ ਹੈ। ਉਹਨਾਂ ਮੰਗ ਕੀਤੀ ਹੈ ਕਿ ਇਸ ਸੰਬੰਧੀ ਤੁਰੰਤ ਕਾਰਵਾਈ ਕੀਤੀ ਜਾਵੇ।

Load More Related Articles
Load More By Nabaz-e-Punjab
Load More In General News

Check Also

ਮੁਹਾਲੀ ਪੁਲੀਸ ਨੇ ਟਰੈਵਲ ਏਜੰਟਾਂ ਦੀ ਵੈਰੀਫਿਕੇਸ਼ਨ ਲਈ ਵਿਸ਼ੇਸ਼ ਮੁਹਿੰਮ ਵਿੱਢੀ

ਮੁਹਾਲੀ ਪੁਲੀਸ ਨੇ ਟਰੈਵਲ ਏਜੰਟਾਂ ਦੀ ਵੈਰੀਫਿਕੇਸ਼ਨ ਲਈ ਵਿਸ਼ੇਸ਼ ਮੁਹਿੰਮ ਵਿੱਢੀ ਨਬਜ਼-ਏ-ਪੰਜਾਬ, ਮੁਹਾਲੀ, 24 ਫ…