Nabaz-e-punjab.com

ਪੰਚਕੂਲਾ ਵਿੱਚ ਵਕੀਲਾਂ ’ਤੇ ਹੋਏ ਹਮਲੇ ਨੂੰ ਲੈ ਕੇ ਮੁਹਾਲੀ ਅਦਾਲਤ ਵਿੱਚ ਵਕੀਲਾਂ ਵੱਲੋਂ ਮੁਕੰਮਲ ਹੜਤਾਲ

ਵਕੀਲਾਂ ਦੀ ਹੜਤਾਲ ਕਾਰਨ ਅਦਾਲਤੀ ਕੰਮ ਕਾਜ ਪ੍ਰਭਾਵਿਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਅਪਰੈਲ:
ਪੰਚਕੂਲਾ ਵਿੱਚ ਵਕੀਲਾਂ ਦੇ ਉੱਤੇ ਹੋਏ ਕਾਤਲਾਨਾ ਹਮਲੇ ਨੂੰ ਲੈ ਕੇ ਬੁੱਧਵਾਰ ਨੂੰ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੀ ਅਪੀਲ ’ਤੇ ਅੱਜ ਮੁਹਾਲੀ ਅਦਾਲਤ ਵਿੱਚ ਪ੍ਰੈਕਟਿਸ ਕਰਦੇ ਵਕੀਲਾਂ ਵੱਲੋਂ ਹੜਤਾਲ ਕਰਕੇ ਮੁਕੰਮਲ ਤੌਰ ’ਤੇ ਆਪਣਾ ਕੰਮ ਬੰਦ ਰੱਖਿਆ ਗਿਆ। ਜਿਸ ਕਾਰਨ ਅਦਾਲਤਾਂ ਦਾ ਕੰਮ ਕਾਰ ਕਾਫੀ ਪ੍ਰਭਾਵਿਤ ਹੋਇਆ। ਪੰਚਕੂਲਾ ਪੁਲੀਸ ਵੱਲੋਂ ਕੀਤੀ ਗਈ ਗੈਰ ਜ਼ਿੰਮੇਵਾਰਾਨਾ ਕਾਰਵਾਈ ਦੇ ਖ਼ਿਲਾਫ਼ ਵਕੀਲਾਂ ਵੱਲੋਂ ਰੋਸ ਮੁਜ਼ਾਹਰਾ ਕਰਦਿਆਂ ਭਵਿੱਖ ਵਿੱਚ ਵਕੀਲਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਮੰਗ ਕੀਤੀ।
ਇਸ ਮੌਕੇ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਮਨਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਜੇਕਰ ਪੁਲੀਸ ਵੱਲੋਂ ਸਮੇਂ ਸਿਰ ਬਣਦੀ ਕਾਰਵਾਈ ਕੀਤੀ ਗਈ ਹੁੰਦੀ ਤਾਂ ਹਮਲਾਵਰਾਂ ਦੀ ਗੁੰਡਾਗਰਦੀ ਨੂੰ ਰੋਕਿਆ ਜਾ ਸਕਦਾ ਸੀ, ਪ੍ਰੰਤੂ ਅਜਿਹਾ ਨਹੀਂ ਹੋਇਆ। ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਵਕੀਲਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਮੁਹਾਲੀ ਬਾਰ ਐਸੋਸੀਏਸ਼ਨ ਦੇ ਸਾਰੇ ਵਕੀਲਾਂ ਨੇ ਉਕਤ ਘਟਨਾ ਦੀ ਨਿਖੇਧੀ ਕੀਤੀ ਗਈ ਅਤੇ ਪੀੜਤ ਵਕੀਲਾਂ ਨੂੰ ਭਰੋਸਾ ਦੁਆਇਆ ਗਿਆ ਕਿ ਮੁਹਾਲੀ ਜ਼ਿਲ੍ਹਾ ਬਾਰ ਐਸੋਸੀਏਸ਼ਨ ਪੰਚਕੂਲਾ ਅਤੇ ਹਾਈ ਕੋਰਟ ਬਾਰ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ।
ਇਸ ਮੌਕੇ ਬੋਲਦਿਆਂ ਸੀਨੀਅਰ ਵਕੀਲਾਂ ਨੇ ਮੰਗ ਕੀਤੀ ਗਈ ਕਿ ਮੁਲਜ਼ਮਾਂ ਦੇ ਖ਼ਿਲਾਫ਼ ਜਲਦੀ ਸਖ਼ਤ ਕਾਨੂੰਨੀ ਕਾਰਵਾਈ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇ ਤਾਂ ਜੋ ਪੀੜਤਾਂ ਨੂੰ ਇਨਸਾਫ਼ ਮਿਲ ਸਕੇ। ਇਸ ਮੌਕੇ ਜਨਰਲ ਸਕੱਤਰ ਹਰਜਿੰਦਰ ਸਿੰਘ ਬੈਦਵਾਨ ਵੱਲੋਂ ਨਿਖੇਧੀ ਮਤਾ ਪਾਸ ਕੀਤਾ ਗਿਆ।
ਇਸ ਮੌਕੇ ਸੀਨੀਅਰ ਵਕੀਲ ਗੁਰਦੇਵ ਸਿੰਘ ਸੈਣੀ, ਤਾਰਾ ਚੰਦ ਗੁਪਤਾ, ਸੁਸ਼ੀਲ ਅੱਤਰੀ, ਮੋਹਨ ਲਾਲ ਸੇਤੀਆ, ਅਨਿਲ ਕੌਸ਼ਿਕ, ਸੰਜੀਵ ਸ਼ਰਮਾ, ਸ਼ੇਖਰ ਸ਼ੁਕਲਾ, ਨਰਪਿੰਦਰ ਸਿੰਘ ਰੰਗੀ, ਨਵਦੀਪ ਸਿੰਘ ਬਿੱਟਾ, ਮਨਜੀਤ ਸਿੰਘ ਚੌਹਾਨ, ਸੰਯੁਕਤ ਸਕੱਤਰ ਗੀਤਾਂਜਲੀ ਬਾਲੀ, ਕੁਲਵਿੰਦਰ ਪਲਹੇੜੀ, ਸੰਦੀਪ ਲੱਖਾ, ਅਕਸ਼ ਚੇਤਲ, ਗੁਰਵਿੰਦਰ ਸਿੰਘ ਸੋਹੀ, ਸੰਜੀਵ ਮੈਣੀ ਅਤੇ ਹੋਰ ਵਕੀਲ ਵੱਡੀ ਗਿਣਤੀ ਵਿੱਚ ਹਾਜ਼ਰ ਸਨ।

Load More Related Articles
Load More By Nabaz-e-Punjab
Load More In Court

Check Also

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ

ਹਾਈ ਕੋਰਟ ਵੱਲੋਂ ਭਾਜਪਾ ਦੇ ਮੇਅਰ ਜੀਤੀ ਸਿੱਧੂ ਨੂੰ ਵੱਡੀ ਰਾਹਤ, ਕੌਂਸਲਰ ਵਜੋਂ ਮੈਂਬਰਸ਼ਿਪ ਬਹਾਲ ਨਬਜ਼-ਏ-ਪੰਜ…