Share on Facebook Share on Twitter Share on Google+ Share on Pinterest Share on Linkedin ਪਾਵਰਕੌਮ ਮੁਲਾਜ਼ਮਾਂ ਵੱਲੋਂ ਮੈਨੇਜਮੈਂਟ ਵਿਰੁੱਧ ਹੜਤਾਲ ਤੇ ਰੈਲੀ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਜਨਵਰੀ: ਪੰਜਾਬ ਰਾਜ ਪਾਵਰਕੌਮ ਕਾਰਪੋਰੇਸ਼ਨ ਟੈਕਨੀਕਲ ਸਰਵਿਸ ਯੂਨੀਅਨ ਵੱਲੋਂ ਬੁੱਧਵਾਰ ਨੂੰ ਡਿਵੀਜ਼ਨ ਪ੍ਰਧਾਨ ਜਨਕ ਰਾਜ ਦੀ ਅਗਵਾਈ ਹੇਠ ਮੈਨੇਜਮੈਂਟ ਦੇ ਖ਼ਿਲਾਫ਼ ਹੜਤਾਲ ਅਤੇ ਰੈਲੀ ਕਰਕੇ ਰੋਸ ਪ੍ਰਗਟਾਇਆ ਅਤੇ ਪੰਜਾਬ ਸਰਕਾਰ ਅਤੇ ਮੈਨੇਜਮੈਂਟ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਮੌਕੇ ਬੋਲਦਿਆਂ ਸਰਕਲ ਪ੍ਰਧਾਨ ਲੱਖਾ ਸਿੰਘ ਨੇ ਮੰਗ ਕੀਤੀ ਕਿ ਨਵੀਂ ਪੈਨਸ਼ਨ ਸਕੀਮ ਬੰਦ ਕਰਕੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ, ਬਿਜਲੀ ਵਿਭਾਗ ਵਿੱਚ ਕੰਮ ਦੇ ਭਾਰ ਮੁਤਾਬਕ ਕਰਮਚਾਰੀਆਂ ਦੀ ਪੱਕੀ ਭਰਤੀ ਕੀਤੀ ਜਾਵੇ। ਉਨ੍ਹਾਂ ਇਹ ਵੀ ਮੰਗ ਕੀਤੀ ਕਿ ਪਾਵਰਕੌਮ ਮੁਲਾਜ਼ਮਾਂ ਦਾ ਬਣਦਾ ਡੀਏ ਅਤੇ 23 ਮਹੀਨੇ ਦਾ ਪੈਂਡਿੰਗ ਏਰੀਅਰ ਜਲਦੀ ਦਿੱਤਾ ਜਾਵੇ ਅਤੇ 1 ਜਨਵਰੀ 2011 ਤੋਂ ਪੇ ਬੈਂਡ ਲਾਗੂ ਕੀਤਾ ਜਾਵੇ। ਇਸ ਮੌਕੇ ਜਨਕ ਰਾਜ ਨੇ ਕਿਹਾ ਕਿ ਮੁਲਾਜ਼ਮਾਂ ਦੀ ਤਨਖ਼ਾਹ ’ਚੋਂ ਕਟਿਆ ਜਾਂਦਾ ਵਿਕਾਸ ਫੰਡ ਫੌਰੀ ਬੰਦ ਕੀਤਾ ਜਾਵੇ ਅਤੇ ਪੇ ਸਕੇਲ 1 ਜਨਵਰੀ 2006 ਤੋਂ ਲਾਗੂ ਕੀਤੇ ਜਾਣ। ਉਨ੍ਹਾਂ ਕਿਹਾ ਕਿ ਮਹਿੰਗਾਈ ਨੂੰ ਨੱਥ ਪਾਈ ਜਾਵੇ ਅਤੇ ਪਾਵਰਕੌਮ ਕਾਰਪੋਰੇਸ਼ਨ ਵਿੱਚ ਠੇਕੇਦਾਰੀ ਸਿਸਟਮ ਨੂੰ ਬੰਦ ਕੀਤਾ ਜਾਵੇ ਅਤੇ ਬਰਾਬਰ ਕੰਮ ਬਰਾਬਰ ਤਨਖ਼ਾਹ ਫਾਰਮੂਲਾ ਲਾਗੂ ਕੀਤਾ ਜਾਵੇ। ਇਸ ਮੌਕੇ ਟੀਐਸਯੂ ਦੇ ਆਗੂ ਜਤਿੰਦਰ ਸਿੰਘ, ਮਹਾਂਵੀਰ ਸਿੰਘ, ਸਤਵੰਤ ਸਿੰਘ, ਰਾਧੇਸ਼ਾਮ, ਗੁਰਬਖ਼ਸ਼ ਸਿੰਘ, ਮਹਿੰਦਰ ਸਿੰਘ, ਪਰਮਜੀਤ ਸਿੰਘ, ਅਮਰੀਕ ਸਿੰਘ, ਬਿਕਰ ਸਿੰਘ ਅਤੇ ਰੂਪ ਸਿੰਘ ਨੇ ਵੀ ਧਰਨੇ ਨੂੰ ਸੰਬੋਧਨ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ