ਬਰਸਾਤੀ ਪਾਣੀ ਦੀ ਨਿਕਾਸੀ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ: ਜੀਤੀ ਸਿੱਧੂ

ਮੇਅਰ ਜੀਤੀ ਸਿੱਧੂ ਨੇ ਸੈਕਟਰ-67 ਅਤੇ -68 ਵਿੱਚ ਸ਼ੁਰੂ ਕਰਵਾਇਆ ਰੋਡ ਗਲੀਆਂ ਦਾ ਕੰਮ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਮਈ:
ਮੁਹਾਲੀ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਬਰਸਾਤਾਂ ਦੇ ਮੌਸਮ ਦੌਰਾਨ ਬਰਸਾਤੀ ਪਾਣੀ ਦੀ ਨਿਕਾਸੀ ਦੇ ਲੋੜੀਂਦੇ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਇਸ ਕਾਰਨ ਕਿਸੇ ਵਸਨੀਕ ਨੂੰ ਪ੍ਰੇਸ਼ਾਨ ਨਹੀਂ ਹੋਣ ਦਿੱਤਾ ਜਾਵੇਗਾ। ਇੱਥੋਂ ਸੈਕਟਰ-67 ਅਤੇ ਸੈਕਟਰ-68 ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਲਈ ਰੋਡ ਗਲੀਆਂ ਦਾ ਕੰਮ ਸ਼ੁਰੂ ਕਰਵਾਉਣ ਮੌਕੇ ਉਨ੍ਹਾਂ ਕਿਹਾ ਕਿ ਆਉਂਦੇ ਬਰਸਾਤਾਂ ਦੇ ਮੌਸਮ ਨੂੰ ਮੁੱਖ ਰੱਖਦਿਆਂ ਪਾਣੀ ਦੀ ਨਿਕਾਸੀ ਲਈ ਹੁਣੇ ਤੋਂ ਹੀ ਅਧਿਕਾਰੀਆਂ ਨੂੰ ਕਮਰਕੱਸੇ ਕਸ ਲੈਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਬਰਸਾਤੀ ਪਾਣੀ ਦੀ ਨਿਕਾਸੀ ਲਈ ਰੋਡ ਗਲੀਆਂ ਦੀ ਸਫਾਈ, ਰਿਪੇਅਰ, ਰੱਖ ਰਖਾਅ ਦੀਆਂ ਹਿਦਾਇਤਾਂ ਦਿੱਤੀਆਂ ਗਈਆਂ ਹਨ ਅਤੇ ਜਿੱਥੇ ਵੀ ਨਵੀਆਂ ਰੋਡ ਗਲੀਆਂ ਬਣੀਆਂ ਹਨ, ਉੱਥੇ ਤੁਰੰਤ ਬਣਦੀ ਕਾਰਵਾਈ ਕਰਨ ਲਈ ਕਿਹਾ ਗਿਆ ਹੈ। ਇਸ ਮੌਕੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵੀ ਹਾਜ਼ਰ ਸਨ।
ਉਨ੍ਹਾਂ ਕਿਹਾ ਕਿ ਗਮਾਡਾ ਤੋਂ ਨਿਗਮ ਦੇ ਅਧੀਨ ਲਏ ਗਏ ਇਨ੍ਹਾਂ ਸੈਕਟਰਾਂ ਵਿੱਚ 33 ਲੱਖ ਰੁਪਏ ਦੀ ਲਾਗਤ ਨਾਲ ਰੋਡ ਗਲੀਆਂ ਦੀ ਸਫ਼ਾਈ ਅਤੇ ਰਿਪੇਅਰ ਦੇ ਨਾਲ ਨਾਲ ਜਿੱਥੇ ਨਵੀਆਂ ਰੋਡ ਗਲੀਆਂ ਬਣਨੀਆਂ ਹਨ ਉੱਥੇ ਤੁਰੰਤ ਕੰਮ ਸ਼ੁਰੂ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੂਰੇ ਮੁਹਾਲੀ ਵਿੱਚ ਬਰਸਾਤੀ ਪਾਣੀ ਦੀ ਨਿਕਾਸੀ ਲਈ ਰੋਡ ਗਲੀਆਂ ਦੀ ਸਫਾਈ ਦਾ ਕੰਮ ਵੀ ਛੇਤੀ ਸ਼ੁਰੂ ਕਰਵਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਖਾਸ ਤੌਰ ਤੇ ਗਮਾਡਾ ਤੋੱ ਲਏ ਗਏ ਸੈਕਟਰ-66 ਤੋਂ 69 ਅਤੇ ਸੈਕਟਰ-76 ਤੋਂ 80 ਵਿੱਚ ਇਹ ਕੰਮ ਫੌਰੀ ਤੌਰ ’ਤੇ ਆਰੰਭ ਕਰਵਾਏ ਜਾਣਗੇ।
ਮੇਅਰ ਜੀਤੀ ਸਿੱਧੂ ਨੇ ਕਿਹਾ ਕਿ ਨਿਗਮ ਵੱਲੋਂ ਬਰਸਾਤੀ ਪਾਣੀ ਦੀ ਨਿਕਾਸੀ ਲਈ ਨਾਈਪਰ ਦੇ ਪਿਛਲੇ ਪਾਸੇ ਤੋਂ ਬਰਸਾਤੀ ਨਾਲੇ ਵਿੱਚ ਸਰਕੰਡੇ ਦੀ ਸਫ਼ਾਈ ਦਾ ਕੰਮ ਪਹਿਲਾਂ ਹੀ ਸ਼ੁਰੂ ਕਰਵਾਇਆ ਜਾ ਚੁੱਕਿਆ ਹੈ ਅਤੇ ਇੱਥੇ ਬੁਲਡੋਜ਼ਰਾਂ ਦੀ ਮਦਦ ਨਾਲ ਸਰਕੰਡੇ ਦੀ ਸਫ਼ਾਈ ਕੀਤੀ ਜਾ ਰਹੀ ਹੈ।
ਇਸ ਮੌਕੇ ਨਗਰ ਨਿਗਮ ਦੇ ਐਕਸੀਅਨ ਹਰਪ੍ਰੀਤ ਸਿੰਘ, ਐਸਡੀਓ ਨੰਦਨ ਬਾਂਸਲ, ਪਰਵਿੰਦਰ ਕੌਰ ਤੇ ਵਿਨੀਤ ਮਲਕ ਅਤੇ ਮਨਜੀਤ ਕੌਰ (ਤਿੰਨੇ ਕੌਂਸਲਰ), ਕੁਲਵਿੰਦਰ ਸਿੰਘ, ਰਾਕੇਸ਼ ਲਖੋਤਰਾ, ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ, ਗੁਰਮੇਲ ਸਿੰਘ ਘੜੂੰਆਂ, ਰਸ਼ਪਾਲ ਸਿੰਘ, ਕਰਮ ਸਿੰਘ, ਰੈਜ਼ੀਡੈਂਟ ਵੈਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਐਸਬੀਐਸ ਢਿੱਲੋਂ, ਗੁਰੂ ਹਰਰਾਏ ਸੁਸਾਇਟੀ ਪ੍ਰਧਾਨ ਹਰਜੀਤ ਸਿੰਘ, ਅਮਰਜੀਤ ਸਿੰਘ ਨਾਗਰਾ, ਹਰਜਿੰਦਰ ਸੈਣੀ, ਮਸਤਾਨ ਸਿੰਘ, ਨਿਰਮਲ ਸਿੰਘ, ਚਰਨ ਸਿੰਘ, ਹਰਮਨਪ੍ਰੀਤ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …