ਪੀਣ ਵਾਲੇ ਪਾਣੀ ਦੀ ਵਰਤੋਂ ਸੰਜਮ ਨਾਲ ਕਰਨ ਦੀ ਸਖ਼ਤ ਲੋੜ: ਸਤਵੀਰ ਧਨੋਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 28 ਮਾਰਚ:
ਆਉਣ ਵਾਲੇ ਗਰਮੀਆਂ ਦੇ ਮੌਸਮ ਵਿੱਚ ਪਾਣੀ ਦੀ ਕਿੱਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਸੈਕਟਰ-69 ਅਤੇ ਵਾਰਡ ਨੰਬਰ-23 ਦੇ ਅਕਾਲੀ ਦਲ ਦੇ ਕੌਂਸਲਰ ਸਤਵੀਰ ਸਿੰਘ ਧਨੋਆ ਵੱਲੋਂ ਘਰ ਘਰ ਜਾ ਕੇ ਲੋਕਾਂ ਨੂੰ ਪਾਣੀ ਦੀ ਮਹੱਤਤਾ, ਪਾਣੀ ਦੀ ਵਰਤੋਂ ਸੰਕੋਚ ਨਾਲ ਕਰਨ ਪ੍ਰਤੀ ਜਾਗਰੂਕ ਕੀਤਾ ਗਿਆ। ਇਸ ਮੌਕੇ ਸ੍ਰੀ ਧਨੋਆ ਵੱਲੋੱ ਲੋਕਾਂ ਨੂੰ ਮੌਖਿਕ ਰੂਪ ਵਿੱਚ ਅਤੇ ਪਰਚਿਆਂ ਰਾਹੀਂ ਪਾਣੀ ਦੀ ਯੋਗ ਵਰਤੋਂ ਲਈ ਸੰਦੇਸ਼ ਦਿੱਤਾ ਗਿਆ ਅਤੇ ਪਾਣੀ ਦੀ ਹੋ ਰਹੀ ਦੁਰਵਰਤੋਂ ਨੂੰ ਰੋਕਣ ਲਈ ਲੋਕਾਂ ਨੂੰ ਸੁਝਾਓ ਦਿੱਤੇ ਗਏ ਅਤੇ ਉਨ੍ਹਾਂ ਦੇ ਸੁਝਾਓ ਮੰਗੇ ਵੀ ਗਏ।
ਉਹਨਾਂ ਇਸ ਮੌਕੇ ਲੋਕਾਂ ਨੂੰ ਅਪੀਲ ਕੀਤੀ ਕਿ ਲੋੜ ਪੈਣ ਤੇ ਗੱਡੀਆਂ ਧੋਣ ਵੇਲੇ ਟੂਟੀ ਤੋੱ ਸਿੱਧਾ ਪਾਇਪ ਨਾ ਲਾ ਕੇ ਬਾਲਟੀ ਵਿੱਚ ਪਾਣੀ ਭਰ ਕੇ ਹੀ ਗੱਡੀ ਧੋਤੀ ਜਾਵੇ। ਘਰਾਂ ਵਿੱਚ ਬਣਾਏ ਗਏ ਪਾਰਕਾਂ ਵਿੱਚ ਵੀ ਲੋੜ ਅਨੁਸਾਰ ਹੀ ਪਾਣੀ ਦਿੱਤਾ ਜਾਵੇ। ਜਦੋਂ ਅਸੀਂ ਪਾਣੀ ਦੀ ਹੋ ਰਹੀ ਬਰਬਾਦੀ ਰੋਕਦੇ ਹਾਂ ਤਾਂ ਹੀ ਅਸੀਂ ਪਾਣੀ ਦੀ ਕਮੀ ਬਾਰੇ ਸ਼ਿਕਾਇਤ ਕਰਨ ਦੇ ਹੱਕਦਾਰ ਹੁੰਦੇ ਹਾਂ।
ਉਨ੍ਹਾਂ ਕਿਹਾ ਕਿ ਉਹਨਾਂ ਨੇ ਵਿਦੇਸ਼ ਦੌਰੇ ਦੌਰਾਨ ਇਹ ਦੇਖਿਆ ਹੈ ਕਿ ਨਿਊਜੀਲੈਂਡ ਵਰਗੇ ਦੇਸ਼ ਵਿੱਚ ਪਾਣੀ ਕਾਫੀ ਮਾਤਰਾ ਵਿੱਚ ਮੌਜੂਦ ਹੈ, ਉੱਥੇ ਵੀ ਲੋਕ ਆਪਣੀਆਂ ਆਉਣ ਵਾਲੀਆਂ ਨਸਲਾਂ ਲਈ ਪਾਣੀ ਬਚਾਉਣ ਲਈ ਹਮੇਸ਼ਾਂ ਉਪਰਾਲੇ ਕਰਦੇ ਰਹਿੰਦੇ ਹਨ। ਨਹਾਉਣ ਵਾਲੇ ਪਾਣੀ ਨੂੰ ਰੀਸਾਈਕਲ ਕਰਕੇ (ਸਾਫ਼ ਕਰਕੇ) ਦੁਬਾਰਾ ਘਰਾਂ ਵਿੱਚ ਭੇਜਿਆ ਜਾਂਦਾ ਹੈ। ਮੀਂਹ ਦੇ ਪਾਣੀ ਨੂੰ ਸੰਭਾਲਣ ਲਈ ਵੀ ਵਿਸ਼ੇਸ਼ ਪ੍ਰਬੰਧ ਕੀਤੇ ਜਾਂਦੇ ਹਨ। ਇਸ ਮੌਕੇ ਅਜੀਤ ਸਿੰਘ ਸੇਵਾਮੁਕਤ ਐਸਡੀਓ ਬਿਜਲੀ ਵਿਭਾਗ, ਪਰਵਿੰਦਰ ਸਿੰਘ, ਗੁਰਮੀਤ ਸਿੰਘ, ਗੁਰਦਿਆਲ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…