ਲਖੀਮਪੁਰ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਨੂੰ ਸਜ਼ਾਵਾਂ ਦਿਵਾਉਣ ਤੱਕ ਸੰਘਰਸ਼ ਜਾਰੀ ਰਹੇਗਾ: ਰਾਕੇਸ਼ ਟਿਕੈਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਮਾਰਚ:
ਕਿਸਾਨੀ ਸੰਘਰਸ਼ ਦੌਰਾਨ ਲਖੀਮਪੁਰ ਘਟਨਾ ਲਈ ਜ਼ਿੰਮੇਵਾਰ ਭਾਜਪਾ ਆਗੂਆਂ ਅਤੇ ਹੋਰਨਾਂ ਵਿਅਕਤੀਆਂ ਨੂੰ ਕਾਨੂੰਨ ਮੁਤਾਬਕ ਸਜ਼ਾਵਾਂ ਦਿਵਾਉਣ ਅਤੇ ਪੀੜਤਾਂ ਨੂੰ ਇਨਸਾਫ਼ ਦਿਵਾਉਣ ਤੱਕ ਕਿਸਾਨ ਸੰਘਰਸ਼ ਜਾਰੀ ਰਹੇਗਾ। ਇਹ ਗੱਲ ਉੱਘੇ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਮੁਹਾਲੀ ਵਿਖੇ ਸਮਾਜ ਸੇਵੀ ਆਗੂ ਨਰਿੰਦਰ ਸਿੰਘ ਕੰਗ ਦੇ ਸੈਕਟਰ ਸੱਤਰ ਸਥਿਤ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆਖੀ। ਇਸ ਤੋਂ ਪਹਿਲਾਂ ਉਨ੍ਹਾਂ ਨੇ ਕਿਸਾਨਾਂ ਦੀਆਂ ਬਕਾਇਆ ਮੰਗਾਂ ਅਤੇ ਪ੍ਰਧਾਨ ਮੰਤਰੀ ਦੀ ਵਾਅਦਾਖ਼ਿਲਾਫ਼ੀ ਬਾਰੇ ਚਰਚਾ ਵੀ ਕੀਤੀ। ਉਨ੍ਹਾਂ ਕਿਹਾ ਕਿ ਕੇਂਦਰੀ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਮੰਤਰੀ ਮੰਡਲ ’ਚੋਂ ਬਰਖ਼ਾਸਤ ਕਰਵਾਉਣ ਲਈ ਪ੍ਰਧਾਨ ਮੰਤਰੀ ’ਤੇ ਦਬਾਅ ਪਾਇਆ ਜਾਵੇਗਾ।
ਕਿਸਾਨ ਆਗੂ ਨੇ ਕਿਹਾ ਕਿ ਉੱਤਰ ਪ੍ਰਦੇਸ਼ ਵਿੱਚ ਫਿਰ ਤੋਂ ਯੋਗੀ ਸਰਕਾਰ ਹੋਂਦ ਵਿੱਚ ਆ ਚੁੱਕੀ ਹੈ ਅਤੇ ਅਗਲੇ ਕੁਝ ਦਿਨਾਂ ਵਿੱਚ ਯੋਗੀ ਨੂੰ ਮਿਲ ਕੇ ਇਸ ਮਸਲੇ ਦਾ ਹੱਲ ਕੱਢਣ ਲਈ ਜ਼ੋਰ ਪਾਇਆ ਜਾਵੇਗਾ। ਉਨ੍ਹਾਂ ਕਿਸਾਨਾਂ ਨੂੰ ਟਰੈਕਟਰਾਂ ਸਮੇਤ ਸਰਕਾਰਾਂ ਤੋਂ ਇਨਸਾਫ਼ ਮੰਗਣ, ਐਮਐਸਪੀ ਲੈਣ ਲਈ ਸੰਘਰਸ਼ ਲਈ ਤਿਆਰ-ਬਰ-ਤਿਆਰ ਰਹਿਣ ਲਈ ਪ੍ਰੇਰਿਤ ਕਰਦਿਆਂ ਨਰਿੰਦਰ ਸਿੰਘ ਕੰਗ ਦਾ ਕਿਸਾਨੀ ਸੰਘਰਸ਼ ਵਿੱਚ ਕਿਸਾਨੀ ਝੰਡਿਆਂ ਦੀ ਮੁਫ਼ਤ ਸੇਵਾ ਕਰਨ ਦ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਕੰਗ ਨੇ ਬਿਨਾਂ ਕਿਸੇ ਅਹੁਦੇ ਜਾਂ ਕਿਸੇ ਲਾਲਚ ਤੋਂ ਇਕ ਕਿਸਾਨ ਹੋਣ ਦੇ ਨਾਤੇ ਆਪਣਾ ਫਰਜ ਨਿਭਾਇਆਂ ਹੈ। ਉਨ੍ਹਾਂ ਕਿਸਾਨਾਂ ਨੂੰ ਜ਼ੋਰ ਦੇ ਕੇ ਕਿਹਾ ਕੇ ਉਹ ਆਪਣੀ ਆਉਣ ਵਾਲੀ ਕਣਕ ਦੀ ਫਸਲ ਨੂੰ ਘੱਟ ਰੇਟ ’ਤੇ ਨਾ ਵੇਚਣ।
ਰਾਕੇਸ਼ ਟਿਕੈਤ ਨੇ ਕਿਹਾ ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ 734 ਕਿਸਾਨਾਂ ਦੇ ਪੀੜਤ ਪਰਿਵਾਰਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਵੱਧ ਤੋ ਵੱਧ ਮੁਅਵਜ਼ਾ ਦੇਵੇ ਅਤੇ ਸਿੱਖ ਇਤਿਹਾਸ ਨਾਲ ਛੇੜਛਾੜ ਕਿਸੇ ਵੀ ਸੂਰਤ ਵਿੱਚ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਇਸ ਦੀ ਜਿੰਨੀ ਨਿੰਦਾ ਕੀਤੀ ਜਾਵੇ ਉਹ ਘੱਟ ਹੈ। ਮੌਕੇ ਦਿੱਲੀ ਚੱਲੋ ਕਾਫ਼ਲੇ ਦੇ ਚੇਅਰਮੈਨ ਐਡਵੋਕੇਟ ਗਗਨਪ੍ਰੀਤ ਸਿੰਘ ਬੈਂਸ, ਪਰਮਜੀਤ ਸਿੰਘ ਪੰਮਾ, ਜਸਵੀਰ ਸਿੰਘ, ਕਿਸਾਨ ਆਗੂ ਹਰਿੰਦਰ ਸਿੰਘ ਲੱਖੋਵਾਲ ਅਤੇ ਨਿਰਮਲ ਸਿੰਘ ਸਿੱਧੂ ਵੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In Agriculture & Forrest

Check Also

ਕੁੰਭੜਾ ਕਤਲ-ਕਾਂਡ: ਐੱਸਐੱਸਪੀ ਦਫ਼ਤਰ ਦੇ ਘਿਰਾਓ ਲਈ ਆਮ ਲੋਕਾਂ ਦੀ ਲਾਮਬੰਦੀ ਜ਼ੋਰਾਂ ’ਤੇ ਸ਼੍ਰੋਮਣੀ ਅਕਾਲੀ ਦਲ …