nabaz-e-punjab.com

ਮੈਰੀਟੋਰੀਅਸ ਸਕੂਲਾਂ ਵਿੱਚ ਦਾਖ਼ਲੇ ਲਈ ਹੁਣ 27 ਮਈ ਨੂੰ ਹੋਵੇਗੀ ਵਿਦਿਆਰਥੀਆਂ ਦੀ ਕੌਂਸਲਿੰਗ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 21 ਮਈ:
ਪੰਜਾਬ ਦੇ ਸਰਕਾਰੀ ਮੈਰੀਟੋਰੀਅਸ ਸਕੂਲਾਂ ਵਿੱਚ ਦਾਖ਼ਲਾ ਲੈਣ ਦੇ ਚਾਹਵਾਨ ਵਿਦਿਆਰਥੀਆਂ (ਜਿਨ੍ਹਾਂ ਵੱਲੋਂ ਸੁਸਾਇਟੀ ਫਾਰ ਪ੍ਰਮੋਸ਼ਨ ਆਫ਼ ਕੁਆਲਿਟੀ ਐਜੂਕੇਸ਼ਨ ਫਾਰ ਪੂਅਰ ਐਂਡ ਮੈਰੀਟੋਰੀਅਸ ਸਟੂਡੈਂਟਸ ਆਫ਼ ਪੰਜਾਬ ਵੱਲੋਂ ਲਿਆ ਦਾਖ਼ਲਾ ਟੈਸਟ ਪਾਸ ਕੀਤਾ ਗਿਆ ਹੈ), ਉਨ੍ਹਾਂ ਦੀ ਕੌਂਸਲਿੰਗ ਹੁਣ 25 ਮਈ ਦੀ ਥਾਂ 27 ਮਈ ਨੂੰ ਕਰਵਾਈ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਮੈਰੀਟੋਰੀਅਸ ਸੁਸਾਇਟੀ ਦੇ ਅਸਿਸਟੈਂਟ ਪ੍ਰਾਜੈਕਟ ਡਾਇਰੈਕਟਰ ਨੇ ਦੱਸਿਆ ਕਿ ਇਸ ਸਬੰਧੀ ਲੜਕੀਆਂ ਅਤੇ ਲੜਕਿਆਂ ਲਈ ਵੱਖੋ ਵੱਖਰੀ ਕੌਂਸਲਿੰਗ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਵਾਰ ਮੈਰੀਟੋਰੀਅਸ ਸਕੂਲ ਮੁਹਾਲੀ ਸਮੇਤ ਅੰਮ੍ਰਿਤਸਰ, ਬਠਿੰਡਾ, ਜਲੰਧਰ, ਲੁਧਿਆਣਾ ਅਤੇ ਪਟਿਆਲਾ ਦੇ ਨਾਨ ਮੈਡੀਕਲ ਦੇ ਵਿਦਿਆਰਥੀਆਂ ਲਈ ਕੁੱਲ 300 ਸੀਟਾਂ (ਲੜਕਿਆਂ ਲਈ 120 ਅਤੇ ਲੜਕੀਆਂ ਲਈ 180), ਮੈਡੀਕਲ ਦੇ ਵਿਦਿਆਰਥੀਆਂ ਲਈ ਕੁੱਲ 100 ਸੀਟਾਂ (ਲੜਕਿਆਂ ਲਈ 40 ਅਤੇ ਲੜਕੀਆਂ ਲਈ 60), ਕਾਮਰਸ ਦੇ ਵਿਦਿਆਰਥੀਆਂ ਲਈ ਕੁੱਲ 100 ਸੀਟਾਂ (ਲੜਕਿਆਂ ਲਈ 40 ਅਤੇ ਲੜਕੀਆਂ ਲਈ 60) ਅਤੇ ਫਿਰੋਜ਼ਪੁਰ, ਗੁਰਦਾਸਪੁਰ ਅਤੇ ਸੰਗਰੂਰ ਵਿੱਚ ਨਾਨ ਮੈਡੀਕਲ ਦੇ ਵਿਦਿਆਰਥੀਆਂ ਦੀਆਂ ਕੁੱਲ 300 ਸੀਟਾਂ (ਲੜਕਿਆਂ ਲਈ 111 ਅਤੇ ਲੜਕੀਆਂ ਲਈ 189), ਮੈਡੀਕਲ ਦੇ ਵਿਦਿਆਰਥੀਆਂ ਦੀਆਂ ਕੁੱਲ 100 ਸੀਟਾਂ (ਲੜਕਿਆਂ ਲਈ 32 ਅਤੇ ਲੜਕੀਆਂ ਲਈ 68), ਕਾਮਰਸ ਦੇ ਵਿਦਿਆਰਥੀਆਂ ਲਈ ਕੁੱਲ 100 ਸੀਟਾਂ (ਲੜਕਿਆਂ ਲਈ 32 ਅਤੇ ਲੜਕੀਆਂ ਲਈ 68) ਅਤੇ ਤਲਵਾੜਾ ਵਿੱਚ ਨਾਨ ਮੈਡੀਕਲ ਲਈ 35, ਮੈਡੀਕਲ ਲਈ 35, ਅਤੇ ਕਾਮਰਸ ਲਈ 30 ਸੀਟਾਂ ਰੱਖੀਆਂ ਗਈਆਂ ਹਨ। ਇਸ ਸਬੰਧੀ ਡੀਜੀਐਸਈ ਸਮੇਤ ਸਮੂਹ ਜ਼ਿਲ੍ਹਿਆ ਦੇ ਸਿੱਖਿਆ ਅਧਿਕਾਰੀਆਂ ਅਤੇ ਸਾਰੇ ਸਕੂਲ ਮੁਖੀਆਂ ਨੂੰ ਈਮੇਲ ’ਤੇ ਜਾਣਕਾਰੀ ਭੇਜੀ ਗਈ ਹੈ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…