Share on Facebook Share on Twitter Share on Google+ Share on Pinterest Share on Linkedin ਵਿਦਿਆਰਥੀ ਦੀ ਮੌਤ: ਸਿੱਖਿਆ ਵਿਭਾਗ ਵੱਲੋਂ ਵਿਭਾਗੀ ਜਾਂਚ ਦਾ ਭਰੋਸਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 12 ਮਾਰਚ: ਡੀਜੀਐਸਈ ਦੇ ਓਐਸਡੀ ਆਈਪੀਐਸ ਮਲਹੋਤਰਾ ਨੇ ਦੱਸਿਆ ਕਿ ਗਿਅਰ੍ਹਵੀਂ ਦੇ ਵਿਦਿਆਰਥੀ ਦੀ ਭੇਦਭਰੀ ਮੌਤ ਸਬੰਧੀ ਹਾਲਾਂਕਿ ਮਟੌਰ ਪੁਲੀਸ ਵੱਖ-ਵੱਖ ਪਹਿਲੂਆਂ ’ਤੇ ਜਾਂਚ ਕਰ ਰਹੀ ਹੈ। ਕਿਉਂਕਿ ਇਹ ਬਹੁਤ ਗੰਭੀਰ ਮਾਮਲਾ ਹੈ। ਇਸ ਸਬੰਧੀ ਵਿਭਾਗੀ ਜਾਂਚ ਕਰਵਾਉਣ ਲਈ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੂੰ ਸਿਫ਼ਾਰਸ਼ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਹਾਲੇ ਤੱਕ ਸਿੱਖਿਆ ਸਕੱਤਰ ਨੇ ਵਿਭਾਗੀ ਜਾਂਚ ਬਾਰੇ ਕੋਈ ਦਿਸ਼ਾ-ਨਿਰਦੇਸ਼ ਨਹੀਂ ਦਿੱਤੇ ਹਨ। ਜਿਵੇਂ ਹੀ ਅਜਿਹੇ ਕੋਈ ਹੁਕਮ ਜਾਰੀ ਹੋਏ ਤਾਂ ਮੀਡੀਆ ਨਾਲ ਜਾਣਕਾਰੀ ਸਾਂਝੀ ਕੀਤੀ ਜਾਵੇਗੀ। ਲੇਕਿਨ ਸ਼ਾਮ ਨੂੰ ਲਗਾਤਾਰ ਅਧਿਕਾਰੀ ਨਾਲ ਲਗਾਤਾਰ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਗਈ ਲੇਕਿਨ ਉਨ੍ਹਾਂ ਨੇ ਫੋਨ ਨਹੀਂ ਚੁੱਕਿਆ। ਉਧਰ, ਪੰਜਾਬ ਅਗੇਂਸਟ ਕਰੱਪਸ਼ਨ ਦੇ ਪ੍ਰਧਾਨ ਸਤਨਾਮ ਸਿੰਘ ਦਾਊਂ ਨੇ ਦੱਸਿਆ ਕਿ ਅੱਜ ਐਸਐਸਪੀ ਅਤੇ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੇ ਚੇਅਰਮੈਨ ਨੂੰ ਮਿਲਣ ਤੋਂ ਬਾਅਦ ਪੀੜਤ ਪਰਿਵਾਰ ਅਤੇ ਗਰਾਮ ਪੰਚਾਇਤ ਦੇ ਨੁਮਾਇੰਦਿਆਂ ਨੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨਾਲ ਮੁਲਾਕਾਤ ਕੀਤੀ। ਪਹਿਲਾਂ ਤਾਂ ਸਕੱਤਰ ਨੇ ਇਹ ਕਹਿ ਕੇ ਮਿਲਣ ਤੋਂ ਮਨਾਂ ਕਰ ਦਿੱਤਾ ਕਿ ਪੁਲੀਸ ਮਾਮਲੇ ਦੀ ਜਾਂਚ ਕਰ ਰਹੀ ਹੈ ਪ੍ਰੰਤੂ ਬਾਅਦ ਵਿੱਚ ਪਰਿਵਾਰ ਦਾ ਦੁੱਖ ਕੇ ਉਨ੍ਹਾਂ ਨੇ ਵਫ਼ਦ ਦੀ ਗੱਲ ਸੁਣਨ ਤੋਂ ਬਾਅਦ ਉਨ੍ਹਾਂ ਨੂੰ ਕਾਰਵਾਈ ਦਾ ਭਰੋਸਾ ਦਿੱਤਾ। ਸ੍ਰੀ ਦਾਊਂ ਨੇ ਦੱਸਿਆ ਕਿ ਸਿੱਖਿਆ ਸਕੱਤਰ ਨੇ ਮੌਕੇ ’ਤੇ ਹੀ ਇਕ ਅਧਿਕਾਰੀ ਨੂੰ ਆਪਣੇ ਕੋਲ ਸੱਦਿਆ ਅਤੇ ਉਨ੍ਹਾਂ ਤੋਂ ਵਿਦਿਆਰਥੀ ਦੀ ਮੌਤ ਸਬੰਧੀ ਵੱਖ ਵੱਖ ਪਹਿਲੂਆਂ ਬਾਰੇ ਜਾਣਕਾਰੀ ਕੀਤੀ। ਉਨ੍ਹਾਂ ਅਧਿਕਾਰੀ ਨੂੰ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ 10 ਦਿਨਾਂ ਦੇ ਅੰਦਰ ਅੰਦਰ ਉਨ੍ਹਾਂ ਨੂੰ ਜਾਂਚ ਰਿਪੋਰਟ ਦਿੱਤੀ ਜਾਵੇ। ਸ੍ਰੀ ਦਾਊਂ ਨੇ ਦੱਸਿਆ ਕਿ ਸਕੂਲ ਦੀ ਪ੍ਰਿੰਸੀਪਲ ਅਤੇ ਹੋਰ ਅਧਿਕਾਰੀ ਉੱਚੀ ਪਹੁੰਚ ਅਤੇ ਸਿਆਸੀ ਰਸੂਖ ਵਾਲੇ ਹੋਣ ਕਾਰਨ ਪੁਲੀਸ ਬਣਦੀ ਕਾਰਵਾਈ ਤੋਂ ਪੱਲਾ ਝਾੜ ਰਹੀ ਹੈ। ਉਨ੍ਹਾਂ ਕਿਹਾ ਕਿ ਜੇਕਰ ਸਕੂਲ ਪ੍ਰਸ਼ਾਸਨ ਦੇ ਜ਼ਿੰਮੇਵਾਰ ਅਧਿਕਾਰੀਆਂ ਅਤੇ ਸਟਾਫ਼ ਖ਼ਿਲਾਫ਼ ਕਾਨੂੰਨ ਤਹਿਤ ਕਾਰਵਾਈ ਨਹੀਂ ਕੀਤੀ ਗਈ ਤਾਂ ਉਨ੍ਹਾਂ ਦੀ ਸੰਸਥਾ ਵੱਲੋਂ ਜਨ ਅੰਦੋਲਨ ਵਿੱਢਿਆ ਜਾਵੇਗਾ ਅਤੇ ਪੁਲੀਸ ਅਤੇ ਸਿੱਖਿਆ ਵਿਭਾਗ ਨੂੰ ਕਿਸੇ ਵੀ ਕੀਮਤ ’ਤੇ ਇਸ ਗੰਭੀਰ ਮਾਮਲੇ ’ਤੇ ਮਿੱਟੀ ਨਹੀਂ ਪਾਉਣ ਦਿੱਤੀ ਜਾਵੇਗੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ