Share on Facebook Share on Twitter Share on Google+ Share on Pinterest Share on Linkedin ਗਿਆਨ ਜਯੋਤੀ ਸਕੂਲ ਵਿੱਚ ਵਿਦਿਆਰਥੀਆਂ ਦੇ ਦੰਦਾਂ ਦੀ ਜਾਂਚ ਕੈਂਪ ਲਗਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਫਰਵਰੀ: ਇੱਥੋਂ ਦੇ ਗਿਆਨ ਜਯੋਤੀ ਗਲੋਬਲ ਸਕੂਲ ਫੇਜ਼-2 ਵਿੱਚ ਵਿਦਿਆਰਥੀਆਂ ਦੀ ਸਹੂਲਤ ਲਈ ਦੰਦਾਂ ਦੀ ਮੁਫ਼ਤ ਜਾਂਚ ਦਾ ਕੈਂਪ ਲਗਾਇਆ ਗਿਆ। ਇਸ ਮੌਕੇ ਜੱਜ ਇਸੀਟਿਚਿਊਟ ਆਫ਼ ਡੈਂਟਲ ਸਾਇੰਸ ਹਸਪਤਾਲ ਦੇ ਦੰਦਾਂ ਦੇ ਮਾਹਰ ਡਾਕਟਰਾਂ ਦੀ ਟੀਮ ਨੇ ਸਕੂਲੀ ਬੱਚਿਆਂ ਦੇ ਦੰਦਾਂ ਦੀ ਜਾਂਚ ਕੀਤੀ ਅਤੇ ਵਿਦਿਆਰਥੀਆਂ ਨੂੰ ਦੰਦਾਂ ਦੀਆਂ ਬਿਮਾਰੀਆਂ ਤੋਂ ਬਚਾਅ ਲਈ ਲੋੜੀਂਦੀ ਸਲਾਹ ਵੀ ਦਿੱਤੀ। ਇਸ ਦੌਰਾਨ ਵਿਦਿਆਰਥੀਆਂ ਨੂੰ ਦੰਦਾਂ ਦੀ ਸੰਭਾਲ ਦੇ ਤਰੀਕੇ ਅਤੇ ਆਮ ਤੌਰ ’ਤੇ ਦੰਦਾਂ ਵਿੱਚ ਆਉਣ ਵਾਲੀਆਂ ਮੁਸ਼ਕਲਾਂ ਪ੍ਰਤੀ ਜਾਗਰੂਕ ਕੀਤਾ ਗਿਆ। ਖ਼ਾਸ ਤੌਰ ’ਤੇ ਦੰਦਾਂ ਦੇ ਸੜਨ ਅਤੇ ਮਸੂੜ੍ਹਿਆਂ ਦੇ ਰੋਗਾਂ ਅਤੇ ਉਨ੍ਹਾਂ ਦੇ ਬਚਾਅ ਲਈ ਜਾਣਕਾਰੀ ਦਿੰਦਿਆਂ ਵਿਦਿਆਰਥੀਆਂ ਨੂੰ ਹਮੇਸ਼ਾ ਆਪਣੇ ਦੰਦਾਂ ਦੀ ਸਫ਼ਾਈ ਵੱਲ ਧਿਆਨ ਦੇਣ ਲਈ ਪ੍ਰੇਰਿਆ। ਡਾਕਟਰਾਂ ਦੀ ਟੀਮ ਨੇ ਵਿਦਿਆਰਥੀਆਂ ਨੂੰ ਦੱਸਿਆਂ ਕਿ ਉਹ ਆਪਣੇ ਦੰਦਾਂ ਦੀ ਸਹੀ ਸੰਭਾਲ ਰੱਖਣਾ ਚਾਹੁੰਦੇ ਹਨ ਤਾਂ ਹਰ ਵਾਰ ਖਾਣਾ ਖਾਣ ਤੋਂ ਬਾਅਦ ਦੰਦਾਂ ’ਤੇ ਬੁਰਸ਼ ਜ਼ਰੂਰ ਕਰਨ। ਉਨ੍ਹਾਂ ਕਿਹਾ ਕਿ ਜੋ ਬੱਚੇ ਅਕਸਰ ਚਾਕਲੇਟ, ਸਾਫ਼ਟ ਡ੍ਰਿੰਕ, ਪੇਸਟਰੀ, ਕੂਕਿਜ਼ ਅਤੇ ਟਾਫ਼ੀਆਂ ਆਦਿ ਜ਼ਿਆਦਾ ਖਾਂਦੇ ਰਹਿੰਦੇ ਹਨ, ਉਨ੍ਹਾਂ ਨੂੰ ਦੰਦਾਂ ਦੇ ਸੜਨ ਅਤੇ ਹੋਰ ਬਿਮਾਰੀਆਂ ਜ਼ਿਆਦਾ ਹੁੰਦੀਆਂ ਹਨ ਕਿਉਂਕਿ ਮਿੱਠੇ ਨਾਲ ਦੰਦ ਛੇਤੀ ਸੜਦੇ ਹਨ। ਕੈਂਪ ਦੌਰਾਨ ਵਿਦਿਆਰਥੀਆਂ ਲਈ ਇਕ ਸਵਾਲ ਜਵਾਬ ਦਾ ਸੈਸ਼ਨ ਵੀ ਰੱਖਿਆਂ ਗਿਆ। ਜਿਸ ਵਿੱਚ ਵਿਦਿਆਰਥੀਆਂ ਨੇ ਮੈਡੀਕਲ ਟੀਮ ਨਾਲ ਸਵਾਲ ਜਵਾਬ ਕੀਤੇ। ਇਸ ਮੌਕੇ ਸਕੂਲ ਦੀ ਪ੍ਰਿੰਸੀਪਲ ਡਾਇਰੈਕਟਰ ਸ੍ਰੀਮਤੀ ਰਣਜੀਤ ਕੌਰ ਬੇਦੀ ਅਤੇ ਪ੍ਰਿੰਸੀਪਲ ਗਿਆਨਜੋਤ ਕੌਰ ਨੇ ਵੀ ਵਿਦਿਆਰਥੀਆਂ ਨੂੰ ਦੰਦਾਂ ਦੀ ਸੰਭਾਲ ਸਬੰਧੀ ਪ੍ਰੇਰਿਤ ਕੀਤਾ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ