nabaz-e-punjab.com

ਮੈਰੀਟੋਰੀਅਸ ਸਕੂਲ ਮੁਹਾਲੀ ਦੇ 30 ਵਿਦਿਆਰਥੀਆਂ ਨੇ ਨੀਟ ਵਿੱਚ ਕੀਤਾ ਕੁਆਲੀਫ਼ਾਈ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਅਕਤੂਬਰ:
ਪਿਛਲੇ ਦਿਨੀਂ ਐਨਟੀਏ ਵੱਲੋਂ ਮੈਡੀਕਲ ਸਿੱਖਿਆ ਦੇ ਖੇਤਰ ਦੇ ਕੋਰਸਾਂ ਵਿੱਚ ਦਾਖ਼ਲੇ ਲਈ ਕਰਵਾਈ ਗਈ ਨੀਟ (ਨੈਸ਼ਨਲ ਇਲੀਜੀਬਿਲਟੀ ਕਮ ਐਂਟਰੈਂਸ ਟੈੱਸਟ) ਦੀ ਪ੍ਰੀਖਿਆ ਵਿੱਚ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਅਧੀਨ ਚੱਲ ਰਹੇ ਸਰਕਾਰੀ ਸਕੂਲਾਂ ਅਤੇ ਮੈਰੀਟੋਰੀਅਸ ਸਕੂਲਾਂ ਦੇ ਵਿਦਿਆਰਥੀਆਂ ਨੇ ਵੀ ਭਾਗ ਲਿਆ ਅਤੇ ਬਹੁਤ ਸਾਰੇ ਵਿਦਿਆਰਥੀਆਂ ਨੇ ਕੁਆਲੀਫ਼ਾਈ ਵੀ ਕੀਤਾ। ਇਸ ਪ੍ਰੀਖਿਆ ਵਿੱਚ ਪ੍ਰਿੰਸੀਪਲ ਰੀਤੂ ਸ਼ਰਮਾ ਅਤੇ ਸਮੂਹ ਸਟਾਫ਼ ਦੀ ਮਿਹਨਤ ਸਦਕਾ ਮੈਰੀਟੋਰੀਅਸ ਸਕੂਲ ਸੈਕਟਰ-70 ਦੇ 77 ਵਿਦਿਆਰਥੀਆਂ ਨੇ ਭਾਗ ਲਿਆ ਅਤੇ 30 ਵਿਦਿਆਰਥੀਆਂ ਨੇ ਇਸ ਪ੍ਰੀਖਿਆ ਵਿੱਚ ਕੁਆਲੀਫ਼ਾਈ ਕਰਕੇ ਸਕੂਲ, ਮਾਪਿਆਂ, ਅਧਿਆਪਕਾਂ ਅਤੇ ਵਿਭਾਗ ਦਾ ਨਾਂ ਰੌਸ਼ਨ ਕੀਤਾ।
ਅੱਜ ਇੱਥੇ ਦੇਰ ਸ਼ਾਮ ਪ੍ਰਿੰਸੀਪਲ ਰੀਤੂ ਸ਼ਰਮਾ ਪ੍ਰਿੰਸੀਪਲ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਰੇ ਮਿਹਨਤੀ ਅਧਿਆਪਕਾਂ ਵੱਲੋਂ ਵਿਦਿਆਰਥੀਆਂ ਨੂੰ ਬਹੁਤ ਲਗਨ ਨਾਲ ਮਿਹਨਤ ਕਰਵਾਈ ਜਾਂਦੀ ਹੈ ਜਿਸ ਕਰਕੇ ਵਿਦਿਆਰਥੀ ਵੱਖ-ਵੱਖ ਖੇਤਰਾਂ ਵਿੱਚ ਨਾਮਣਾ ਖੱਟ ਰਹੇ ਹਨ। ਵਿਦਿਆਰਥੀਆਂ ਨੂੰ ਕਰਵਾਈ ਸਖ਼ਤ ਮਿਹਨਤ ਸਦਕਾ 30 ਵਿਦਿਆਰਥੀਆਂ ਨੇ ਇਸ ਮੁਸ਼ਕਲ ਪ੍ਰੀਖਿਆ ਵਿੱਚ ਸ਼ਾਨਦਾਰ ਕਾਰਗੁਜ਼ਾਰੀ ਦਾ ਪ੍ਰਦਰਸ਼ਨ ਕਰਦਿਆਂ ਕੁਆਲੀਫ਼ਾਈ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਇਸ ਸਕੂਲ ਦੇ ਵਿਦਿਆਰਥੀ ਸਰਕਾਰੀ ਕਾਲਜਾਂ ਦੇ ਵੱਖ-ਵੱਖ ਕੋਰਸਾਂ ਜਿਵੇਂ ਬੀਐੱਸਸੀ ਨਰਸਿੰਗ, ਬੀਐੱਸਸੀ (ਬਾਇਓ ਟੈਕਨੀਕਲ), ਬੀ. ਫਾਰਮੇਸੀ ਅਤੇ ਬੀਪੀਟੀ ਆਦਿ ਕੋਰਸਾਂ ਵਿੱਚ ਦਾਖ਼ਲਾ ਲੈ ਚੁੱਕੇ ਹਨ।
ਪ੍ਰਿੰਸੀਪਲ ਰੀਤੂ ਸ਼ਰਮਾ ਅਨੁਸਾਰ ਨੀਟ-2020 ਦੀ ਪ੍ਰੀਖਿਆ ਵਿੱਚ ਉਨ੍ਹਾਂ ਦੇ ਸਕੂਲ ਦੀ ਅੰਜਲੀ, ਅਨਮੋਲ ਕੌਰ, ਭਾਵਨਾ, ਜਸ਼ਨਪ੍ਰੀਤ ਕੌਰ, ਜੋਤੀ ਦੇਵੀ, ਕੁਸ਼ਲਪਾਲ ਸ਼ਰਮਾ, ਨਵਜੋਤ ਕੌਰ, ਨਵਨੀਤ ਕੌਰ, ਸਿਮਰਨਜੀਤ ਕੌਰ, ਨਵਨੀਤ ਕੌਰ, ਅਨੁਰਾਗ, ਗਗਨਦੀਪ ਸਿੰਘ, ਗੁਰਕਰਨ ਸਿੰਘ, ਬਲਜੀਤ ਕੌਰ, ਗੁਰਪ੍ਰੀਤ ਕੌਰ, ਜਸ਼ਨਪ੍ਰੀਤ ਕੌਰ, ਜਸਪ੍ਰੀਤ ਕੌਰ, ਕਮਲਜੀਤ ਕੌਰ, ਮਨੀਸ਼ਾ, ਨੀਤਿਕਾ, ਪੂਨਮ ਰਾਨੀ, ਅਨਮੋਲਪ੍ਰੀਤ ਸਿੰਘ, ਅਰਜਨ, ਦੀਪਕ ਰਾਣਾ, ਗੁਰਪ੍ਰੀਤ ਰਾਮ, ਹੇਮੰਤ ਕੁਮਾਰ, ਜਸਕਰਨ ਕੁਮਾਰ, ਕਰਤਾਰ ਸਿੰਘ, ਲਵਦੀਪ ਬੰਗਾ ਅਤੇ ਨਿਤਿਨ ਵਰਮਾ ਵੱਲੋਂ ਕੁਆਲੀਫ਼ਾਈ ਕੀਤਾ ਗਿਆ।
ਦੱਸਣਯੋਗ ਹੈ ਕਿ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਸੁਧਾਰ ਮੁਹਿੰਮ ਤਹਿਤ ਕਿਰਿਆਵਾਂ ’ਤੇ ਆਧਾਰਿਤ ਸਿੱਖਣ-ਸਿਖਾਉਣ ਗਤੀਵਿਧੀਆਂ, ਗਣਿਤ-ਵਿਗਿਆਨ-ਸਮਾਜਿਕ ਸਿੱਖਿਆ ਮੇਲੇ, ਪਾਠਕ੍ਰਮ ਦੀਆਂ ਧਾਰਨਾਵਾਂ ਨੂੰ ਸਮਝਣ ਲਈ ਈ-ਕੰਟੈਂਟ ਦੀ ਵਰਤੋਂ, ਜਮਾਤਾਂ ਦੇ ਕਮਰਿਆਂ ਵਿੱਚ ਪੜ੍ਹਾਉਣ ਲਈ ਸਮਾਰਟ ਟੈਕਨਾਲੋਜੀ ਦੀ ਉਪਲਬਧਤਾ ਅਤੇ ਅਧਿਆਪਕਾਂ ਦੇ ਸਿਖਲਾਈ ਪ੍ਰੋਗਰਾਮਾਂ ਨਾਲ ਵਿਦਿਆਰਥੀਆਂ ਵਿੱਚ ਸਿੱਖਣ ਦੀ ਰੁਚੀ ਵਿੱਚ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਪਾਠਕ੍ਰਮ ਵਿਚਲੀਆਂ ਧਾਰਨਾਵਾਂ ਨੂੰ ਬਾਲਾ ਵਰਕ ਅਤੇ ਵੱਖ-ਵੱਖ ਵਿੱਦਿਅਕ ਮੁਕਾਬਲਿਆਂ ਰਾਹੀਂ ਵੀ ਸਮਝਾਉਣ ਲਈ ਵਿਭਾਗ ਵੱਲੋਂ ਸਰਗਰਮੀਆਂ ਚਲਾਈਆਂ ਜਾ ਰਹੀਆਂ ਹਨ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…