Nabaz-e-punjab.com

ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਦੇ ਵਿਦਿਆਰਥੀਆਂ ਨੇ ਵਿਰਸਾ ਕੈਂਪ ਵਿੱਚ ਹਿੱਸਾ ਲਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਨਵੰਬਰ:
ਸ੍ਰੀ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੂਰਬ ਨੂੰ ਸਮਰਪਿਤ ਫਤਹਿਗੜ੍ਹ ਸਾਹਿਬ, ਪਟਿਆਲਾ, ਸੰਗਰੂਰ, ਚੰਡੀਗੜ੍ਹ, ਪੰਚਕੂਲਾ ਅਤੇ ਮੁਹਾਲੀ ਦੇ ਵਿਦਿਆਰਥੀਆਂ ਦੀ ਸ਼ਖ਼ਸੀਅਤ ਉਸਾਰੀ ਲਈ ਵਿਰਸਾ ਕੈਂਪ ਦਾ ਆਯੋਜਨ ਕੀਤਾ ਗਿਆ। ਜੋ ਕਿ ਬਾਬਾ ਬੰਦਾ ਸਿੰਘ ਬਹਾਦਰ ਇੰਜ ਕਾਲਜ ਫਤਹਿਗੜ੍ਹ ਸਾਹਿਬ ਵਿੱਚ ਮਿਤੀ 31 ਅਕਤੂਬਰ ਤੋਂ 3 ਨਵੰਬਰ ਤੱਕ ਲਗਾਇਆ ਗਿਆ। ਇਸ ਕੈਂਪ ਵਿੱਚ ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ, ਫੇਜ਼-6 ਦੇ 32 ਵਿਦਿਆਰਥੀਆਂ, ਜਿਨ੍ਹਾਂ ਵਿਚ 19 ਲੜਕੀਆਂ ਅਤੇ 13 ਲੜਕਿਆਂ ਨੇ ਭਾਗ ਲਿਆ।
ਇਸ ਮੌਕੇ ਪ੍ਰਿੰਸੀਪਲ ਸ੍ਰੀਮਤੀ ਕੋਮਲ ਬਰੋਕਾ ਨੇ ਸਾਰੇ ਵਿਦਿਆਰਥੀਆਂ ਨੂੰ ਅਨੁਸ਼ਾਸਨ ਦੀ ਮਹੱਤਤਾ ਬਾਰੇ ਦੱਸ ਕੇ ਰਵਾਨਾ ਕੀਤਾ। ਕੈਂਪ ਦੇ ਪਹਿਲੇ ਦਿਨ ਤੋਂ ਅਖਰੀਲੇ ਦਿਨ ਤੱਕ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਜਿਵੇਂ ਕਿ 5 ਬਾਣੀਆਂ ਦਾ ਨਿਤਨੇਮ, ਕਵਿਤਾ ਉਚਾਰਨ ਅਤੇ ਵੱਖ-ਵੱਖ ਖੇਡਾਂ ਵਿੱਚ ਹਿੱਸਾ ਲਿਆ। ਇਸ ਤੋਂ ਇਲਾਵਾ ਹਰ ਦਿਨ ਵੱਖ-ਵੱਖ ਵਿਦਵਾਨਾਂ ਨੇ ਵਿਦਿਆਰਥੀਆਂ ਨਾਲ ਆਪਣੇ ਕੀਮਤੀ ਵਿਚਾਰ ਸਾਂਝੇ ਕੀਤੇ। ਕੈਂਪ ਦਾ ਹਿੱਸਾ ਬਣੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਸਮੇਂ-ਸਮੇਂ ’ਤੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਦੇ ਪ੍ਰੋਫੈਸਰ ਸਾਹਿਬਾਨ ਵੀ ਇਸ ਸਮਾਗਮ ਦਾ ਹਿੱਸਾ ਬਣਦੇ ਰਹੇ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…