ਡੀਏਵੀ ਮਾਡਲ ਸਕੂਲ ਕੁਰਾਲੀ ਵਿੱਚ ਸਾਲਾਨਾਂ ਸਮਾਗਮ ’ਚ ਵਿਦਿਆਰਥੀਆਂ ਨੇ ਖੂਬ ਰੰਗ ਬੰਨ੍ਹਿਆ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 22 ਨਵੰਬਰ:
ਸਥਾਨਕ ਸ਼ਹਿਰ ਦੇ ਡੀਏਵੀ ਮਾਡਲ ਸਕੂਲ ਵਿਚ ਅੱਜ ਸਾਲਾਨਾਂ ਇਨਾਮ ਵੰਡ ਸਮਾਗਮ ਸਕੂਲ ਦੇ ਅਹਾਤੇ ਵਿੱਚ ਕਰਵਾਇਆ ਗਿਆ। ਸਕੂਲ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਦੇ ਸਹਿਯੋਗ ਨਾਲ ਕਰਵਾਏ ਇਸ ਸਮਾਗਮ ਦਾ ਉਦਘਾਟਨ ਚੇਅਰਮੈਨ ਈਸ਼ ਅਗਰਵਾਲ ਅਤੇ ਮੈਨੇਜਰ ਪੰਕਜ਼ ਗੋਇਲ ਨੇ ਕੀਤਾ ਜਦਕਿ ਸ਼ਮ੍ਹਾ ਰੋਸ਼ਨ ਕਰਨ ਦੀ ਰਸਮ ਵਿਕਾਸ ਗੋਇਲ ਸੀਐਮਡੀ ਮੈਗਾਸਟਾਰ ਨੇ ਕੀਤੀ। ਇਸ ਮੌਕੇ ਸਕੂਲੀ ਵਿਦਿਆਰਥੀਆਂ ਨੇ ਸ਼ਾਨਦਾਰ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਜਦਕਿ ਸਕੂਲ ਦਾ ਨਾਂ ਰੋਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਸਕੂਲ ਦੀ ਪ੍ਰਿੰਸੀਪਲ ਸੁਧਾ ਪ੍ਰਭਾ ਚਲਾਣਾ ਦੀ ਦੇਖਰੇਖ ਹੇਠ ਕਰਵਾਏ ਇਸ ਸਮਾਗਮ ਦੀ ਸ਼ੁਰੂਆਤ ਸਰਸਵਤੀ ਵੰਧਨਾਂ ਨਾਲ ਹੋਈ।
ਇਸੇ ਦੌਰਾਨ ਵਿਦਿਆਰਥੀਆਂ ਨੇ ਸ਼ਬਦ ਗਾਇਨ ਕੀਤਾ। ਕਈ ਘੰਟਿਆਂ ਤੱਕ ਚੱਲੇ ਇਸ ਸਮਾਗਮ ਦੌਰਾਨ ਸਕੂਲ ਦੇ ਵਿਦਿਆਰਥੀਆਂ ਨੇ ਗੀਤ, ਸਮੂਹ ਗੀਤ, ਨਾਚ, ਸਮੂਹ ਨਾਚ,ਨਾਟਕ, ਸਕਿੱਟਾਂ ਅਤੇ ਕੋਰੀਓਗ੍ਰਾਫੀ ਆਦਿ ਸੱਭਿਆਚਾਰਕ ਵੰਨਗੀਆਂ ਪੇਸ਼ ਕੀਤੀਆਂ। ਸਮਾਗਮ ਦੌਰਾਨ ਪ੍ਰੋਗਰਾਮ ਪੇਸ਼ ਕਰਦਿਆਂ ਵਿਦਿਆਰਥੀਆਂ ਨੇ ਦਰਸ਼ਕਾਂ ਦਾ ਮਨੋਰੰਜਨ ਕਰਨ ਦੇ ਨਾਲ ਨਾਲ ਨਸ਼ਿਆਂ, ਦਾਜ ਦੀ ਲਾਹਨਤ, ਭਰੂਣ ਹੱਤਿਆ ਅਤੇ ਹੋਰਨਾਂ ਸਮਾਜਿਕ ਬੁਰਾਈਆਂ ਖ਼ਿਲਾਫ਼ ਕਰਾਰੀ ਚੋਟ ਕੀਤੀ। ਅੰਤ ਵਿੱਚ ਪੇਸ਼ ਕੀਤਾ ਲੋਕ ਨਾਚ ਗਿੱਧਾ ਅਤੇ ਭੰਗੜਾ ਪ੍ਰੋਗਰਾਮ ਦਾ ਸਿਖਰ ਹੋ ਨਿੱਬੜਿਆ। ਪਿੰ੍ਰਸੀਪਲ ਸੁਧਾ ਪ੍ਰਭਾ ਚਲਾਣਾ ਨੇ ਸਕੂਲ ਦੀ ਸਲਾਨਾਂ ਰਿਪੋਰਟ ਪੇਸ਼ ਕਰਦਿਆਂ ਵਿਦਿਆਰਥੀਆਂ ਵੱਲੋਂ ਵੱਖ ਵੱਖ ਖੇਤਰਾਂ ਵਿੱਚ ਦਿਖਾਈ ਕਾਰਗੁਜ਼ਾਰੀ ਸਬੰਧੀ ਜਾਣੂ ਕਰਵਾਇਆ। ਸਕੂਲ ਪ੍ਰਬੰਧਕ ਕਮੇਟੀ ਦੇ ਮੈਨੇਜ਼ਰ ਪੰਕਜ਼ ਗੋਇਲ ਅਤੇ ਖਜਾਨਚੀ ਬਿੱਟੂ ਖੁੱਲਰ ਨੇ ਖੇਤਰ ਵਿਚ ਸਿੱਖਿਆ ਦੇ ਵਿਕਾਸ ਲਈ ਡੀਏਵੀ ਸੰਸਥਾਵਾਂ ਵਲੋਂ ਕੀਤੇ ਜਾ ਰਹੇ ਉਪਰਾਲਿਆਂ ਦਾ ਜ਼ਿਕਰ ਕਰਦਿਆਂ ਸਭਨਾਂ ਤੋਂ ਸਹਿਯੋਗ ਦੀ ਮੰਗ ਕੀਤੀ।
ਇਸ ਸਮਾਗਮ ਵਿੱਚ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਲੋਕ ਸਭਾ ਮੈਂਬਰ ਹਲਕਾ ਆਨੰਦਪੁਰ ਸਾਹਿਬ ਮੁੱਖ ਮਹਿਮਾਨ ਵਜੋਂ ਪਹੁੰਚੇ ਜਦ ਕਿ ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਅਤੇ ਅਕਾਲੀ ਆਗੂ ਰਣਧੀਰ ਸਿੰਘ ਧੀਰਾ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਸਕੂਲ ਦੀ ਕਾਰਗੁਜ਼ਾਰੀ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਨ ਅਤੇ ਮਿਹਨਤ ਕਰਨ ਦੀ ਆਦਤ ਪਾਉਣ ਦਾ ਸੁਨੇਹਾ ਦਿੱਤਾ। ਇਸ ਦੌਰਾਨ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਨੇ ਸਕੂਲ ਦੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ। ਇਸ ਸਮਾਗਮ ਵਿੱਚ ਨਗਰ ਕੌਂਸਲ ਪ੍ਰਧਾਨ ਬੀਬੀ ਕ੍ਰਿਸ਼ਨਾ ਦੇਵੀ ਧੀਮਾਨ ਸੈਕਟਰੀ ਪੰਜਾਬ ਪ੍ਰਦੇਸ ਕਾਂਗਰਸੂ ਜ਼ੈਲਦਾਰ ਸਤਵਿੰਦਰ ਸਿੰਘ ਚੈੜੀਆਂ, ਉਪ ਪ੍ਰਧਾਨ ਗੁਰਚਰਨ ਰਾਣਾ, ਸਿਟੀ ਕਾਂਗਰਸ ਪ੍ਰਧਾਨ ਨੰਦੀਪਾਲ ਬਾਂਸਲ, ਕੌਂਸਲਰ ਬਹਾਦਰ ਸਿੰਘ ਓਕੇ, ਦਰਸ਼ਨ ਗੋਇਲ, ਡੀਡੀ ਪੂਰੀ, ਕੌਂਸਲਰ ਦਵਿੰਦਰ ਸਿੰਘ ਠਾਕੁਰ, ਕੌਂਸਲਰ ਰਾਜਦੀਪ ਸਿੰਘ ਅਤੇ ਹੋਰ ਪਤਵੰਤਿਆਂ ਤੋਂ ਇਲਾਵਾ ਸਕੂਲ ਦਾ ਸਮੂਹ ਸਟਾਫ਼ ਅਤੇ ਵਿਦਿਆਰਥੀ ਹਾਜ਼ਰ ਸਨ।

Load More Related Articles
Load More By Nabaz-e-Punjab
Load More In School & College

Check Also

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ

ਸੀਜੀਸੀ ਲਾਂਡਰਾਂ ਦੇ ਪ੍ਰੋਫੈਸਰ ਦਾ ਆਈਐੱਸਟੀਈ ਸਰਵੋਤਮ ਅਧਿਆਪਕ ਐਵਾਰਡ-2024 ਨਾਲ ਸਨਮਾਨ ਨਬਜ਼-ਏ-ਪੰਜਾਬ, ਮੁਹ…