Nabaz-e-punjab.com

ਰੁਜ਼ਗਾਰ ਮੇਲੇ ਵਿੱਚ ਚਾਰ ਜ਼ਿਲ੍ਹਿਆਂ ਦੇ 900 ਵਿਦਿਆਰਥੀਆਂ ਨੇ ਕੀਤੀ ਸ਼ਿਰਕਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਜੂਨ:
ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਵਿਭਾਗ ਦੇ ਸਕੱਤਰ ਕ੍ਰਿਸ਼ਨ ਕੁਮਾਰ ਦੇ ਦਿਸ਼ਾ-ਨਿਰਦੇਸ਼ ਅਨੁਸਾਰ ‘ਹੁਨਰ ਹੈ ਤਾਂ ਰੁਜ਼ਗਾਰ ਹੈ’ ਦੇ ਤਹਿਤ ਸਿੱਖਿਆ ਵਿਭਾਗ ਵੱਲੋਂ ਪੰਜਾਬ ਭਰ ਵਿੱਚ ਸੂਬਾ ਪੱਧਰ ’ਤੇ ਸਰਕਾਰੀ ਸਕੂਲਾਂ ’ਚੋਂ ਐੱਨ.ਐੱਸ.ਕਿਊ.ਐੱਨ ਅਤੇ ਵੋਕੇਸ਼ਨਲ ਵਿਸ਼ੇ ਨਾਲ ਬਾਰ੍ਹਵੀਂ ਪਾਸ ਵਿਦਿਆਰਥੀਆਂ ਲਈ ਰੁਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਇਨ੍ਹਾਂ ਰੁਜ਼ਗਾਰ ਮੇਲਿਆਂ ਦੀ ਲੜੀ ਤਹਿਤ ਜ਼ਿਲ੍ਹਾ ਲੁਧਿਆਣਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ, ਪੀਏਯੂ, ਕੈਂਪਸ ਵਿੱਚ ਦੂਜਾ ਰੁਜ਼ਗਾਰ ਮੇਲਾ ਲਗਾਇਆ ਗਿਆ।
ਇਸ ਮੇਲੇ ਵਿੱਚ ਚਾਰ ਜ਼ਿਲ੍ਹਿਆਂ ਮੋਗਾ, ਹੁਸ਼ਿਆਰਪੁਰ, ਫਿਰੋਜ਼ਪੁਰ ਅਤੇ ਲੁਧਿਆਣਾ ਦੇ ਕਰੀਬ 900 ਵਿਦਿਆਰਥੀਆਂ ਨੇ ਹਿੱਸਾ ਲਿਆ। ਇਨ੍ਹਾਂ ਵਿਦਿਆਰਥੀਆਂ ਦੇ ਪਲੇਸਮੈਂਟ ਕਰਨ ਲਈ ਲਗਭਗ 35 ਦੇ ਕਰੀਬ ਕੰਪਨੀਆਂ ਨੇ ਵਿਦਿਆਰਥੀਆਂ ਦੀ ਯੋਗਤਾ ਅਨੁਸਾਰ ਉਨ੍ਹਾਂ ਦਾ ਇੰਟਰਵਿਊ ਕੀਤਾ ਅਤੇ ਯੋਗ ਉਮੀਦਵਾਰਾਂ ਦੀ ਚੋਣ ਕੀਤੀ। ਸਿੱਖਿਆ ਵਿਭਾਗ ਦੀ ਇਸ ਪਹਿਲਕਦਮੀ ਦੀ ਵਿਦਿਆਰਥੀਆਂ ਦੇ ਮਾਪਿਆਂ ਨੇ ਸ਼ਲਾਘਾ ਕੀਤੀ।
ਲੁਧਿਆਣਾ ਦੇ ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਅਗਰਵਾਲ ਨੇ ਵਿਦਿਆਰਥੀਆਂ ਦੀ ਹੌਂਸਲਾ-ਅਫਜਾਈ ਕੀਤੀ। ਸਿੱਖਿਆ ਵਿਭਾਗ ਦੇ ਡਿਪਟੀ ਡਾਇਰੈਕਟਰ (ਵੋਕੇਸ਼ਨਲ) ਸੁਭਾਸ਼ ਮਹਾਜਨ ਰੁਜ਼ਗਾਰ ਮੇਲੇ ਵਿੱਚ ਪਹੁੰਚ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਸਵਰਨਜੀਤ ਕੌਰ ਨੇ ਇਸ ਰੁਜ਼ਗਾਰ ਮੇਲੇ ਬਾਰੇ ਵਿਸ਼ੇਸ਼ ਜਾਣਕਾਰੀ ਦਿੰਦਿਆਂ ਸਿੱਖਿਆ ਵਿਭਾਗ ਅਤੇ ਪੰਜਾਬ ਸਰਕਾਰ ਦੇ ਇਸ ਉਪਰਾਲੇ ਲਈ ਧੰਨਵਾਦ ਕੀਤਾ। ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਡਾ. ਚਰਨਜੀਤ ਸਿੰਘ, ਅਸ਼ੀਸ਼ ਕੁਮਾਰ ਅਤੇ ਜ਼ਿਲ੍ਹਾ ਗਾਈਡੈਂਸ ਕੌਂਸਲਰ ਗੁਰਕਿਰਪਾਲ ਸਿੰਘ ਬਰਾੜ, ਜ਼ਿਲ੍ਹਾ ਕੋਆਰਡੀਨੇਟਰ ਹੁਸ਼ਿਆਰਪੁਰ ਅਮਰੀਕ ਸਿੰਘ, ਮੋਗੇ ਤੋਂ ਦਿਲਬਾਗ ਸਿੰਘ ਬਰਾੜ, ਫਿਰੋਜ਼ਪੁਰ ਤੋਂ ਬਲਜਿੰਦਰ ਸਿੰਘ ਨੇ ਵਿਸ਼ੇਸ਼ ਤੌਰ ਉੱਤੇ ਇਸ ਰੁਜ਼ਗਾਰ ਮੇਲੇ ਵਿੱਚ ਸਿਰਕਤ ਕੀਤੀ ਅਤੇ ਆਪਣੇ ਵਿਦਿਆਰਥੀਆਂ ਦਾ ਸਹਿਯੋਗ ਕੀਤਾ। ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਲਈ ਅਧਿਆਪਕਾਂ ਅਤੇ ਅਧਿਕਾਰੀਆਂ ਨੇ ਵਿਸ਼ੇਸ਼ ਯੋਗਦਾਨ ਦਿੱਤਾ। ਮੰਚ ਸੰਚਾਲਕ ਦੀ ਭੂਮਿਕਾ ਨਿਭਾ ਰਹੇ ਨੈਸ਼ਨਲ ਐਵਾਰਡੀ ਪੰਜਾਬੀ ਮਾਸਟਰ ਕਰਮਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਰੁਜ਼ਗਾਰ ਮੇਲਿਆਂ ਨਾਲ ਵਿਦਿਆਰਥੀਆਂ ਵਿੱਚ ਆਤਮ ਵਿਸ਼ਵਾਸ ਵਧੇਗਾ ਅਤੇ ਉਹ ਆਪਣੇ ਹੁਨਰ ਅਨੁਸਾਰ ਆਪਣਾ ਰੁਜ਼ਗਾਰ ਖ਼ੁਦ ਲੱਭਣ ਵਿੱਚ ਸਫਲ ਹੋਣਗੇ।

Load More Related Articles
Load More By Nabaz-e-Punjab
Load More In General News

Check Also

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ

ਭਾਈ ਮਹਾਂ ਸਿੰਘ, ਮਾਈ ਭਾਗੋ ਤੇ 40 ਮੁਕਤਿਆਂ ਦੀ ਯਾਦ ਵਿੱਚ ਗੁਰਮਤਿ ਸਮਾਗਮ ਨਬਜ਼-ਏ-ਪੰਜਾਬ, ਮੁਹਾਲੀ, 14 ਜਨਵ…