Share on Facebook Share on Twitter Share on Google+ Share on Pinterest Share on Linkedin ਆਸ਼ਮਾ ਸਕੂਲ ਵਿੱਚ ਵਿਦਾਇਗੀ ਸਮਾਰੋਹ ਮੌਕੇ ਵਿਦਿਆਰਥੀਆਂ ਨੇ ਖੂਬ ਰੰਗ ਬੰਨ੍ਹਿਆ ਰਵਲੀਨ ਕੌਰ ਨੇ ਮਿਸ ਆਸ਼ਮਾ ਤੇ ਅਰਨਮ ਉੱਪਲ ਨੇ ਮਿਸਟਰ ਆਸ਼ਮਾ ਦਾ ਖ਼ਿਤਾਬ ਜਿੱਤਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਫਰਵਰੀ: ਇੱਥੋਂ ਦੇ ਆਸ਼ਮਾ ਇੰਟਰਨੈਸ਼ਨਲ ਸਕੂਲ ਸੈਕਟਰ-70 ਦੇ ਜੂਨੀਅਰ ਵਿਦਿਆਰਥੀਆਂ ਨੇ ਦਸਵੀਂ ਕਲਾਸ ਦੇ ਆਪਣੇ ਸੀਨੀਅਰ ਵਿਦਿਆਰਥੀਆਂ ਨੂੰ ਵਿਦਾਇਗੀ ਦੇਣ ਲਈ ਰੰਗਾਰੰਗ ਪ੍ਰੋਗਰਾਮ ਕਰਵਾਇਆ ਗਿਆ। ਜਿਸ ਦੀ ਸ਼ੁਰੂਆਤ ਸ਼ਬਦ ਗਾਇਨ ਨਾਲ ਹੋਈ। ਉਪਰੰਤ ਜੂਨੀਅਰ ਵਿਦਿਆਰਥੀਆਂ ਨੇ ਸੀਨੀਅਰ ਵਿਦਿਆਰਥੀਆਂ ਲਈ ਮੰਚ ’ਤੇ ਰੰਗਾਰੰਗ ਪ੍ਰੋਗਰਾਮ ਪੇਸ਼ ਕਰਕੇ ਖੂਬ ਰੰਗ ਬੰਨ੍ਹਿਆ। ਇਸ ਦੌਰਾਨ ਮਿਸ ਆਸ਼ਮਾ ਅਤੇ ਮਿਸਟਰ ਆਸ਼ਮਾ ਦਾ ਮੁਕਾਬਲਾ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਰਿਹਾ। ਇਸ ਸਬੰਧੀ ਨੌਵੀਂ ਅਤੇ ਦਸਵੀਂ ਸ਼੍ਰੇਣੀ ਦੇ ਵਿਦਿਆਰਥੀਆਂ ਨੇ ਰੈਂਪ ਵਾਕ ਦੇ ਜਲਵੇ ਬਿਖੇਰੇ। ਇਸ ਮੁਕਾਬਲੇ ਵਿੱਚ ਅਰਨਮ ਉੱਪਲ ਨੂੰ ਮਿਸਟਰ ਆਸ਼ਮਾ ਅਤੇ ਰਵਲੀਨ ਕੌਰ ਨੇ ਮਿਸ ਆਸ਼ਮਾ ਦਾ ਖ਼ਿਤਾਬ ਜਿੱਤਿਆ। ਸਕੂਲ ਦੇ ਚੇਅਰਮੈਨ ਜੇਐੱਸ ਕੇਸਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਅਨੁਸ਼ਾਸਨ, ਸਮੇਂ ਦੇ ਪਾਬੰਦ ਅਤੇ ਦੂਰ-ਦਰਸ਼ੀ ਹੋਣ ਦੇ ਗੁਣ ਅਪਣਾਉਣ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਕਿਸੇ ਵੀ ਖੇਤਰ ਵਿੱਚ ਸਫਲਤਾ ਹਾਸਲ ਕਰਨ ਲਈ ਲਗਾਤਾਰ ਸਖ਼ਤ ਮਿਹਨਤ ਕਰਦੇ ਰਹਿਣਾ ਜ਼ਰੂਰੀ ਹੈ। ਸਕੂਲ ਦੀ ਪ੍ਰਿੰਸੀਪਲ ਸੂਚੀ ਗਰੋਵਰ ਅਤੇ ਮੈਨੇਜਰ ਰਵਿੰਦਰ ਜੋਸ਼ੀ ਨੇ ਵਿਦਿਆਰਥੀਆਂ ਨੂੰ ਆਪਣਾ ਕੈਰੀਅਰ ਬਣਾਉਣ ਲਈ ਲਗਨ ਨਾਲ ਕੰਮ ਕਰਨ ਲਈ ਪ੍ਰੇਰਦਿਆਂ ਕਿਹਾ ਕਿ ਨਵੀਂ ਪੀੜੀ ਨੂੰ ਸਹਿਣਸ਼ੀਲਤਾ, ਯੋਜਨਾ, ਸਖ਼ਤ ਮਿਹਨਤ ਅਤੇ ਦੂਰਅੰਦੇਸ਼ੀ ਹੀ ਮੰਜ਼ਿਲ ’ਤੇ ਪਹੁੰਚਾ ਸਕਦੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ