ਵਿਸ਼ਵ ਕੈਂਸਰ ਦਿਵਸ: ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਨੇ ਜਾਗਰੂਕਤਾ ਰੈਲੀ ਕੱਢੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਫਰਵਰੀ:
ਇੱਥੋਂ ਦੇ ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਅਤੇ ਅਧਿਆਪਕਾਂ ਵੱਲੋਂ ਅੱਜ ਵਿਸ਼ਵ ਕੈਂਸਰ ਦਿਵਸ ’ਤੇ ਜਾਗਰੂਕਤਾ ਰੈਲੀ ਕੱਢੀ ਗਈ। ਜਿਸ ਵਿੱਚ ਏਐੱਨਐੱਮ, ਜੀਐੱਨਐੱਮ, ਬੀਐੱਸਸੀ ਨਰਸਿੰਗ ਅਤੇ ਪੋਸਟ ਬੇਸਿਕ ਨਰਸਿੰਗ ਦੀਆਂ 300 ਤੋਂ ਵੱਧ ਵਿਦਿਆਰਥਣਾਂ ਨੇ ਭਾਗ ਲਿਆ। ਮਾਤਾ ਸਾਹਿਬ ਕੌਰ ਨਰਸਿੰਗ ਕਾਲਜ ਦੇ ਚੇਅਰਮੈਨ ਚਰਨਜੀਤ ਸਿੰਘ ਵਾਲੀਆ ਅਤੇ ਮੈਨੇਜਿੰਗ ਡਾਇਰੈਕਟਰ ਜਸਵਿੰਦਰ ਕੌਰ ਵਾਲੀਆ ਨੇ ਕੈਂਸਰ ਜਾਗਰੂਕਤਾ ਰੈਲੀ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ।
ਕਾਲਜ ਕੈਂਪਸ ਤੋਂ ਸਵੇਰੇ 10 ਵਜੇ ਸ਼ੁਰੂ ਹੋਈ ਇਹ ਵਿਸ਼ਾਲ ਕੈਂਸਰ ਜਾਗਰੂਕਤਾ ਰੈਲੀ ਪਿੰਡ ਬਲੌਂਗੀ, ਕਲੋਨੀਆਂ ਵਿੱਚ ਜਾਕੇ ਲੋਕਾਂ ਨੂੰ ਕੈਂਸਰ ਬਾਰੇ ਜਾਗਰੂਕ ਕੀਤਾ ਅਤੇ ਨੈਸ਼ਨਲ ਹਾਈਵੇਅ 21 ਤੋਂ ਹੁੰਦੀ ਹੋਈ ਵਾਪਸ ਕਾਲਜ ਕੈਂਪਸ ਵਿੱਚ ਪਹੁੰਚ ਕੇ ਸਮਾਪਤ ਹੋਈ। ਇਸ ਦੌਰਾਨ ਵਿਦਿਆਰਥਣਾਂ ਨੇ ਕੈਂਸਰ ਜਾਗਰੂਕਤਾ ਸਬੰਧੀ ਆਪਣੇ ਹੱਥਾਂ ਵਿੱਚ ਵੱਖ ਵੱਖ ਪੋਸਟਰ ਫੜੇ ਹੋਏ ਸੀ।
ਇਸ ਮੌਕੇ ਨਰਸਿੰਗ ਕਾਲਜ ਦੇ ਚੇਅਰਮੈਨ ਚਰਨਜੀਤ ਸਿੰਘ ਵਾਲੀਆ ਨੇ ਕਿਹਾ ਕਿ ਕੈਂਸਰ ਨੂੰ ਹਰਾਉਣ ਲਈ ਸਕਾਰਾਤਮਿਕ ਸੋਚ ਅਤੇ ਮਜ਼ਬੂਤ ਇੱਛਾ ਸ਼ਕਤੀ ਬਹੁਤ ਜ਼ਰੂਰੀ ਹੈ। ਮਜ਼ਬੂਤ ਇੱਛਾ ਸ਼ਕਤੀ ਕੈਂਸਰ ਦੇ ਮਰੀਜ਼ ਨੂੰ ਕੈਂਸਰ ਦੀ ਲਪੇਟ ’ਚੋਂ ਬਾਹਰ ਕੱਢ ਲਿਆਉਂਦੀ ਹੈ ਜਦੋਂਕਿ ਨਾਕਾਰਾਤਮਿਕ ਸੋਚ ਨਾਲ ਕੈਂਸਰ ਦੀ ਬਿਮਾਰੀ ਤੋਂ ਬਾਹਰ ਨਿਕਲਣਾ ਮੁਸ਼ਕਲ ਹੋ ਜਾਂਦਾ ਹੈ। ਇਸ ਮੌਕੇ ਕਾਲਜ ਦੀ ਪ੍ਰਿੰਸੀਪਲ ਡਾ. ਰਜਿੰਦਰ ਕੌਰ ਢੱਡਾ ਦੀ ਅਗਵਾਈ ਹੇਠ ਕਾਲਜ ਦੀਆਂ ਵਿਦਿਆਰਥਣਾਂ ਨੇ ਕੈਂਸਰ ਪ੍ਰਤੀ ਜਾਗਰੂਕਤਾ ਦਾ ਹੋਕਾ ਦੇਣ ਲਈ ‘ਸਲੋਗਨ’ ਵੀ ਲਿਖੇ। ਜਿਨ੍ਹਾਂ ਦੀ ਸਾਰੇ ਪਤਵੰਤਿਆਂ ਨੇ ਸ਼ਲਾਘਾ ਕੀਤੀ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…