Share on Facebook Share on Twitter Share on Google+ Share on Pinterest Share on Linkedin ਸਰਕਾਰੀ ਮਾਡਲ ਸਕੂਲ ਫੇਜ਼-3ਬੀ1 ਵਿੱਚ ਲੱਗੇ ਰੁਜ਼ਗਾਰ ਮੇਲੇ ਵਿੱਚ 87 ਫੀਸਦੀ ਵਿਦਿਆਰਥੀਆਂ ਦੀ ਚੋਣ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜੁਲਾਈ: ਸਿੱਖਿਆ ਵਿਭਾਗ ਪੰਜਾਬ ਵੱਲੋਂ ਬਾਰ੍ਹਵੀਂ ਵੋਕੇਸ਼ਨਲ ਅਤੇ ਐਨ.ਐਸ.ਕਿਊ.ਐਫ਼. ਅਧੀਨ ਪਾਸ ਆਊਟ ਵਿਦਿਆਰਥੀਆਂ ਲਈ ਪੰਜਾਬ ਭਰ ਵਿੱਚ ਲਗਾਏ ਗਏ ਰੁਜ਼ਗਾਰ ਮੇਲਿਆਂ ਦੀ ਲੜੀ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਹਿੰਮਤ ਸਿੰਘ ਹੁੰਦਲ ਦੀ ਅਗਵਾਈ ਹੇਠ ਇੱਥੋਂ ਦੇ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਫੇਜ਼-3ਬੀ1 ਵਿੱਚ ਰੁਜ਼ਗਾਰ ਮੇਲਾ ਲਗਾਇਆ ਗਿਆ। ਸ੍ਰੀ ਹੁੰਦਲ ਨੇ ਦੱਸਿਆ ਕਿ ਇਸ ਮੇਲੇ ਵਿੱਚ 87 ਫੀਸਦੀ ਵਿਦਿਆਰਥੀਆਂ ਦੀ ਰੁਜ਼ਗਾਰ ਲਈ ਚੋਣ ਕੀਤੀ ਗਈ। ਜ਼ਿਲ੍ਹਾ ਵੋਕੇਸ਼ਨਲ ਕੋਆਰਡੀਨੇਟਰ ਹਰਵਿੰਦਰ ਸਿੰਘ ਖਹਿਰਾ ਨੇ ਦੱਸਿਆ ਕਿ ਇਸ ਰੁਜ਼ਗਾਰ ਮੇਲੇ ਵਿੱਚ ਜ਼ਿਲ੍ਹਾ ਮੁਹਾਲੀ ਸਮੇਤ ਜ਼ਿਲ੍ਹਾ ਰੂਪਨਗਰ, ਫਤਹਿਗੜ੍ਹ ਸਾਹਿਬ ਅਤੇ ਸ਼ਹੀਦ ਭਗਤ ਸਿੰਘ ਨਗਰ (ਨਵਾਂ ਸ਼ਹਿਰ) ਦੇ ਕੁੱਲ 564 ਵਿਦਿਆਰਥੀਆਂ ਨੇ ਆਪਣਾ ਬਾਇਓ ਡੇਟਾ ਜਮ੍ਹਾਂ ਕਰਵਾ ਕੇ ਇੰਟਰਵਿਊ ਦਿੱਤੀ। ਜਿਨ੍ਹਾਂ ’ਚੋਂ 494 ਵਿਦਿਆਰਥੀਆਂ ਦੀ ਵੱਖ-ਵੱਖ ਕੰਪਨੀਆਂ ਵੱਲੋਂ ਵੱਖ-ਵੱਖ ਟਰੇਡਾਂ ਅਨੁਸਾਰ ਚੋਣ ਕੀਤੀ ਗਈ। ਮੇਲੇ ਵਿੱਚ 46 ਕੰਪਨੀਆਂ ਨੇ ਪੰਜਾਬ ਭਰ ਤੋਂ ਸ਼ਾਮਲ ਹੋ ਕੇ ਇੰਟਰਵਿਊ ਦੀ ਪ੍ਰਕਿਰਿਆ ਮੁਕੰਮਲ ਕੀਤੀ। ਡੀਜੀਐਸਈ ਮੁਹੰਮਦ ਤਈਅਬ ਨੇ ਰੁਜ਼ਗਾਰ ਮੇਲੇ ਦੇ ਨਿਰੀਖਣ ਦੌਰਾਨ ਕੰਪਨੀਆਂ ਦੇ ਨੁਮਾਇੰਦਿਆਂ ਨਾਲ ਜਾਣ ਪਛਾਣ ਕੀਤੀ ਅਤੇ ਵਿਦਿਆਰਥੀਆਂ ਨੂੰ ਹੌਸਲਾ ਅਫ਼ਜਾਈ ਕੀਤੀ। ਡਿਪਟੀ ਡਾਇਰੈਕਟਰ ਵੋਕੇਸ਼ਨਲ ਸੁਭਾਸ਼ ਮਹਾਜਨ ਅਨੁਸਾਰ ਪੂਰੇ ਪੰਜਾਬ ਵਿੱਚ ਰੁਜ਼ਗਾਰ ਹਫ਼ਤੇ ਤਹਿਤ ਵੱਡੀ ਗਿਣਤੀ ਵਿੱਚ ਹੁਨਰਮੰਦ ਵਿਦਿਆਰਥੀਆਂ ਦੀ ਚੋਣ ਬਹੁਕੌਮੀ ਕੰਪਨੀਆਂ ਵੱਲੋਂ ਚੋਣ ਕੀਤੀ ਗਈ। ਇਸ ਮੌਕੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀਮਤੀ ਰਵਿੰਦਰ ਕੌਰ, ਪ੍ਰਿੰਸੀਪਲ ਗਿੰਨੀ ਦੁੱਗਲ, ਸ੍ਰੀਮਤੀ ਗੁਰਪ੍ਰੀਤ ਕੌਰ ਸਮੇਤ ਚਾਰ ਜ਼ਿਲ੍ਹਿਆਂ ਦੇ ਵੋਕੇਸ਼ਨਲ ਕੋਆਰਡੀਨੇਟਰ ਤੇ ਸਮੂਹ ਐਨਐਸਕਿਊਐਫ਼, ਵੋਕੇਸ਼ਨਲ ਸਕੂਲਾਂ ਦਾ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਮਾਪੇ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ