Share on Facebook Share on Twitter Share on Google+ Share on Pinterest Share on Linkedin ਸ੍ਰੀ ਹੇਮਕੁੰਟ ਸਕੂਲ ਸੈਕਟਰ-71 ਦੇ ਵਿਦਿਆਰਥੀਆਂ ਨੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਹੋਕਾ ਧਮਾਕੇਦਾਰ ਪਟਾਕੇ ਵਾਤਾਵਰਨ ਤੇ ਧਨ ਦੋਵਾਂ ਦਾ ਕਰਦੇ ਹਨ ਭਾਰੀ ਨੁਕਸਾਨ: ਡਾ. ਭੱਲਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 5 ਨਵੰਬਰ: ਸ੍ਰੀ ਹੇਮਕੁੰਟ ਪਬਲਿਕ ਸਕੂਲ ਸੈਕਟਰ-71 ਵਿੱਚ ਅਧਿਆਪਕਾਂ ਅਤੇ ਬੱਚਿਆਂ ਵੱਲੋਂ ਦਿਵਾਲੀ ਦੇ ਤਿਉਹਾਰ ਨੂੰ ਸਮਰਪਿਤ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਵਿਦਿਆਰਥੀਆਂ ਵੱਲੋਂ ਪ੍ਰਦੂਸ਼ਣ ਰਹਿਤ ਦਿਵਾਲੀ ਲਈ ਪ੍ਰੇਰਿਤ ਕਰਨ ਦੇ ਮੰਤਵ ਨਾਲ ਇੱਕ ਰੈਲੀ ਦਾ ਆਯੋਜਨ ਕੀਤਾ ਗਿਆ । ਇਸ ਰੈਲੀ ਦੋਰਾਨ ਵਿਦਿਆਰਥੀਆਂ ਵਲੋਂ ਹੱਥਾਂ ਵਿੱਚ ਬੈਨਰ ਫੜ ਕੇ ਲੋਕਾਂ ਨੂੰ ਦਿਵਾਲੀ ਦੇ ਪਵਿੱਤਰ ਤਿਉਹਾਰ ਨੂੰ ਸ਼ੋਰ ਅਤੇ ਪ੍ਰਦੂਸ਼ਣ ਰਹਿਤ ਮਨਾਉਣ ਦੀ ਅਪੀਲ ਕੀਤੀ ਗਈ। ਵਿਦਿਆਰਥੀਆਂ ਨੇ ਲੋਕਾਂ ਨੂੰ ਸਵੱਛ ਭਾਰਤ ਦਾ ਸੁਨੇਹਾ ਦਿੱਤਾ ਅਤੇ ਦਿਵਾਲੀ ਨੂੰ ਬਿਨ੍ਹਾਂ ਪਟਾਕਿਆਂ ਤੋਂ ਮਨਾਉਣ ਦੇ ਨਾਅਰੇ ਵੀ ਲਗਾਏ। ਇਸ ਦੇ ਨਾਲ ਹੀ ਇਸ ਮੌਕੇ ਵਿਦਿਆਰਥੀਆਂ ਨੇ ਵੇਸਟ ਮੈਟੀਰੀਅਲ ਨਾਲ ਬਣਾਈ ਗਈ ਚੀਜ਼ਾਂ ਦੀ ਪ੍ਰਦਰਸ਼ਨੀ ਵੀ ਕੀਤੀ। ਜਿਸ ਦਾ ਮੁੱਖ ਉਦੇਸ਼ ਸਾਰੀਆਂ ਚੀਜ਼ਾਂ ਨੂੰ ਦੁਰਉਪਯੋਗ ਤੋਂ ਬਚਾਉਣਾ ਅਤੇ ਭਾਰਤ ਨੂੰ ਸਵੱਛ ਬਣਾਉਣਾ ਸੀ। ਇਸ ਮੌਕੇ ਸਕੂਲ ਦੇ ਡਾਇਰੈਕਟਰ ਡਾ. ਜੀ.ਐਸ. ਭੱਲਾ ਨੇ ਬੱਚਿਆਂ ਨੂੰ ਦਿਵਾਲੀ ਦੇ ਮਹੱਤਵ ਬਾਰੇ ਦੱਸਦੇ ਹੋਏ ਭਗਵਾਨ ਸ੍ਰੀ ਰਾਮ ਜੀ ਦੇ ਜੀਵਨ ਤੇ ਚਾਨਣਾ ਪਾਇਆ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਸ੍ਰੀ ਹਰਿਗੋਬਿੰਦ ਸਿੰਘ ਜੀ ਦੇ ਦਿੱਤੇ ਗਏ ਆਦਰਸ਼ਾਂ ਨੂੰ ਅਪਨਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਦਿਵਾਲੀ ਦਾ ਤਿਉਹਾਰ ਖੁਸ਼ੀਆਂ ਦਾ ਤਿਉਹਾਰ ਅਤੇ ਭਾਈਚਾਰੇ ਦਾ ਪ੍ਰਤੀਕ ਹੈ। ਪ੍ਰੰਤੂ ਪਟਾਕੇ ਚਲਾਉਣ ਨਾਲ ਜਿੱਥੇ ਵਾਤਾਵਰਨ ਦਾ ਨੁਕਸਾਨ ਹੁੰਦਾ ਹੈ ਉਥੇ ਹੀ ਧਨ ਦਾ ਵੀ ਨੁਕਸਾਨ ਹੁੰਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਪਟਾਕੇ ਨਾ ਖਰੀਦਣ ਅਤੇ ਨਾ ਚਲਾਉਣ ਦੀ ਪ੍ਰੇਰਨਾ ਦਿੱਤੀ। ਇਸ ਦੋਰਾਨ ਸਕੂਲ ਦੇ ਪ੍ਰਿੰਸੀਪਲ ਇਕਬਾਲ ਕੌਰ ਨੇ ਬੱਚਿਆਂ ਅਤੇ ਸਟਾਫ਼ ਨੂੰ ਦਿਵਾਲੀ ਦੀਆਂ ਸ਼ੁਭਕਾਵਨਾਵਾਂ ਦਿੱਤੀਆਂ ਅਤੇ ਸਾਰਿਆਂ ਨੂੰ ਵਾਤਾਵਰਣ ਨੂੰ ਸ਼ੁੱਧ ਰੱਖਣ ਦੀ ਅਪੀਲ ਕੀਤੀ। ਇਸ ਮੌਕੇ ਉਨ੍ਹਾਂ ਨੇ ਬੱਚਿਆਂ ਨੂੰ ਜ਼ਿਆਦਾ ਤੋਂ ਜ਼ਿਆਦਾ ਪੌਦੇ ਲਗਾਉਣ ਦਾ ਵੀ ਸੰਦੇਸ਼ ਦਿੱਤਾ ਅਤੇ ਕਿਹਾ ਕਿ ਦਿਵਾਲੀ ਦੇ ਤਿਉਹਾਰ ਨੂੰ ਪਟਾਕਿਆਂ ਦੀ ਬਜਾਏ ਸਿਰਫ਼ ਦੀਵੇ ਜਗਾ ਕੇ ਹੀ ਮਨਾਉਣਾ ਚਾਹੀਦਾ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ