ਪੰਜਾਬ ਵਿੱਚ 1800 ਸਕੂਲਾਂ ਦੇ ਵਿਦਿਆਰਥੀ ਜੌਗਰਫ਼ੀ ਵਿਸ਼ੇ ਦੇ ਗਿਆਨ ਤੋਂ ਵਾਂਝੇ

ਜੌਗਰਫ਼ੀ ਟੀਚਰਜ਼ ਯੂਨੀਅਨ ਨੇ ਮੁੱਖ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਨਾਲ ਕੀਤੀ ਮੀਟਿੰਗ

ਬਾਰ੍ਹਵੀਂ ਜਮਾਤ ਦੇ 40 ਫੀਸਦੀ ਪ੍ਰਯੋਗੀ ਅੰਕ ਵਧਾਉਣ ਤੇ ਜੌਗਰਫ਼ੀ ਦੀਆਂ ਅਸਾਮੀਆਂ ਦੀ ਮੰਗ

ਨਬਜ਼-ਏ-ਪੰਜਾਬ, ਮੁਹਾਲੀ, 13 ਦਸੰਬਰ:
ਪੰਜਾਬ ਸਰਕਾਰ ਦੇ ਗਜ਼ਟ ਨੋਟੀਫ਼ਿਕੇਸ਼ਨ ਅਨੁਸਾਰ ਜੌਗਰਫ਼ੀ ਦੀਆਂ 357 ਪੋਸਟਾਂ ਨੂੰ ਬਰਕਰਾਰ ਰੱਖਣ, ਐਮੀਨੈਂਸ ਸਕੂਲਾਂ ਵਿੱਚ ਲੈਕਚਰਾਰ ਜੌਗਰਫ਼ੀ ਦੀਆਂ ਅਸਾਮੀਆਂ, ਮਾਸਟਰ ਕਾਡਰ ਦੀਆਂ ਬਤੌਰ ਜੌਗਰਫ਼ੀ ਲੈਕਚਰਾਰ ਤਰੱਕੀਆਂ ਕਰਨ ਅਤੇ ਬਾਰ੍ਹਵੀਂ ਜਮਾਤ ਦੇ ਜੌਗਰਫ਼ੀ ਵਿਸ਼ੇ ਦੇ 40 ਫੀਸਦੀ ਪ੍ਰਯੋਗੀ ਅੰਕਾਂ ਨੂੰ ਬਰਕਰਾਰ ਰੱਖਣ ਦੇ ਮੁੱਦੇ ’ਤੇ ਜੌਗਰਫ਼ੀ ਪੋਸਟ ਗਰੈਜੂਏਟ ਟੀਚਰਜ਼ ਯੂਨੀਅਨ ਦੇ ਪ੍ਰਧਾਨ ਸੁਖਜਿੰਦਰ ਸਿੰਘ ਸੁੱਖੀ ਅਤੇ ਕਾਨੂੰਨੀ ਸਲਾਹਕਾਰ ਹਰਜੋਤ ਸਿੰਘ ਬਰਾੜ ਦੀ ਅਗਵਾਈ ਹੇਠ ਇੱਕ ਉੱਚ ਪੱਧਰੀ ਵਫ਼ਦ ਨੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰਮੁੱਖ ਸਕੱਤਰ ਕੁਮਾਰ ਅਮਿਤ ਨਾਲ ਮੁਲਾਕਾਤ ਕੀਤੀ ਅਤੇ ਆਪਣੀਆਂ ਮੰਗਾਂ ਤੇ ਸਮੱਸਿਆਵਾਂ ਦੇ ਹੱਲ ਲਈ ਮੰਗ-ਪੱਤਰ ਦਿੱਤਾ।
ਆਗੂਆਂ ਨੇ ਦੱਸਿਆ ਕਿ ਮੌਜੂਦਾ ਸਮੇਂ ਪੰਜਾਬ ਦੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ ਜੌਗਰਫ਼ੀ ਲੈਕਚਰਾਰਾਂ ਦੀਆਂ ਸਿਰਫ਼ 220 ਅਸਾਮੀਆਂ ਹਨ ਜਦੋਂਕਿ ਪੰਜਾਬ ਵਿੱਚ 2026 ਸੀਨੀਅਰ ਸੈਕੰਡਰੀ ਸਕੂਲ ਹਨ, ਬਾਕੀ 1800 ਸਕੂਲਾਂ ਦੇ ਵਿਦਿਆਰਥੀ ਇਸ ਵਿਸ਼ੇ ਦੇ ਗਿਆਨ ਤੋਂ ਵਾਂਝੇ ਹਨ। ਉਨ੍ਹਾਂ ਨੂੰ ਇਹ ਵੀ ਦੱਸਿਆ ਗਿਆ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜੌਗਰਫ਼ੀ ਵਿਸ਼ੇ ਦੇ ਬਾਰ੍ਹਵੀਂ ਜਮਾਤ ਦੇ 40 ਫੀਸਦੀ ਪ੍ਰਯੋਗੀ ਅੰਕ ਘਟਾ ਦਿੱਤੇ ਗਏ ਹਨ। ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਕੁਮਾਰ ਅਮਿਤ ਨੇ ਵਫ਼ਦ ਨੂੰ ਧਿਆਨ ਨਾਲ ਸੁਣਿਆ ਅਤੇ ਮੰਗਾਂ ਸਬੰਧੀ ਪੱਤਰ ਨੂੰ ਅਗਲੀ ਕਾਰਵਾਈ ਲਈ ਸਿੱਖਿਆ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਨੂੰ ਭੇਜਣ ਦਾ ਭਰੋਸਾ ਦਿੱਤਾ।

Load More Related Articles
Load More By Nabaz-e-Punjab
Load More In General News

Check Also

ਮਾਲਵਿੰਦਰ ਮਾਲੀ ਕੇਸ: ਹਾਈ ਕੋਰਟ ਵਿੱਚ ਹੁਣ 28 ਨੂੰ ਹੋਵੇਗੀ ਸੁਣਵਾਈ, ਸਰਕਾਰ ਨੂੰ ਨੋਟਿਸ ਆਫ਼ ਮੋਸ਼ਨ ਜਾਰੀ

ਮਾਲਵਿੰਦਰ ਮਾਲੀ ਕੇਸ: ਹਾਈ ਕੋਰਟ ਵਿੱਚ ਹੁਣ 28 ਨੂੰ ਹੋਵੇਗੀ ਸੁਣਵਾਈ, ਸਰਕਾਰ ਨੂੰ ਨੋਟਿਸ ਆਫ਼ ਮੋਸ਼ਨ ਜਾਰੀ ਮਾ…