Share on Facebook Share on Twitter Share on Google+ Share on Pinterest Share on Linkedin ਸੀਜੀਸੀ ਕਾਲਜ ਲਾਂਡਰਾਂ ਦੇ ਵਿਦਿਆਰਥੀਆਂ ਵੱਲੋਂ ਗਰੀਨ ਦੀਵਾਲੀ ਮਨਾਉਣ ਦਾ ਹੋਕਾ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 17 ਅਕਤੂਬਰ: ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਲਾਂਡਰਾਂ ਕੈਂਪਸ ਦੇ ਵਿਦਿਆਰਥੀਆਂ ਵੱਲੋਂ ਸੋਮਵਾਰ ਨੂੰ ਗਰੀਨ ਦੀਵਾਲੀ ਮਨਾਉਣ ਦਾ ਹੋਕਾ ਦਿੰਦਿਆਂ ਜਾਗਰੂਕਤਾ ਰੈਲੀ ਕੱਢੀ। ਇਸ ਦੌਰਾਨ ਵਿਦਿਆਰਥੀਆਂ ਨੇ ਪਿੰਡ ਲਾਂਡਰਾਂ ਦੇ ਵਸਨੀਕਾਂ ਅਤੇ ਮਾਰਕੀਟ ਦੇ ਦੁਕਾਨਦਾਰਾਂ ਅਤੇ ਰਾਹਗੀਰਾਂ ਨੂੰ ਧਮਾਕੇਦਾਰ ਪਟਾਕੇ ਨਾ ਚਲਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਦੀਵੇ ਬਾਲ ਕੇ ਅਤੇ ਆਪਸੀ ਭਾਈਚਾਰੇ ਵਿੱਚ ਮਠਿਆਈਆਂ ਵੰਡ ਕੇ ਦੀਵਾਲੀ ਮਨਾਈ ਜਾਵੇ। ਉਨ੍ਹਾਂ ਕਿਹਾ ਕਿ ਧਮਾਕੇਦਾਰ ਪਟਾਕੇ ਅਤੇ ਆਤਸਿਬਾਜ਼ੀ ਚਲਾਉਣ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਅਤੇ ਅਜਿਹੇ ਮੌਕਿਆਂ ’ਤੇ ਥੋੜ੍ਹੀ ਜਿਹੀ ਲਾਪਰਵਾਹੀ ਕਾਰਨ ਭਿਆਨਕ ਹਾਦਸਾ ਵਾਪਰਨ ਦਾ ਵੀ ਡਰ ਬਣਿਆ ਰਹਿੰਦਾ ਹੈ। ਇਸ ਦੌਰਾਨ ਸੀਜੀਸੀ ਦੇ ਵਿਦਿਆਰਥੀਆਂ ਨੇ ਲਾਂਡਰਾਂ ਵਿੱਚ ਗਰੀਨ ਦੀਵਾਲੀ ਸਬੰਧੀ ਨੁੱਕੜ ਨਾਟਕ ਵੀ ਪੇਸ਼ ਕਰਕੇ ਲੋਕਾਂ ਨੂੰ ਪਟਾਕੇ ਰਹਿਣ ਦੀਵਾਲੀ ਮਨਾਉਣ ਲਈ ਪ੍ਰੇਰਿਆ। ਇਸ ਮੌਕੇ ਸੀਜੀਸੀ ਗਰੁੱਪ ਦੇ ਪ੍ਰਧਾਨ ਸਤਨਾਮ ਸਿੰਘ ਸੰਧੂ ਅਤੇ ਪ੍ਰਧਾਨ ਰਸ਼ਪਾਲ ਸਿੰਘ ਧਾਲੀਵਾਲ ਨੇ ਕਿਹਾ ਕਿ ਕਾਲਜ ਵਿੱਚ ਨੌਜਵਾਨਾਂ ਨੂੰ ਸਿਰਫ਼ ਮਿਆਰੀ ਸਿੱਖਿਆ ਹੀ ਮੁਹੱਈਆ ਨਹੀਂ ਕਰਵਾਈ ਜਾਂਦੀ ਸਗੋਂ ਵਿਦਿਆਰਥੀਆਂ ਨੂੰ ਸਮਾਜਿਕ ਕਾਰਜਾਂ ਅਤੇ ਨੈਤਿਕ ਕਦਰਾਂ ਕੀਮਤਾਂ ਦਾ ਪਾਠ ਵੀ ਪੜ੍ਹਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਕਾਲਜ ਵਿਦਿਆਰਥੀਆਂ ਨੇ ਜਾਗਰੂਕਤਾ ਰੈਲੀ ਕੱਢ ਕੇ ਅਤੇ ਨੁੱਕੜ ਨਾਟਕ ਦੀ ਪੇਸ਼ਕਾਰੀ ਰਾਹੀਂ ਇਲਾਕੇ ਦੇ ਲੋਕਾਂ ਨੂੰ ਪਟਾਕੇ ਰਹਿਤ ਦੀਵਾਲੀ ਮਨਾਉਣ ਦੀ ਅਪੀਲ ਕਰਦਿਆਂ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ ਅਤੇ ਪੈਸੇ ਦੀ ਫਜ਼ੂਲ ਖ਼ਰਚੀ ਕਰਨ ਤੋਂ ਬਚਨ ਲਈ ਪ੍ਰੇਰਿਆ ਗਿਆ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ