Share on Facebook Share on Twitter Share on Google+ Share on Pinterest Share on Linkedin ਗਿਆਨ ਜਯੋਤੀ ਗਲੋਬਲ ਸਕੂਲ ਦੇ ਵਿਦਿਆਰਥੀਆਂ ਵੱਲੋਂ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਟ ਨਬਜ਼-ਏ-ਪੰਜਾਬ, ਮੁਹਾਲੀ, 31 ਜਨਵਰੀ: ਇੱਥੋਂ ਦੇ ਗਿਆਨ ਜਯੋਤੀ ਗਲੋਬਲ ਸਕੂਲ ਫੇਜ਼-2 ਦੇ ਵਿਦਿਆਰਥੀਆਂ ਨੇ ਮਹਾਤਮਾ ਗਾਂਧੀ ਦੀ 77ਵੀਂ ਬਰਸੀ ਦੇ ਮੌਕੇ ਉਨ੍ਹਾਂ ਦੇ ਵਿਚਾਰਾਂ ਨੂੰ ਯਾਦ ਕਰਦਿਆਂ ਸ਼ਰਧਾਂਜਲੀ ਪੇਟ ਕੀਤੀ। ਇਸ ਸਬੰਧੀ ਸਕੂਲ ਕੈਂਪਸ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਨੰਨ੍ਹੇ ਮੁੰਨੇ ਬੱਚਿਆਂ ਨੇ ਮਹਾਤਮਾ ਗਾਂਧੀ ਦੀ ਮੂਰਤੀ ’ਤੇ ਫੁਲ ਚੜ੍ਹਾਏ ਅਤੇ ਉਪਰੰਤ ਦੇਸ਼ ਲਈ ਆਪਣੇ ਜੀਵਨ ਦਾ ਬਲੀਦਾਨ ਦੇਣ ਵਾਲੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਦੋ ਮਿੰਟ ਦਾ ਮੌਨ ਰੱਖ ਕੇ ਸ਼ਰਧਾ ਦੇ ਫੁਲ ਭੇਟ ਕੀਤੇ। ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮਹਾਤਮਾ ਗਾਂਧੀ ਦੇ ਜੀਵਨ ਅਤੇ ਆਜ਼ਾਦੀ ਸੰਗਰਾਮ ਵਿੱਚ ਪਾਏ ਯੋਗਦਾਨ ਨੂੰ ਯਾਦ ਕਰਦਿਆਂ ਸੱਚ, ਅਹਿੰਸਾ ਅਤੇ ਨਿਸ਼ਕਾਮ ਸੇਵਾ ਦੇ ਗਾਂਧੀ ਜੀ ਦੇ ਆਦਰਸ਼ਾਂ ਬਾਰੇ ਭਾਸ਼ਣ ਦਿੱਤੇ। ਸਕੂਲ ਦੀ ਸੰਸਥਾਪਕ ਸ੍ਰੀਮਤੀ ਰਣਜੀਤ ਬੇਦੀ ਨੇ ਵਿਦਿਆਰਥੀਆਂ ਨੂੰ ਗਾਂਧੀਵਾਦੀ ਮੁੱਲਾਂ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਲਈ ਪ੍ਰੇਰਦਿਆਂ ਕਿਹਾ ਕਿ ਅਸੀਂ ਮਹਾਤਮਾ ਗਾਂਧੀ ਨੂੰ ਅਸਲੀ ਸ਼ਰਧਾਂਜਲੀ ਤੱਦ ਹੀ ਦੇ ਸਕਦੇ ਹਾਂ ਜੇਕਰ ਅਸੀਂ ਅਮਨ, ਏਕਤਾ ਅਤੇ ਇਮਾਨਦਾਰੀ ਨੂੰ ਆਪਣੀ ਜ਼ਿੰਦਗੀ ਵਿੱਚ ਲਾਗੂ ਕਰੀਏ। ਇਸ ਮੌਕੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਅਹਿੰਸਾ ਅਤੇ ਸਦਭਾਵਨਾ ਦੇ ਮੁੱਲਾਂ ਨੂੰ ਅਪਣਾਉਣ ਦਾ ਸਮੂਹਿਕ ਸੰਕਲਪ ਲਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ