ਸ਼ਾਸਤਰੀ ਮਾਡਲ ਸਕੂਲ ਦੇ ਵਿਦਿਆਰਥੀਆਂ ਨੇ ਬਸੰਤ ਪੰਚਮੀ ਦਾ ਤਿਉਹਾਰ ਮਨਾਇਆ

ਨਬਜ਼-ਏ-ਪੰਜਾਬ, ਮੁਹਾਲੀ, 1 ਫਰਵਰੀ:
ਇੱਥੋਂ ਦੇ ਸ਼ਾਸਤਰੀ ਮਾਡਲ ਸਕੂਲ ਫੇਜ਼-1 ਵਿਖੇ ਬਸੰਤ ਪੰਚਮੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ। ਵਿਦਿਆਰਥੀਆਂ ਨੇ ਸਕੂਲ ਕੈਂਪਸ ਵਿਖੇ ਬਿਰਾਜਮਾਨ ਵਿੱਦਿਆ ਦੀ ਦੇਵੀ ‘ਮਾਂ ਸਰਸਵਤੀ’ ਅੱਗੇ ਆਪਣੀ ਚੰਗੀ ਵਿੱਦਿਆ ਤੇ ਚੰਗੇ ਭਵਿੱਖ ਦੀ ਕਾਮਨਾ ਲਈ ਸੀਸ ਨਿਵਾਏ। ਮਾਂ ਸਰਸਵਤੀ ਦੀ ਪੂਜਾ ਕਰਨ ਉਪਰੰਤ ਬੱਚਿਆਂ ਨੇ ਮਾਂ ਸਰਸਵਤੀ ਦੀ ਉਸਤਤ ਵਿੱਚ ਭਜਨ ਗੀਤ ਵੀ ਗਾਏ। ਸਕੂਲ ਮੁਖੀ ਸ੍ਰੀਮਤੀ ਆਰ ਬਾਲਾ ਨੇ ਵਿਦਿਆਰਥੀਆਂ ਨਾਲ ਮਿਲ ਕੇ ਮਾਂ ਸਰਸਵਤੀ ਦੀ ਪੂਜਾ ਵਿੱਚ ਹਿੱਸਾ ਲਿਆ ਅਤੇ ਸਾਲਾਨਾ ਪ੍ਰੀਖਿਆਵਾਂ ਵਿੱਚ ਵਧੀਆ ਅੰਕਾਂ ਨਾਲ ਪਾਸ ਹੋਣ ਦੀ ਕਾਮਨਾ ਕੀਤੀ।
ਇਸ ਉਪਰੰਤ ਸਕੂਲ ਵਿੱਚ ਪਤੰਗ-ਬਾਜ਼ੀ ਦਾ ਮੁਕਾਬਲਾ ਕਰਵਾਇਆ ਗਿਆ। ਬੱਚਿਆਂ ਨੇ ਰੰਗ-ਬਰੰਗੀਆਂ ਪਤੰਗਾਂ ਉਡਾਈਆਂ ਤੇ ਬਹੁਤ ਮੌਜ ਮਸਤੀ ਕੀਤੀ। ਸਕੂਲੀ ਬੱਚਿਆਂ ਨੂੰ ਮਿੱਠੇ ਚਾਵਲ ਵੀ ਵੰਡੇ ਗਏ। ਉਨ੍ਹਾਂ ਕਿਹਾ ਕਿ ਸਕੂਲ ਵੱਲੋਂ ਅਜਿਹੀਆਂ ਗਤੀਵਿਧੀਆਂ ਅਕਸਰ ਕਰਵਾਈਆਂ ਜਾਂਦੀਆਂ ਹਨ ਤਾਂ ਜੋ ਵਿਦਿਆਰਥੀ ਮੋਬਾਈਲ ਫੋਨ ਦੇ ਕਲਚਰ ’ਚੋਂ ਨਿਕਲ ਕੇ ਆਪਣੇ ਵਿਰਸੇ ਨਾਲ ਜੁੜੇ ਰਹਿਣ ਅਤੇ ਦੇਸ਼ ਦੇ ਸਭਿਆਚਾਰ ਨੂੰ ਨਾ ਭੁਲਣ।

Load More Related Articles
Load More By Nabaz-e-Punjab
Load More In General News

Check Also

1994 ਬੈਚ ਦੇ ਯੂਪੀਐਸਸੀ ਟਾਪਰ ਧਰਮਿੰਦਰ ਸ਼ਰਮਾ ਨੇ ਪ੍ਰਮੁੱਖ ਮੁੱਖ ਵਣਪਾਲ ਦਾ ਅਹੁਦਾ ਸੰਭਾਲਿਆ

1994 ਬੈਚ ਦੇ ਯੂਪੀਐਸਸੀ ਟਾਪਰ ਧਰਮਿੰਦਰ ਸ਼ਰਮਾ ਨੇ ਪ੍ਰਮੁੱਖ ਮੁੱਖ ਵਣਪਾਲ ਦਾ ਅਹੁਦਾ ਸੰਭਾਲਿਆ ਈਕੋ ਟੂਰਿਜ਼ਮ ਨ…