nabaz-e-punjab.com

ਸਰਕਾਰੀ ਹਾਈ ਸਕੂਲ ਬਲੌਂਗੀ ਵਿੱਚ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ

ਮਲਕੀਤ ਸਿੰਘ ਸੈਣੀ
ਨਬਜ਼-ਏ-ਪੰਜਾਬ ਬਿਊਰੋ, ਖਰੜ, 13 ਜੁਲਾਈ:
ਨਹਿਰੂ ਯੁਵਾ ਕੇਂਦਰ ਮੁਹਾਲੀ ਵੱਲੋਂ ਸਵੱਛ ਭਾਰਤ ਸਮਰ ਇੰਟਰਨਲਸ਼ਿਪ ਪ੍ਰੋਗਰਾਮ ਤਹਿਤ ਸਰਕਾਰੀ ਹਾਈ ਸਕੂਲ ਬਲੌਂਗੀ ਵਿੱਚ ਸਕੂਲ ਦੇ ਬੱਚਿਆਂ ਦੇ ਪੇਂਟਿੰਗ ਮੁਕਾਬਲੇ ਕਰਵਾਏ ਗਏ। ਨਹਿਰੂ ਯੂਵਾ ਕੇਂਦਰ ਮੁਹਾਲੀ ਦੀ ਵਲੰਟੀਅਰ ਰਜ਼ਨੀ ਨੇ ਦੱਸਿਆ ਕਿ ਇਨ੍ਹਾਂ ਮੁਕਬਾਲਿਆਂ ਵਿੱਚ ਸਕੂਲ ਦੀਆਂ ਵੱਖ ਵੱਖ ਕਲਾਸਾਂ ਦੇ ਬੱਚਿਆਂ ਨੇ ਭਾਗ ਲਿਆ। ਪਹਿਲਾ, ਦੂਸਰਾ, ਸਥਾਨ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਨਹਿਰੂ ਯੂਵਾ ਕੇਦਰ ਵਲੋਂ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੀ ਇੰਚਾਰਜ਼ ਸੋਨੀਆ ਬੇਰੀ, ਮੁਹੰਮਦ ਅਸਲਮ, ਹਰਪ੍ਰੀਤ ਕੌਰ, ਸੁਖਵਿੰਦਰ ਕੌਰ, ਪਰਮਜੀਤ ਕੌਰ, ਮਿਨਾਕਸ਼ੀ ਨਈਅਰ ਸਮੇਤ ਹੋਰ ਸਟਾਫ ਮੈਂਬਰ ਹਾਜ਼ਰ ਸਨ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…