ਯੂਨੀਵਰਸਲ ਇੰਸਟੀਚਿਊਟ ਵਿੱਚ ਦੋ ਰੋਜ਼ਾ ਸਾਲਾਨਾ ਖੇਡਾਂ ਵਿੱਚ ਵਿਦਿਆਰਥੀਆਂ ਨੇ ਕੀਤਾ ਸ਼ਾਨਦਾਰ ਪ੍ਰਦਰਸ਼ਨ

ਹੋਣਹਾਰ ਵਿਦਿਆਰਥੀ ਦੀਪਕ ਨੂੰ ਬੈਸਟ ਐਥਲੀਟ ਐਲਾਨਿਆਂ

ਹਰ ਵਿਦਿਆਰਥੀ ਨੂੰ ਸਫਲ ਜੀਵਨ ਜਿਊਣ ਲਈ ਖੇਡਾਂ ਨੂੰ ਆਪਣਾ ਜ਼ਰੂਰੀ ਅੰਗ ਬਣਾਉਣਾ ਜ਼ਰੂਰੀ: ਡਾ. ਗੁਰਪ੍ਰੀਤ ਸਿੰਘ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਮਾਰਚ:
ਯੂਨੀਵਰਸਲ ਗਰੁੱਪ ਆਫ਼ ਇੰਸਟਿਚਿਊਸ਼ਨਜ਼ ਦਾ ਦੋ ਦਿਨਾਂ ਸਾਲਾਨਾ ਖੇਡਾਂ ਦਾ ਆਯੋਜਨ ਕੀਤਾ ਗਿਆ। ਕਲਾ, ਜੋਰ ਅਜ਼ਮਾਈ ਅਤੇ ਖੇਡ ਪ੍ਰਤਿਭਾ ਦੇ ਸੁਮੇਲ ਇਸ ਦਿਨਾਂ ਸਾਲਾਨਾ ਖੇਡ ਮੁਕਾਬਲਿਆਂ ਵਿਚ ਗੁਲਜ਼ਾਰ ਗਰੁੱਪ ਦੇ ਵੱਖ ਵੱਖ ਕਾਲਜਾਂ ਦੇ ਸਾਰੇ ਵਿਭਾਗਾਂ ਦੇ 540 ਦੇ ਖਿਡਾਰੀਆਂ ਨੇ ਵੱਖ ਵੱਖ ਇਨ ਡੋਰ ਅਤੇ ਆਊਟ ਡੋਰ ਖੇਡ ਮੁਕਾਬਲਿਆਂ ਵਿਚ ਆਪਣੀ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦੇ ਹੋਏ ਇਕ ਦੂਜੇ ਨੂੰ ਕਰੜਾ ਮੁਕਾਬਲਾ ਦਿਤਾ। ਜਦ ਕਿ ਗੁਲਜ਼ਾਰ ਗਰੁੱਪ ਦੇ ਚੇਅਰਮੈਨ ਡਾ. ਗੁਰਪ੍ਰੀਤ ਸਿੰਘ ਨੇ ਸਾਲਾਨਾ ਖੇਡਾਂ ਦੀ ਸ਼ੁਰੂਆਤ ਕੀਤੀ। ਜੋਸ਼ ਨਾਲ ਭਰੇ ਇਸ ਸਾਲਾਨਾ ਖੇਡ ਮੇਲੇ ਦੀ ਸ਼ੁਰੂਆਤ ਮਾਰਚ ਪਾਸਟ ਅਤੇ ਰਾਸ਼ਟਰੀ ਗੀਤ ਨਾਲ ਕੀਤੀ ਗਈ।
ਇਸ ਤੋਂ ਬਾਅਦ ਮੁੱਖ ਮਹਿਮਾਨ ਵੱਲੋਂ ਖੇਡਾਂ ਸ਼ੁਰੂ ਕਰਨ ਦੀ ਹਰੀ ਝੰਡੀ ਮਿਲਣ ਤੋਂ ਬਾਅਦ ਆਊਟ ਡੋਰ ਕੈਟਾਗਰੀ ਵਿਚ ਵਿਦਿਆਰਥੀਆਂ ਨੇ ਐਥਲੈਟਿਕ ਵਿਚ ਲਾਂਗ ਜੰਪ, ਹਾਈ ਜੰਪ, ਜੈਲਵਿਨ, ਡਿਸਕਸ ਥ੍ਰੋ, 100 ਮੀਟਰ ਅਤੇ 200 ਮੀਟਰ ਰੇਸ, ਕ੍ਰਿਕਟ ਸਮੇਤ ਕੁੱਲ 23 ਖੇਡਾਂ ਵਿੱਚ ਹਿੱਸਾ ਲਿਆ। ਇੰਝ ਹੀ ਕਈ ਹੋਰ ਖੇਡਾਂ ਜਿਵੇਂ ਵਾਲੀਬਾਲ, ਹਾਈ ਜੰਪ, ਲਾਂਗ ਜੰਪ, ਜੈਵਲਿਨ ਥਰੋਂ, ਡਿਸਕਸ ਥਰੌ, ਫੁੱਟਬਾਲ ਆਦਿ ਖੇਡਾਂ ਵੀ ਕਰਵਾਇਆ ਗਈਆਂ। ਇਸ ਖੇਡ ਦਿਹਾੜੇ ਦਾ ਸਭ ਤੋਂ ਦਿਲਚਸਪ ਮੈਚ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਵਿਚਕਾਰ ਐਥਲੈਟਿਕਸ ਅਤੇ ਵਾਲੀਬਾਲ ਮੁਕਾਬਲਿਆਂ ਦੇ ਮੈਚ ਰਹੇ ਜਿਸ ਦਾ ਸਾਰੇ ਦਰਸ਼ਕਾਂ ਨੇ ਖੂਬ ਆਨੰਦ ਮਾਣਿਆ। ਇਸ ਦੇ ਇਲਾਵਾ ਰੱਸਾਕਸ਼ੀ ਦੇ ਕਰੜੇ ਮੁਕਾਬਲੇ ‘ਚ ਖਿਡਾਰੀਆਂ ਦੇ ਨਾਲ ਨਾਲ ਦਰਸ਼ਕ ਵੀ ਖੂਬ ਉਤਸ਼ਾਹਿਤ ਨਜ਼ਰ ਆਏ। ਇਨਾਂ ਮੁਕਾਬਲਿਆਂ ਯੂਨੀਵਰਸਲ ਮੈਨਜ਼ਮੈਂਟ ਕਾਲਜ ਨੇ ਪਹਿਲੀ ਪੁਜ਼ੀਸ਼ਨ ਹਾਸਿਲ ਕੀਤੀ, ਜਦ ਕਿ ਯੂ ਆਈ ਸੀ ਟੀ ਰਨਰ ਅੱਪ ਰਿਹਾ। ਕਬੱਡੀ ਮੁਕਾਬਿਲਆਂ ਵਿਚ ਯੂ ਆਈ ਸੀ ਟੀ ਜੇਤੂ ਰਿਹਾ।
ਇਸੇ ਤਰਾਂ ਵਾਲੀਵਾਲ ਮੁਕਾਬਲਿਆਂ ਵਿਚ ਯੂ ਆਈ ਈ ਟੀ ਦੀ ਟੀਮ ਜੇਤੂ ਰਹੀ । ਜਦ ਕਿ ਬੈਸਟ ਐਥਲੀਟ ਦਾ ਖਿਤਾਬ ਸਿਵਲ ਇੰਜੀਨਅਰਿੰਗ ਵਿਭਾਗ ਦੇ ਦੀਪਕ ਨੇ ਹਾਸਿਲ ਕੀਤਾ। ਬੈਡਮਿੰਟਨ ਵਿਚ ਇਲੈਕਟ੍ਰਨਿਕ ਇੰਜੀਨੀਅਰਿੰਗ ਵਿਭਾਗ ਜੇਤੂ ਰਿਹਾ। ਕੈਰਮਬੋਰਡ ਮੁਕਾਬਲਿਆਂ ਵਿਚ ਮਕੈਨੀਕਲ ਵਿਭਾਗ ਦੇ ਪ੍ਰਕਾਸ਼ ਰਾਜ ਨੇ ਫਾਈਨਲ ਮੁਕਾਬਲਾ ਆਪਣੇ ਨਾਮ ਕੀਤਾ।
ਇਸ ਮੌਕੇ ਚੇਅਰਮੈਨ ਡਾ. ਗੁਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਖੇਡਾਂ ਇਕ ਵਿਦਿਆਰਥੀ ਦੀ ਚੰਗੀ ਪਰਸਨੇਲਟੀ ਬਣਾਉਣ ਦੇ ਨਾਲ ਨਾਲ ਸਕਾਰਤਮਕ ਸੋਚ ਬਣਾਉਣ ਵਿਚ ਵੀ ਮਹੱਤਵਪੂਰਨ ਯੋਗਦਾਨ ਪਾਉਂਦੀਆਂ ਹਨ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਖੇਡ ਨੂੰ ਆਪਣੀ ਜੀਵਨ ਸ਼ੈਲੀ ਦਾ ਹਿੱਸਾ ਬਣਾਉਣ ਦੀ ਪ੍ਰੇਰਨਾ ਦਿੰਦੇ ਹੋਏ ਉਨ੍ਹਾਂ ਦੇ ਸਫਲ ਜੀਵਨ ਦੀ ਕਾਮਨਾ ਕੀਤੀ। ਡਾ. ਗੁਰਪ੍ਰੀਤ ਸਿੰਘ ਨੇ ਵਿਦਿਆਰਥੀਆਂ ਵੱਲੋਂ ਪੇਸ਼ ਕੀਤੀ ਗਈ ਖੇਡ ਭਾਵਨਾ ਅਤੇ ਉਨ੍ਹਾਂ ਦੀ ਪੇਸ਼ਕਸ਼ ਦੀ ਭਰਪੂਰ ਸ਼ਲਾਘਾ ਕਰਦੇ ਹੋਏ ਕਿਹਾ ਕਿ ਖੇਡਾਂ ਸਾਨੂੰ ਸਰੀਰਕ ਤੰਦਰੁਸਤੀ ਦੇ ਨਾਲ ਨਾਲ ਜ਼ਿੰਦਗੀ ‘ਚ ਮੁਕਾਬਲਾ ਕਰਨ,ਜਿੱਤ ਹਾਸਲ ਕਰਨ ਦਾ ਜਜ਼ਬਾ ਹਾਸਿਲ ਕਰਨ,ਕਿਸੇ ਵੀ ਨਤੀਜੇ ਨੂੰ ਸਵੀਕਾਰ ਕਰਨ ਅਤੇ ਦੁਬਾਰਾ ਮੁਕਾਬਲਾ ਕਰਨ ਲਈ ਤਿਆਰ ਕਰਦੀਆਂ ਹਨ। ਇਸ ਲਈ ਸਿਰਫ਼ ਗੋਲਡ ਮੈਡਲ ਲਈ ਖੇਡਣ ਦੀ ਬਜਾਏ ਸਾਰਿਆ ਨੂੰ ਖੇਡਾਂ ‘ਚ ਹਿੱਸਾ ਲੈਣਾ ਦੀ ਪ੍ਰਵਿਰਤੀ ਅਪਣਾਉਣਾ ਜ਼ਰੂਰੀ ਹੈ। ਅੰਤ ਵਿੱਚ ਜੇਤੂ ਖਿਡਾਰੀਆਂ ਨੂੰ ਮੈਡਲ ਅਤੇ ਸੈਟੀਫੀਕੇਟ ਵੰਡੇ ਗਏ।

Load More Related Articles
Load More By Nabaz-e-Punjab
Load More In Sports

Check Also

Archer Avneet Kaur wins Bronze Medal in World Cup

Archer Avneet Kaur wins Bronze Medal in World Cup Sports Minister Meet Hayer congratulates…