
ਸਰਕਾਰੀ ਮਿਡਲ ਸਕੂਲ ਪਿੰਡ ਸਿਆਊ ਵਿੱਚ ਵਿਦਿਆਰਥੀਆਂ ਨੇ ਪੌਦੇ ਲਗਾਏ
ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 4 ਅਗਸਤ:
ਇੱਥੋਂ ਦੇ ਨਜ਼ਦੀਕੀ ਪਿੰਡ ਸਿਆਊ ਵਿੱਚ ਸਥਿਤ ਸਰਕਾਰੀ ਮਿਡਲ ਸਕੂਲ ਦੇ ਮੁਖੀ ਗੁਰਜੀਤ ਸਿੰਘ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਪੰਜਾਬ ਦੇ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਵੱਲੋਂ ਮਿਲੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਹਿੱਤ ਸਕੂਲ ਦੇ ਨੈਸ਼ਨਲ ਐਵਾਰਡੀ ਅਧਿਆਪਕ ਜਸਵਿੰਦਰ ਸਿੰਘ ਅੌਲਖ ਨੇ ਖ਼ੁਦ ਵਿਸ਼ੇਸ਼ ਉਪਰਾਲਾ ਕਰਕੇ ਪ੍ਰਾਈਵੇਟ ਨਰਸਰੀ ਤੋਂ ਸਦਾ ਬਹਾਰ ਰਹਿਣ ਵਾਲੇ ਇਸਟਰ-ਕੁਲੀਅਰ ਲਾਟਾ ਅਤੇ ਕਦਮ ਦੇ ਸੱਠ ਬੂਟੇ ਖਰੀਦ ਕਰਕੇ ਸਕੂਲ ਦੀ ਚਾਰ ਦੀਵਾਰੀ ਦੇ ਨਾਲ-ਨਾਲ ਲਗਵਾਏ ਗਏ। ਉਨ੍ਹਾਂ ਦੱਸਿਆ ਕਿ ਸਕੂਲ ਵਿੱਚ ਬੂਟੇ ਲਗਵਾਉਣ ਦੀ ਪ੍ਰਕਿਰਿਆ ਵਿੱਚ ਸਕੂਲ ਸਟਾਫ਼, ਵਿਦਿਆਰਥੀਆਂ, ਪਿੰਡ ਦੇ ਪੰਚ ਗੁਰਵਿੰਦਰ ਸਿੰਘ ਅਤੇ ਨਰਿੰਦਰ ਸਿੰਘ ਨੀਟੂ ਨੇ ਵਿਸ਼ੇਸ਼ ਯੋਗਦਾਨ ਪਾਇਆ। ਉਨ੍ਹਾਂ ਦੱਸਿਆ ਕਿ ਇਸ ਮੌਕੇ ਇਨ੍ਹਾਂ ਬੂਟਿਆਂ ਅਤੇ ਪਹਿਲਾਂ ਤੋਂ ਲੱਗੇ ਹੋਏ ਬੂਟਿਆਂ ਦੀ ਸਹੀ ਤਰੀਕੇ ਨਾਲ ਸਾਂਭ-ਸੰਭਾਲ ਲਈ ਹੋਣਹਾਰ ਅਧਿਆਪਕ ਜਸਵਿੰਦਰ ਸਿੰਘ ਅੌਲਖ ਦੀ ਅਗਵਾਈ ਵਿੱਚ ਵਿਦਿਆਰਥੀਆਂ ਨੂੰ ਬਿੂਟਆਂ ਦੀ ਵੰਡ ਵੀ ਕੀਤੀ ਗਈ ਹੈ ਤਾਂ ਜੋ ਸਕੂਲ ਦੇ ਚੌਗਿਰਦੇ ਨੂੰ ਹਰਿਆ ਭਰਿਆ ਰੱਖਿਆ ਜਾ ਸਕੇ।