nabaz-e-punjab.com

ਮੁੱਖ ਮੰਤਰੀ ਦੀ ਅਗਵਾਈ ਹੇਠ ਪ੍ਰਾਈਵੇਟ ਕਾਲਜਾਂ ਦੇ 10 ਲੱਖ ਵਿਦਿਆਰਥੀ ਵਿੱਢਣਗੇ ਨਸ਼ਿਆਂ ਖ਼ਿਲਾਫ਼ ਮੁਹਿੰਮ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 5 ਜੁਲਾਈ:
ਪੰਜਾਬ ਦੇ 1500 ਅਨਏਡਿਡ ਪ੍ਰਾਈਵੇਟ ਕਾਲਜਾਂ ਦੇ ਤਕਰੀਬਨ 10 ਲੱਖ ਵਿਦਿਆਰਥੀ ਕਦੇ ਵੀ ਨਸ਼ਾ ਨਾ ਕਰਨ ਦਾ ਜਲਦੀ ਅਹਿਦ ਲੈਣਗੇ ਅਤੇ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਨਸ਼ਿਆਂ ਖ਼ਿਲਾਫ਼ ਮੁਹਿੰਮ ਵੀ ਵਿੱਢਣਗੇ। ਇੱਥੇ ਵੀਰਵਾਰ ਨੂੰ ਮੁੱਖ ਮੰਤਰੀ ਨਾਲ ਬੈਠਕ ਬਾਅਦ ਸੂਬੇ ਭਰ ਦੇ ਅਨਏਡਿਡ ਪ੍ਰਾਈਵੇਟ ਕਾਲਜਾਂ ਦੀ ਜੁਆਇੰਟ ਐਕਸ਼ਨ ਕਮੇਟੀ (ਜੇਏਸੀ) ਦੇ ਇਕ ਵਫ਼ਦ ਨੇ ਇਹ ਐਲਾਨ ਕੀਤਾ। ਕਾਂਗਰਸੀ ਆਗੂ ਅਤੇ ਜੇਏਸੀ ਦੇ ਚੇਅਰਮੈਨ ਅਸ਼ਵਨੀ ਸੇਖੜੀ ਦੀ ਅਗਵਾਈ ਵਿੱਚ ਪੁੱਜੇ ਇਸ ਵਫ਼ਦ ਨੇ ਐਸ.ਸੀ. ਪੋਸਟ-ਮੈਟ੍ਰਿਕ ਸਕਾਲਰਸ਼ਿਪ ਦੇ ਬਕਾਏ ਜਾਰੀ ਕਰਨ ਬਾਰੇ ਕੈਬਨਿਟ ਦੇ ਫ਼ੈਸਲੇ ਲਈ ਮੁੱਖ ਮੰਤਰੀ ਦਾ ਧੰਨਵਾਦ ਕੀਤਾ।
ਮੁੱਖ ਮੰਤਰੀ ਨੇ ਉਨ੍ਹਾਂ ਵੱਲੋਂ ਤਿਆਰ ਕੀਤਾ ਇਕ ਪੋਸਟਰ ਵੀ ਰਿਲੀਜ਼ ਕੀਤਾ, ਜੋ ਸੂਬੇ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਉਜ਼ਾਗਰ ਕਰਦਾ ਸੀ। ਇਹ ਪੋਸਟਰ ਨੌਜਵਾਨਾਂ ਦੇ ਤਸੱਵਰ ‘ਸਾਡਾ ਖ਼ਵਾਬ, ਨਸ਼ਾ ਮੁਕਤ ਪੰਜਾਬ’ ਦੀ ਪੇਸ਼ਕਾਰੀ ਕਰਦਾ ਸੀ। ਮੁੱਖ ਮੰਤਰੀ ਨੇ ਉਨ੍ਹਾਂ ਦੇ ਉੱਦਮ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਪੰਜਾਬ ਸਰਕਾਰ ਦੀ ਨਸ਼ਿਆਂ ਖ਼ਿਲਾਫ਼ ਜੰਗ ਵਿੱਚ ਸਰਗਰਮ ਭੂਮਿਕਾ ਨਿਭਾਉਣ ਦੀ ਬੇਨਤੀ ਕੀਤੀ। ਉਨ੍ਹਾਂ ਕਿਹਾ ਕਿ ਨਸ਼ਾ-ਮੁਕਤ ਪੰਜਾਬ ਦੇ ਸੁਪਨੇ ਨੂੰ ਪੂਰਾ ਕਰਨ ਵਿੱਚ ਨੌਜਵਾਨ ਵਰਗ ਅਹਿਮ ਭੂਮਿਕਾ ਨਿਭਾਅ ਸਕਦਾ ਹੈ। ਸ੍ਰੀ ਸੇਖੜੀ ਨੇ ਕਿਹਾ ਕਿ ਨਸ਼ਾ-ਮੁਕਤ ਪੰਜਾਬ ਲਈ ਜੇਏਸੀ ਗਰਮਜੋਸ਼ੀ ਨਾਲ ਕੰਮ ਕਰੇਗੀ ਅਤੇ ਇਹ ਲਹਿਰ ਮੁਕੰਮਲ ਤੌਰ ’ਤੇ ਗ਼ੈਰਸਿਆਸੀ ਹੋਵੇਗੀ।

Load More Related Articles
Load More By Nabaz-e-Punjab
Load More In Government

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…