Share on Facebook Share on Twitter Share on Google+ Share on Pinterest Share on Linkedin ਸੰਤ ਈਸ਼ਰ ਸਿੰਘ ਸਕੂਲ ਦੇ ਵਿਦਿਆਰਥੀਆਂ ਨੇ ਵਿਸ਼ਵ ਆਬਾਦੀ ਦਿਵਸ ਮਨਾਇਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 11 ਜੁਲਾਈ: ਇੱਥੋਂ ਦੇ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਫੇਜ਼-7 ਵਿੱਚ ਅੱਜ ਵਿਸ਼ਵ ਆਬਾਦੀ ਦਿਵਸ ਮਨਾਇਆ ਗਿਆ। ਇਸ ਸਬੰਧੀ ਸਕੂਲ ਦੇ ਵਿਹੜੇ ਵਿੱਚ ਵਿਸ਼ੇਸ਼ ਪ੍ਰਾਰਥਨਾ ਸਭਾ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਵਿਦਿਆਰਥੀਆਂ ਨੇ ਭਾਸ਼ਣ, ਕਵਿਤਾਵਾਂ, ਸਲੋਗਨ ਅਤੇ ਨੁੱਕੜ ਨਾਟਕ ਰਾਹੀਂ ਦੱਸਿਆ ਕਿ ਗਲੋਬਲ ਵਾਰਮਿੰਗ ਦਾ ਲਗਾਤਾਰ ਵਧਦਾ ਪ੍ਰਭਾਵ ਅਸੰਤੁਲਿਤ ਮੌਸਮ ਅਤੇ ਦਿਨ ਪ੍ਰਤੀ ਦਿਨ ਵਧਦੀ ਆਬਾਦੀ ਇਹ ਸਭ ਪੂਰੀ ਦੁਨੀਆ ਨੂੰ ਪ੍ਰਭਾਵਿਤ ਕਰ ਰਹੇ ਹਨ। ਸੰਯੁਕਤ ਰਾਸ਼ਟਰ ਸੰਘ ਵੱਲੋਂ ਵਧਦੀ ਆਬਾਦੀ ਨੂੰ ਨਿਰੰਤਰ ਕਰਨ ਲਈ ਵਿਸ਼ਵ ਪੱਧਰ ’ਤੇ ਜਾਗਰੂਕਤਾ ਫੈਲਾਉਣ ਦੇ ਉਦੇਸ਼ ਨੂੰ ਲੈ ਕੇ 11 ਜੁਲਾਈ ਦਾ ਦਿਨ ‘ਵਿਸ਼ਵ ਆਬਾਦੀ ਦਿਵਸ ਦੇ ਰੂਪ ਵਿੱਚ ਮਨਾਇਆ ਜਾਂਦਾ ਹੈ। ਇਸ ਮੌਕੇ ਵਿਦਿਆਰਥੀਆਂ ਨੇ ਨੁੱਕੜ ਨਾਟਕ ਰਾਹੀਂ ਦੱਸਿਆ ਕਿ ਕਿਸੀ ਵੀ ਦੇਸ਼ ਦੀ ਆਬਾਦੀ ਉਨੀ ਕੁ ਹੋਣੀ ਚਾਹੀਦੀ ਹੈ। ਜਿਸ ਵਿੱਚ ਉਨ੍ਹਾਂ ਦਾ ਪਾਲਣ-ਪੋਸਣ ਸਹੀ ਢੰਗ ਨਾਲ ਹੋ ਸਕੇ। ਨਹੀਂ ਤਾਂ ਮੁਲਕ ਅਤੇ ਸੂਬੇ ਨੂੰ ਬੇਰੁਜ਼ਗਾਰੀ, ਭੱੁਖਮਰੀ, ਕੁਪੋਸ਼ਣ, ਬਿਮਾਰੀ ਸਮੇਤ ਹੋਰਨਾਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਵਿਦਿਆਰਥੀਆਂ ਨੇ ਇਸ ਗੰਭੀਰ ਮੁੱਦੇ ’ਤੇ ਗੂੜੀ ਨੀਂਦ ਤੋਂ ਜਾਗਣ ਦਾ ਸੁਨੇਹਾ ਦਿੱਤਾ। ਸਕੂਲ ਦੀ ਪ੍ਰਿੰਸੀਪਲ ਇੰਦਰਜੀਤ ਕੌਰ ਸੰਧੂ ਨੇ ਕਿਹਾ ਕਿ ਵਿਸ਼ਵ ਆਬਾਦੀ ਦਿਵਸ ਮਨਾਉਣ ਦਾ ਮੁੱਖ ਉਦੇਸ਼ ਲੋਕਾਂ ਨੂੰ ਸਿੱਖਿਅਤ ਕਰਕੇ ਸਮਾਜ ਵਿੱਚ ਫੈਲੀ ਰੁੜ੍ਹੀਵਾਦਿਤਾ ਨੂੰ ਖ਼ਤਮ ਕਰਨਾ ਹੈ। ਲੜਕਾ ਜਾਂ ਲੜਕੀ ਵਿੱਚ ਕੋਈ ਭੇਦਭਾਵ ਨਹੀਂ ਕਰਨਾ ਚਾਹੀਦਾ ਸਗੋਂ ਦੋਵਾਂ ਨੂੰ ਚੰਗੀ ਸਿੱਖਿਆ ਦੇ ਕੇ ਸਮਾਜ ਸੇਵਾ ਲਈ ਤਿਆਰ ਕਰਨਾ, ਬਾਲ ਵਿਆਹ ’ਤੇ ਪਾਬੰਦੀ ਹੋਣਾ ਅਤੇ ਛੋਟਾ ਪਰਿਵਾਰ ਸੁਖੀ ਪਰਿਵਾਰ ਬਾਰੇ ਆਮ ਲੋਕਾਂ ਨੂੰ ਪ੍ਰੇਰਿਤ ਕਰਨਾ ਸੀ। ਡਾਇਰੈਕਟਰ ਪਵਨਦੀਪ ਕੌਰ ਗਿੱਲ ਨੇ ਵਿਦਿਆਰਥੀਆਂ ਦੀਆਂ ਗਤੀਵਿਧੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਆਬਾਦੀ ਨਿਰੰਤਰ ਰੱਖਣ ਲਈ ਜਦੋਂ ਤੱਕ ਆਮ ਨਾਗਰਿਕ ਜਾਗਰੂਕ ਨਹੀਂ ਹੋਵੇਗਾ, ਉਦੋਂ ਤੱਕ ਸਰਕਾਰ ਵੱਲੋਂ ਕੀਤੇ ਗਏ ਜਾਂ ਕੀਤੇ ਜਾ ਸਾਰੇ ਯਤਨ ਸਫਲ ਨਹੀਂ ਹੋ ਸਕਣਗੇ। ਉਨ੍ਹਾਂ ਕਿਹਾ ਕਿ ਦਿਨ ਪ੍ਰਤੀ ਦਿਨ ਵਧ ਰਹੀ ਆਬਾਦੀ ਦੇਸ਼ ਅਤੇ ਸੂਬੇ ਦੇ ਵਿਕਾਸ ਵਿੱਚ ਰੁਕਾਵਟ ਬਣ ਰਹੀ ਹੈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ