Nabaz-e-punjab.com

ਸੰਤ ਈਸ਼ਰ ਸਿੰਘ ਸਕੂਲ ਦੇ ਵਿਦਿਆਰਥੀਆਂ ਨੇ ਸਾਲਾਨਾ ਪ੍ਰੋਗਰਾਮ ‘ਉਡਾਣ-2019’ ’ਚ ਪਾਈ ਧਮਾਲ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 14 ਦਸੰਬਰ:
ਇੱਥੋਂ ਦੇ ਸੰਤ ਈਸ਼ਰ ਸਿੰਘ ਪਬਲਿਕ ਸਕੂਲ ਸੈਕਟਰ-70 ਵਿੱਚ ਸਾਲਾਨਾ ਬਹੁਰੰਗੀ ਸਭਿਆਚਾਰਕ ਪ੍ਰੋਗਰਾਮ ਓਡਾਣ-2019 ਵਿੱਚ ਕਰਵਾਇਆ ਗਿਆ। ਜਿਸ ਵਿੱਚ 400 ਤੋਂ ਵੱਧ ਵਿਦਿਆਰਥੀਆਂ ਨੇ ਸਭਿਆਚਾਰ ਦੀਆਂ ਵੱਖ-ਵੱਖ ਵੰਨਗੀਆਂ ਪੇਸ਼ ਕਰਕੇ ਖੂਬ ਰੰਗ ਬੰਨ੍ਹਿਆ। ਸਮਾਗਮ ਦੀ ਆਰੰਭਤਾ ਸਕੂਲ ਦੇ ਵਿਦਿਆਰਥੀਆਂ ਵੱਲੋਂ ਪੇਸ਼ ‘ਦੇਹ ਸ਼ਿਵਾ ਬਰ ਮੋਹਿ ਇਹੈ’ ਸ਼ਬਦ ਦੇ ਉਚਾਰਨ ਨਾਲ ਹੋਈ। ਉਪਰੰਤ ਵਿਦਿਆਰਥੀਆਂ ਨੇ ‘ਗਣੇਸ਼ ਵੰਦਨਾ’ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਪੇਸ਼ ਕੀਤੀ।
ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸਰਤਾਜ ਸਿੰਘ ਗਿੱਲ ਨੇ ਵਿਦਿਆਰਥੀਆਂ ਦੇ ਮਾਪਿਆਂ ਅਤੇ ਹੋਰ ਪਤਵੰਤੇ ਸੱਜਣਾਂ ਦਾ ਸਵਾਗਤ ਕਰਦਿਆਂ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਦੱਸਿਆ ਅਤੇ ਭਵਿੱਖ ਦੀਆਂ ਯੋਜਨਾਵਾਂ ’ਤੇ ਚਾਨਣਾ ਪਾਇਆ। ਨਰਸਰੀ ਅਤੇ ਕੇਜੀ ਸ਼੍ਰੇਣੀ ਦੇ ਵਿਦਿਆਰਥੀਆਂ ਨੇ ਗਰੁੱਪ ਡਾਂਸ ਦੇ ਰੂਪ ਵਿੱਚ ਸੁਆਗਤੀ ਗੀਤ ਗਾਇਆ। ਅਨੇਕਤਾ ਵਿੱਚ ਏਕਤਾ ਨੂੰ ਦਰਸਾਉਂਦਾ ਸਮੂਹ ਗੀਤ ਅਤੇ ਸੋਸ਼ਲ ਮੀਡੀਆ ਮੋਬਾਈਲ ਫੋਨ ਦੇ ਬੁਰੇ ਪ੍ਰਭਾਵਾਂ ਨੂੰ ਦਿਖਾਉਂਦਾ ਅੰਗਰੇਜ਼ੀ ਨਾਟਕ ਦਰਸ਼ਕਾਂ ਦੇ ਮਨਾਂ ’ਤੇ ਪ੍ਰਭਾਵ ਛੱਡਣ ਵਿੱਚ ਸਫ਼ਲ ਰਿਹਾ। ਪ੍ਰਾਇਮਰੀ ਸ਼੍ਰੇਣੀਆਂ ਦੇ ਵਿਦਿਆਰਥੀਆਂ ਵੱਲੋਂ ਪੰਜਾਬੀ ਲੋਕ ਨਾਚ ‘ਜਿੰਦੂਆ’ ਅਤੇ ਪਹਿਲੀ-ਦੂਜੀ ਸ਼੍ਰੇਣੀ ਦੇ ਵਿਦਿਆਰਥੀਆਂ ਨੇ ਪੁਰਾਤਨ ਰਵਾਇਤੀ ਖੇਡਾਂ ਨੂੰ ਦਰਸਾਉਂਦਾ ਗਰੁੱਪ ਡਾਂਸ ‘ਯਾਦੋਂ ਕੀ ਬਰਾਤ’ ਵੀ ਸ਼ਲਾਘਾਯੋਗ ਸੀ।
ਸਕੂਲ ਦੀ ਪ੍ਰਿੰਸੀਪਲ ਪਵਨਦੀਪ ਕੌਰ ਗਿੱਲ ਨੇ ਪੜ੍ਹਾਈ, ਖੇਡਾਂ ਅਤੇ ਸਭਿਆਚਾਰਕ ਗਤੀਵਿਧੀਆਂ ਵਿੱਚ ਪ੍ਰਾਪਤੀਆਂ ਭਰੀ ਰਿਪੋਰਟ ਪੇਸ਼ ਕੀਤੀ। ਪ੍ਰਾਇਮਰੀ ਸ਼੍ਰੇਣੀਆਂ ਦੇ ਵਿਦਿਆਰਥੀਆਂ ਨੇ ਅੰਗਰੇਜ਼ੀ ਗਰੁੱਪ ਡਾਂਸ ‘ਜੂੰਬਾ’ ਅਤੇ ਮਿਡਲ ਸ਼੍ਰੇਣੀਆਂ ਦੀਆਂ ਵਿਦਿਆਰਥਣਾਂ ਨੇ ਰਾਜਸਥਾਨ ਨਾਲ ਸਬੰਧਤ ਰਾਜਸਥਾਨੀ ਨਾਚ ਪੇਸ਼ ਕੀਤਾ। ਸ਼ਹੀਦ ਭਗਤ ਸਿੰਘ ਨਾਲ ਸਬੰਧਤ ਪੰਜਾਬੀ ਸਕਿੱਟ ‘ਬੁੱਤ ਬੋਲ ਪਿਆ’ ਅਤੇ ਮਿਡਲ ਸ਼੍ਰੇਣੀਆਂ ਦੇ ਵਿਦਿਆਰਥੀਆਂ ਨੇ ਗਰੁੱਪ ਡਾਂਸ ਵਿੱਚ ‘ਧਮਾਲ’ ਪਾਈ। ਸੀਨੀਅਰ ਸੈਕੰਡਰੀ ਜਮਾਤ ਦੀਆਂ ਵਿਦਿਆਰਥਣਾਂ ਨੇ ਪੰਜਾਬੀ ਲੋਕ-ਨਾਚ ਗਿੱਧਾ ਅਤੇ ਵਿਦਿਆਰਥੀਆਂ ਨੇ ਪੰਜਾਬੀ ਭੰਗੜੇ ਦੀ ਪੇਸ਼ਕਾਰੀ ਨੇ ਸਮਾਰੋਹ ਨੂੰ ਸਿਖ਼ਰ ’ਤੇ ਪਹੁੰਚਾ ਦਿੱਤਾ। ਸਕੂਲ ਦੀ ਵਾਈਸ ਪ੍ਰਿੰਸੀਪਲ ਇੰਦੂ ਧਾਲੀਵਾਲ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਸਕੂਲ ਦੇ ਮੈਨੇਜਰ ਅਮਰਜੀਤ ਸਿੰਘ ਅਤੇ ਪ੍ਰਿੰਸੀਪਲ ਇੰਦਰਜੀਤ ਕੌਰ ਸੰਧੂ ਨੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ।

Load More Related Articles
Load More By Nabaz-e-Punjab
Load More In School & College

Check Also

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ

ਝੰਜੇੜੀ ਕੈਂਪਸ ਵਿੱਚ ਬੋਸ਼ ਇੰਡੀਆ ਦੇ ਸਹਿਯੋਗ ਨਾਲ ਕੇਂਦਰ ਦੀ ਸ਼ੁਰੂਆਤ ਨਬਜ਼-ਏ-ਪੰਜਾਬ, ਮੁਹਾਲੀ, 31 ਅਗਸਤ: ਚੰ…