Share on Facebook Share on Twitter Share on Google+ Share on Pinterest Share on Linkedin ਸ਼ੈਮਰਾਕ ਸਕੂਲ ਦੇ ਵਿਦਿਆਰਥੀਆਂ ਨੇ ਪ੍ਰਦੂਸ਼ਣ ਰਹਿਤ ਦੀਵਾਲੀ ਸਬੰਧੀ ਜਾਗਰੂਕਤਾ ਰੈਲੀ ਕੱਢੀ ਨੁੱਕੜ ਨਾਟਕ ਰਾਹੀਂ ਪਟਾਕੇ ਨਾ ਚਲਾਉਣ ਤੇ ਵਾਤਾਵਰਨ ਦੀ ਸੰਭਾਲ ਲਈ ਪੌਦੇ ਲਗਾਉਣ ਦੀ ਅਪੀਲ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 26 ਅਕਤੂਬਰ: ਇੱਥੋਂ ਦੇ ਸ਼ੈਮਰਾਕ ਸੀਨੀਅਰ ਸੈਕੰਡਰੀ ਸਕੂਲ ਸੈਕਟਰ-69 ਦੇ ਵਿਦਿਆਰਥੀਆਂ ਨੇ ਮੁਹਾਲੀ ਵਾਸੀਆਂ ਨੂੰ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਲਈ ਸ਼ਹਿਰ ਵਿੱਚ ਜਾਗਰੂਕਤਾ ਰੈਲੀ ਕੱਢੀ ਗਈ। ਜਿਸ ਨੂੰ ਸਕੂਲ ਦੇ ਚੇਅਰਮੈਨ ਏ.ਐਸ. ਬਾਜਵਾ ਅਤੇ ਪ੍ਰਿੰਸੀਪਲ ਪ੍ਰਨੀਤ ਸੋਹਲ ਨੇ ਝੰਡੀ ਦਿਖਾ ਕੇ ਰਵਾਨਾ ਕੀਤਾ। ਇਹ ਰੈਲੀ ਸੈਕਟਰ-69 ਵਿੱਚ ਵੱਖ ਵੱਖ ਹਿੱਸਿਆਂ ’ਚੋਂ ਹੁੰਦੀ ਹੋਈ ਵਾਪਸ ਸਕੂਲ ਕੰਪਲੈਕਸ ਵਿੱਚ ਪਹੁੰਚ ਕੇ ਖ਼ਤਮ ਹੋਈ। ਇਸ ਦੌਰਾਨ ਵਿਦਿਆਰਥੀਆਂ ਵੱਲੋਂ ਆਪਣੇ ਹੱਥਾਂ ਵਿੱਚ ਸ਼ਹਿਰ ਵਾਸੀਆਂ ਨੂੰ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਦੀ ਅਪੀਲ ਅਤੇ ਧਮਾਕੇਦਾਰ ਪਟਾਕੇ ਨਾ ਚਲਾਉਣ ਅਤੇ ਵਾਤਾਵਰਨ ਦੀ ਸ਼ੁੱਧਤਾ ਲਈ ਵੱਖ ਵੱਖ ਪੌਦੇ ਲਗਾਉਣ ਅਤੇ ਭਵਿੱਖ ਵਿੱਚ ਇਨ੍ਹਾਂ ਪੌਦਿਆਂ ਦੀ ਸਾਂਭ ਸੰਭਾਲ ਕਰਨ ਲਈ ਜਾਗਰੂਕ ਕਰਦੇ ਬੈਨਰ ਪੋਸਟਰ ਫੜੇ ਹੋਏ ਸੀ। ਵਿਦਿਆਰਥੀਆਂ ਨੇ ਸੈਕਟਰ-69 ਦੀ ਮਾਰਕੀਟ ਵਿੱਚ ਨੁੱਕੜ ਨਾਟਕ ਵੀ ਪੇਸ਼ ਕੀਤਾ। ਇਸ ਤੋਂ ਪਹਿਲਾਂ ਸਕੂਲ ਦੇ ਪ੍ਰਿੰਸੀਪਲ ਪ੍ਰਨੀਤ ਸੋਹਲ ਨੇ ਕਿਹਾ ਕਿ ਦੀਵਾਲੀ ਖ਼ੁਸ਼ੀਆਂ ਅਤੇ ਆਪਣੀ ਭਾਈਚਾਰੇ ਦਾ ਪ੍ਰਤੀਕ ਤਿਉਹਾਰ ਹੈ ਪ੍ਰੰਤੂ ਅਜੋਕੇ ਸਮੇਂ ਵਿੱਚ ਇਹ ਫਜ਼ੂਲ ਖ਼ਰਚੀ ਦਾ ਤਿਉਹਾਰ ਬਣਦਾ ਜਾ ਰਿਹਾ ਹੈ । ਇਸ ਦੇ ਨਾਲ ਹੀ ਜਿੱਥੇ ਪਟਾਕੇ ਚਲਾਉਣ ਨਾਲ ਵਾਤਾਵਰਨ ਪ੍ਰਦੂਸ਼ਿਤ ਹੋ ਰਿਹਾ ਹੈ, ਉੱਥੇ ਪੈਸੇ ਵੀ ਬਰਬਾਦ ਹੋ ਰਹੇ ਹਨ। ਸਕੂਲ ਦੇ ਚੇਅਰਮੈਨ ਏਐਸ ਬਾਜਵਾ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਦੀਵਾਲੀ ਦੀ ਵਧਾਈ ਦਿੰਦਿਆਂ ਅਪੀਲ ਕੀਤੀ ਕਿ ਦੀਵਾਲੀ ’ਤੇ ਫਜ਼ੂਲ ਖ਼ਰਚੀ ਤੋਂ ਬਿਚਆ ਜਾਵੇ ਅਤੇ ਦੀਵਾਲੀ ਮੌਕੇ ਸਿਰਫ਼ ਦੀਵੇ ਜਲਾਏ ਜਾਣ ਅਤੇ ਆਪਣੇ ਆਲੇ ਦੁਆਲੇ ਪੌਦੇ ਲਗਾਏ ਜਾਣ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ