Nabaz-e-punjaab.com

ਦਸਵੀਂ ਤੇ ਬਾਰ੍ਹਵੀਂ ਦੀ ਪ੍ਰੀਖਿਆ ਦੇਣ ਤੋਂ ਵਾਂਝੇ ਰਹੇ ਵਿਦਿਆਰਥੀਆਂ ਦੀ ਦੁਬਾਰਾ ਲਈ ਜਾਵੇਗੀ ਪ੍ਰੀਖਿਆ

ਬੋਰਡ ਵੱਲੋਂ 1 ਤੋਂ 13 ਜੁਲਾਈ ਤੱਕ ਲਈ ਜਾਵੇਗੀ ਪ੍ਰੀਖਿਆ, 3 ਜ਼ਿਲ੍ਹਿਆਂ ਵਿੱਚ ਬਣਾਏ ਪ੍ਰੀਖਿਆ ਕੇਂਦਰ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 24 ਜੂਨ
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਦੀ ਮਾਰਚ 2022 (ਟਰਮ-2) ਦੀ ਪ੍ਰੀਖਿਆ ਵਿੱਚ ਵੱਖ-ਵੱਖ ਕਾਰਨਾਂ ਕਰਕੇ ਪ੍ਰੀਖਿਆ ਦੇਣ ਤੋਂ ਵਾਂਝੇ ਰਹਿ ਗਏ ਵਿਦਿਆਰਥੀਆਂ ਦੀ ਦੁਬਾਰਾ ਪ੍ਰੀਖਿਆ ਲੈਣ ਲਈ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ। ਅੱਜ ਇੱਥੇ ਇਹ ਜਾਣਕਾਰੀ ਦਿੰਦਿਆਂ ਸਿੱਖਿਆ ਬੋਰਡ ਦੇ ਕੰਟਰੋਲਰ (ਪ੍ਰੀਖਿਆਵਾਂ) ਜੇਆਰ ਮਹਿਰੋਕ ਨੇ ਦੱਸਿਆ ਕਿ ਇਹ ਪ੍ਰੀਖਿਆ 1 ਜੁਲਾਈ ਤੋਂ 13 ਜੁਲਾਈ 2022 ਤੱਕ ਲਈ ਜਾਵੇਗੀ। ਇਸ ਸਬੰਧੀ ਤਿੰਨ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪ੍ਰੀਖਿਆ ਕੇਂਦਰ ਸਥਾਪਿਤ ਕੀਤੇ ਗਏ ਹਨ।
ਕੰਟਰੋਲਰ (ਪ੍ਰੀਖਿਆਵਾਂ) ਸ੍ਰੀ ਮਹਿਰੋਕ ਨੇ ਦੱਸਿਆ ਕਿ ਇਸ ਪ੍ਰੀਖਿਆ ਲਈ ਮੁਹਾਲੀ ਸਮੇਤ ਤਿੰਨ ਜ਼ਿਲ੍ਹਿਆਂ ਬਠਿੰਡਾ ਅਤੇ ਜਲੰਧਰ ਵਿੱਚ ਪ੍ਰੀਖਿਆ ਕੇਂਦਰ ਬਣਾਏ ਗਏ ਹਨ। ਬਠਿੰਡਾ ਦੇ ਪ੍ਰੀਖਿਆ ਕੇਂਦਰ ਵਿੱਚ ਬਠਿੰਡਾ, ਸੰਗਰੂਰ, ਬਰਨਾਲਾ, ਮਲੇਰਕੋਟਲਾ, ਮਾਨਸਾ, ਸ੍ਰੀ ਮੁਕਤਸਰ ਸਾਹਿਬ, ਫ਼ਰੀਦਕੋਟ ਫਾਜਿਲਕਾ, ਫਿਰੋਜ਼ਪੁਰ ਜ਼ਿਲ੍ਹਿਆਂ ਨਾਲ ਸਬੰਧਤ ਵਿਦਿਆਰਥੀ ਪ੍ਰੀਖਿਆ ਦੇਣਗੇ। ਇੰਜ ਹੀ ਜਲੰਧਰ ਦੇ ਪ੍ਰੀਖਿਆ ਕੇਂਦਰ ਵਿੱਚ ਜਲੰਧਰ ਸਮੇਤ ਕਪੂਰਥਲਾ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਗੁਰਦਾਸਪੁਰ, ਪਠਾਨਕੋਟ, ਮੋਗਾ ਅਤੇ ਲੁਧਿਆਣਾ ਜ਼ਿਲ੍ਹਿਆਂ ਦੇ ਪ੍ਰੀਖਿਆਰਥੀ ਅਪੀਅਰ ਹੋਣਗੇ ਜਦੋਂਕਿ ਮੁਹਾਲੀ ਦੇ ਪ੍ਰੀਖਿਆ ਕੇਂਦਰ ਵਿੱਚ ਮੁਹਾਲੀ ਸਮੇਤ ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ (ਨਵਾਂ ਸ਼ਹਿਰ), ਸ੍ਰੀ ਫਤਹਿਗੜ੍ਹ ਸਾਹਿਬ ਅਤੇ ਪਟਿਆਲਾ ਜ਼ਿਲ੍ਹਿਆਂ ਨਾਲ ਸਬੰਧਤ ਵਿਦਿਆਰਥੀ ਪ੍ਰੀਖਿਆ ਦੇ ਸਕਣਗੇ।
ਸਿੱਖਿਆ ਬੋਰਡ ਦੇ ਅਧਿਕਾਰੀ ਨੇ ਦੱਸਿਆ ਕਿ 1 ਜੁਲਾਈ ਤੋਂ ਸ਼ੁਰੂ ਹੋ ਰਹੀਆਂ ਇਨ੍ਹਾਂ ਪ੍ਰੀਖਿਆਵਾਂ ਦਾ ਸਮਾਂ ਸਵੇਰ 11 ਵਜੇ ਹੋਵੇਗਾ। ਡੇਟਸ਼ੀਟ ਅਤੇ ਪ੍ਰੀਖਿਆਵਾਂ ਸਬੰਧੀ ਮੁਕੰਮਲ ਜਾਣਕਾਰੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ www.pseb.ac.in ’ਤੇ ਉਪਲਬਧ ਕਰਵਾਈ ਗਈ ਹੈ।

Load More Related Articles
Load More By Nabaz-e-Punjab
Load More In General News

Check Also

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ

ਖਜ਼ਾਨਾ ਮੰਤਰੀ ਨਾਲ ਮੀਟਿੰਗ ਮੁਲਤਵੀ ਹੋਣ ਕਾਰਨ ਵੈਟਰਨਰੀ ਅਫ਼ਸਰਾਂ ਨੇ ਕਾਲੇ ਬਿੱਲੇ ਲਗਾ ਕੇ ਰੋਸ ਪ੍ਰਗਟਾਇਆ ਜੇ…