Share on Facebook Share on Twitter Share on Google+ Share on Pinterest Share on Linkedin ਸਬ ਇੰਸਪੈਕਟਰ ਗੁਰਿੰਦਰ ਸਿੰਘ ਨੂੰ ਤਰੱਕੀ ਦੇ ਕੇ ਇੰਸਪੈਕਟਰ ਬਣਾਇਆ, ਐਸਐਸਪੀ ਨੇ ਮੋਢਿਆਂ ਤੇ ਲਗਾਏ ਸਟਾਰ ਨਬਜ਼-ਏ-ਪੰਜਾਬ ਬਿਊਰੋ, ਫ਼ਤਹਿਗੜ੍ਹ ਸਾਹਿਬ, 25 ਫਰਵਰੀ: ਪੰਜਾਬ ਪੁਲੀਸ ਸਿੰਘ ਸ਼ਾਨਦਾਰ ਸੇਵਾਵਾਂ ਨਿਭਾਉਣ ਬਦਲੇ ਸਬ ਇੰਸਪੈਕਟਰ ਗੁਰਿੰਦਰ ਸਿੰਘ ਨੂੰ ਇੰਸਪੈਕਟਰ ਬਣਾ ਦਿੱਤਾ ਗਿਆ ਹੈ। ਇਸ ਮੌਕੇ ਜ਼ਿਲ੍ਹਾ ਪੁਲੀਸ ਮੁਖੀ ਸ੍ਰੀਮਤੀ ਅਮਨੀਤ ਕੌਂਡਲ ਅਤੇ ਐੱਸ.ਪੀ. ਜਾਂਚ ਹਰਪਾਲ ਸਿੰਘ ਵੱਲੋਂ ਗੁਰਿੰਦਰ ਸਿੰਘ ਦੇ ਮੋਢਿਆਂ ਉਪਰ ਇੰਸਪੈਕਟਰ ਦੇ ਸਟਾਰ ਲਗਾਏ ਗਏ। ਜ਼ਿਕਰਯੋਗ ਹੈ ਕਿ ਗੁਰਿੰਦਰ ਸਿੰਘ ਇਸ ਤੋਂ ਪਹਿਲਾਂ ਜ਼ਿਲ੍ਹਾ ਮੁਹਾਲੀ ਵਿਖੇ ਪੰਜਾਬ ਪੁਲੀਸ ਦੇ ਜ਼ਿਲ੍ਹਾ ਸਾਂਝ ਕੇਂਦਰ ਵਿਖੇ ਬਤੌਰ ਇੰਚਾਰਜ ਆਪਣੀਆਂ ਸੇਵਾਵਾਂ ਦੇ ਚੁੱਕੇ ਹਨ। ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਹਾਲ ਵਿਚ ਹੀ ਉਨ੍ਹਾਂ ਦਾ ਤਬਾਦਲਾ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਵਿਖੇ ਹੋਇਆ ਹੈ। ਇਸ ਮੌਕੇ ਗੁਰਿੰਦਰ ਸਿੰਘ ਨੇ ਕਿਹਾ ਕਿ ਉਹ ਵਿਭਾਗ ਵੱਲੋਂ ਸੌਂਪੀਆਂ ਜ਼ਿੰਮੇਵਾਰੀਆਂ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਜ਼ਿਲ੍ਹਾ ਪੁਲੀਸ ਮੁਖੀ ਸ੍ਰੀਮਤੀ ਕੌਂਡਲ ਅਤੇ ਐਸਪੀ ਹਰਪਾਲ ਸਿੰਘ ਨੇ ਉਨ੍ਹਾਂ ਨੂੰ ਤਰੱਕੀ ਮਿਲਣ ‘ਤੇ ਵਧਾਈਆਂ ਦਿੱਤੀਆਂ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ