ਸਬ ਇੰਸਪੈਕਟਰ ਨਿੱਕਾ ਰਾਮ ਕੁਰਾਲੀ ਟਰੈਫ਼ਿਕ ਪੁਲੀਸ ਦੇ ਇੰਚਾਰਜ ਨਿਯੁਕਤ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 21 ਅਪਰੈਲ:
ਸਥਾਨਕ ਸ਼ਹਿਰ ਦੀ ਟ੍ਰੈਫਿਕ ਪੁਲਿਸ ਦੇ ਮੁਖੀ ਵਜੋਂ ਸਬ ਇੰਸਪੈਕਟਰ ਨਿੱਕਾ ਰਾਮ ਨੇ ਕਾਰਜਭਾਰ ਸੰਭਾਲ ਲਿਆ। ਇਸ ਮੌਕੇ ਪੱਤਰਕਾਰਾਂ ਨਾਲ ਗਲਬਾਤ ਕਰਦਿਆਂ ਟਰੈਫਿਕ ਪੁਲਿਸ ਕੁਰਾਲੀ ਦੇ ਨਵਨਿਯੁਕਤ ਇੰਚਾਰਜ ਨਿੱਕਾ ਰਾਮ ਨੇ ਕਿਹਾ ਕਿ ਸ਼ਹਿਰ ਵਿਚ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਨੂੰ ਕਿਸੇ ਵੀ ਕੀਮਤ ਤੇ ਬਖਸਿਆ ਨਹੀਂ ਜਾਵੇਗਾ ਤਾਂ ਜੋ ਕਿ ਸੜਕੀ ਹਾਦਸਿਆਂ ਨੂੰ ਨੱਥ ਪਾਈ ਜਾ ਸਕੇ। ਉਨ੍ਹਾਂ ਕਿਹਾ ਕਿ ਲਾਲ ਬੱਤੀ ਦੀ ਉਲੰਘਣਾ, ਦੋ ਪਹੀਆ ਵਾਹਨਾਂ ਤੇ ਤਿੰਨ ਤਿੰਨ ਬੈਠਣ ਵਾਲਿਆਂ, ਸੀਟ ਬੈਲਟ ਨਾ ਲਗਾਉਣ ਵਾਲਿਆਂ, ਕਾਲੇ ਸ਼ੀਸ਼ੇ ਵਾਲੀਆਂ ਗੱਡੀਆਂ, ਨਸ਼ਾ ਕਰਕੇ ਵਾਹਨ ਚਲਾਉਣ ਵਾਲੇ ਚਾਲਕਾਂ ਅਤੇ ਓਵਰਲੋਡ ਵਾਹਨਾਂ ਖਿਲਾਫ ਮੁਹਿੰਮ ਵਿੱਢੀ ਗਈ ਹੈ ਜਿਸ ਵਿਚ ਸਮੱੁਚੇ ਸ਼ਹਿਰ ਵਾਸੀ ਬਣਦਾ ਯੋਗਦਾਨ ਦੇਣ। ਸਹਾਇਕ ਥਾਣੇਦਾਰ ਨਿੱਕਾ ਰਾਮ ਨੇ ਮਾਪਿਆਂ ਨੂੰ ਅਪੀਲ ਕੀਤੀ ਕਿ ਆਪਣੇ ਨਬਾਲਿਗ ਬੱਚਿਆਂ ਨੂੰ ਕਿਸੇ ਵੀ ਤਰ੍ਹਾਂ ਦਾ ਵਾਹਨ ਨਾ ਚਲਾਉਣ ਦਿੱਤੇ ਜਾਵੇ ਕਿਉਂਕਿ ਨਬਾਲਿਗ ਬੱਚੇ ਸ਼ਰਾਰਤ ਕਰਦੇ ਹਨ ਜਿਸ ਕਾਰਨ ਸੜਕੀ ਹਾਦਸਾ ਵਾਪਰਨ ਦਾ ਡਰ ਬਣਿਆ ਰਹਿੰਦਾ ਹੈ।

Load More Related Articles
Load More By Nabaz-e-Punjab
Load More In General News

Check Also

ਸੀਨੀਅਰ ਵੈਟਰਨਰੀ ਅਫ਼ਸਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਨਿੱਜੀ ਦਖ਼ਲ ਮੰਗਿਆ

ਸੀਨੀਅਰ ਵੈਟਰਨਰੀ ਅਫ਼ਸਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਨਿੱਜੀ ਦਖ਼ਲ ਮੰਗਿਆ ਸਰਕਾਰ ਨੇ ਕਮਿਊਟਿਡ ਪ…