ਸਬ ਇੰਸਪੈਕਟਰ ਪਰਮਜੀਤ ਸਿੰਘ ਨੂੰ ਤਰੱਕੀ ਦੇ ਕੇ ਇੰਸਪੈਕਟਰ ਬਣਾਇਆ

ਐਸਐਸਪੀ ਸਤਿੰਦਰ ਸਿੰਘ ਨੇ ਇੰਸਪੈਕਟਰ ਬਣੇ ਪਰਮਜੀਤ ਸਿੰਘ ਦੇ ਮੋਢੇ ’ਤੇ ਸਟਾਰ ਲਾਏ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜਨਵਰੀ:
ਪੰਜਾਬ ਪੁਲੀਸ ਵਿੱਚ ਪਿਛਲੇ 36 ਵਰ੍ਹਿਆਂ ਤੋਂ ਸ਼ਾਨਦਾਰ ਸੇਵਾਵਾਂ ਨਿਭਾ ਰਹੇ ਸਬ ਇੰਸਪੈਕਟਰ ਪਰਮਜੀਤ ਸਿੰਘ ਨੂੰ ਇੰਸਪੈਕਟਰ ਦੀ ਤਰੱਕੀ ਦੇ ਕੇ ਨਿਵਾਜਿਆ ਗਿਆ ਹੈ। ਮੁਹਾਲੀ ਦੇ ਐਸਐਸਪੀ ਸਤਿੰਦਰ ਸਿੰਘ ਨੇ ਪਰਮਜੀਤ ਸਿੰਘ ਦੇ ਮੋਢਿਆਂ ’ਤੇ ਇੰਸਪੈਕਟਰ ਵਜੋਂ ਸਟਾਰ ਲਗਾਏ ਗਏ ਅਤੇ ਉਨ੍ਹਾਂ ਨੂੰ ਸ਼ੁੱਭ ਇਛਾਵਾਂ ਦਿੱਤੀਆਂ। ਇਸ ਮੌਕੇ ਡੀਐਸਪੀ ਮਹੇਸ਼ਇੰਦਰ ਸਿੰਘ ਵੀ ਮੌਜੂਦ ਸਨ।
ਇੰਸਪੈਕਟਰ ਪਰਮਜੀਤ ਸਿੰਘ ਸੋਹਾਣਾ ਥਾਣੇ ਵਿੱਚ ਤਾਇਨਾਤ ਹਨ। ਇਸ ਤੋਂ ਪਹਿਲਾਂ ਉਹ ਸਨੇਟਾ ਚੌਕੀ ਦੇ ਇੰਚਾਰਜ ਰਹੇ ਹਨ। ਉਨ੍ਹਾਂ ਦੀ ਨੌਕਰੀ ਦਾ ਜ਼ਿਆਦਾ ਕਾਰਜਕਾਲ ਮੁਹਾਲੀ ਜ਼ਿਲ੍ਹੇ ਦੇ ਥਾਣਿਆਂ ਅਤੇ ਪੁਲੀਸ ਚੌਕੀਆਂ ਵਿੱਚ ਹੀ ਰਿਹਾ ਹੈ। ਤਰੱਕੀ ਮਿਲਣ ’ਤੇ ਉਨ੍ਹਾਂ ਨੇ ਡੀਜੀਪੀ ਅਤੇ ਐਸਐਸਪੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਡਿਊਟੀ ਪੂਰੀ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਉਣਗੇ।

Load More Related Articles

Check Also

ਨਿਰੋਗ ਜੀਵਨ ਲਈ ਨਿਰੰਤਰ ਯੋਗ ਅਭਿਆਸ ਜ਼ਰੂਰੀ: ਐਸਡੀਐਮ ਦਮਨਦੀਪ ਕੌਰ

ਨਿਰੋਗ ਜੀਵਨ ਲਈ ਨਿਰੰਤਰ ਯੋਗ ਅਭਿਆਸ ਜ਼ਰੂਰੀ: ਐਸਡੀਐਮ ਦਮਨਦੀਪ ਕੌਰ ਟਰੇਨਰ ਸ਼ਿਵਨੇਤਰ ਸਿੰਘ ਵੱਲੋਂ ਵੱਖ-ਵੱਖ ਥ…