ਸਿਹਤ ਮੁਲਾਜ਼ਮਾਂ ਦੇ ਵਫ਼ਦ ਵੱਲੋਂ ਕੈਪਟਨ ਸੰਦੀਪ ਸੰਧੂ ਨਾਲ ਮੁਲਾਕਾਤ, ਮੰਗ ਪੱਤਰ ਸੌਂਪਿਆ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 6 ਅਕਤੂਬਰ:
ਸਿਹਤ ਵਿਭਾਗ ਪੰਜਾਬ ਵਿੱਚ ਰਾਸ਼ਟਰੀ ਸਿਹਤ ਮਿਸ਼ਨ ਅਧੀਨ ਠੇਕੇ ’ਤੇ ਕੰਮ ਕਰ ਰਹੇ ਮੁਲਾਜ਼ਮਾਂ ਦਾ ਇੱਕ ਵਫ਼ਦ ਐਨ.ਆਰ.ਐਚ.ਐਮ ਇੰਪਲਾਈਜ ਐਸੋਸੀਏਸ਼ਨ ਪੰਜਾਬ ਦੇ ਸੂਬਾ ਪ੍ਰਧਾਨ ਡਾ. ਇੰਦਰਜੀਤ ਰਾਣਾ ਦੀ ਅਗਵਾਈ ਹੇਠ ਅੱਜ ਗੁਰਦਾਸਪੁਰ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਰਾਜਨੀਤਿਕ ਸਕੱਤਰ/ਸਲਾਹਕਾਰ ਕੈਪਟਨ ਸੰਦੀਪ ਸੰਧੂ ਨੂੰ ਮਿਲਿਆ। ਇਸ ਦੌਰਾਨ ਡਾ. ਰਾਣਾ ਨੇ ਮੁਲਾਜ਼ਮਾਂ ਦੀਆਂ ਮੁਸ਼ਕਲਾਂ ਸਬੰਧੀ ਮੰਗ ਪੱਤਰ ਦਿੰਦੇ ਹੋਏ ਉਹਨਾਂ ਤੋਂ ਮੁੱਖ ਮੰਤਰੀ ਨਾਲ ਮੀਟਿੰਗ ਕਰਾਉਣ ਦੀ ਮੰਗ ਕੀਤੀ। ਜਿਸ ’ਤੇ ਕੈਪਟਨ ਸੰਧੂ ਨੇ 11 ਅਕਤੂਬਰ ਤੱਕ ਲੋਕ ਸਭਾ ਚੋਣਾਂ ਦੇ ਕਾਰਨ ਮੁੱਖ ਮੰਤਰੀ ਦੇ ਰੁਝੇਵਿਆਂ ਬਾਰੇ ਦੱਸਦੇ ਹੋਏ ਐਸੋਸੀਏਸ਼ਨ ਦੀ ਮੀਟਿੰਗ ਸਿਹਤ ਮੰਤਰੀ ਪੰਜਾਬ ਬ੍ਰਹਮ ਮੋਹਿੰਦਰਾ ਨਾਲ ਤੈਅ ਕਰ ਦਿੱਤੀ।
ਇਸ ਤੋਂ ਬਾਅਦ ਐਸੋਸੀਏਸ਼ਨ ਦੇ ਨੁਮਾਇੰਦੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਸੁਨੀਲ ਜਾਖੜ ਨੂੰ ਮਿਲੇ ਅਤੇ ਉਹਨਾਂ ਨਾਲ ਮੁਲਾਜ਼ਮਾਂ ਦੀਆਂ ਮੰਗਾਂ ਸੰਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਦੌਰਾਨ ਲਖਵਿੰਦਰ ਸਿੰਘ, ਸੁਖਬੀਰ ਸਿੰਘ, ਜਸਵਿੰਦਰ ਕੌਰ, ਸੁਨੀਲ ਡੋਗਰਾ, ਪਰਵੀਨ ਕੁਮਾਰ, ਵਿਕਰਮਜੀਤ ਰਾਣਾ, ਸੁਭਾਸ਼ ਚੰਦਰ, ਉੱਕਾਰ ਸਿੰਘ, ਅਸ਼ੌਕ ਮੰਦੀ ਆਦਿ ਹਾਜਰ ਸਨ।

Load More Related Articles
Load More By Nabaz-e-Punjab
Load More In General News

Check Also

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ

ਦਸਵੀਂ ਦੇ ਦਿਹਾੜੇ ਮੌਕੇ ਧਾਰਮਿਕ ਸਮਾਗਮ ਕਰਵਾਇਆ, ਸੰਗਤ ਦੀ ਉਮੜੀ ਭੀੜ ਨਬਜ਼-ਏ-ਪੰਜਾਬ, ਮੁਹਾਲੀ, 9 ਜਨਵਰੀ: ਇ…