Share on Facebook Share on Twitter Share on Google+ Share on Pinterest Share on Linkedin ਪਰਾਲੀ ਪ੍ਰਬੰਧਨ ਮਸ਼ੀਨਾਂ ਲਈ ਹੁਣ ਤੱਕ 12.68 ਕਰੋੜ ਦੀ ਸਬਸਿਡੀ ਦਿੱਤੀ: ਐਸਡੀਐਮ ਚਾਲੂ ਮਾਲੀ ਸਾਲ ਵਿੱਚ 3.57 ਕਰੋੜ ਦੀ ਸਬਸਿਡੀ 191 ਮਸ਼ੀਨਾਂ ਲਈ ਜਾਰੀ ਨਬਜ਼-ਏ-ਪੰਜਾਬ, ਮੁਹਾਲੀ, 29 ਜਨਵਰੀ: ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ (ਮੁਹਾਲੀ) ਵਿੱਚ ਚਾਲੂ ਮਾਲੀ ਸਾਲ ਦੌਰਾਨ 3.57 ਕਰੋੜ ਰੁਪਏ ਦੀ ਸਬਸਿਡੀ ਪਰਾਲੀ ਪ੍ਰਬੰਧਨ ਮਸ਼ੀਨਾਂ ਦੀ ਖ਼ਰੀਦ ਲਈ ਦਿੱਤੀ ਗਈ ਹੈ। ਇਹ ਜਾਣਕਾਰੀ ਮੁਹਾਲੀ ਦੀ ਐਸਡੀਐਮ ਸ੍ਰੀਮਤੀ ਦਮਨਦੀਪ ਕੌਰ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਸ ਸਾਲ ਜ਼ਿਲ੍ਹੇ ਵਿੱਚ 191 ਪਰਾਲੀ ਪ੍ਰਬੰਧਨ ਮਸ਼ੀਨਾਂ ਦਿੱਤੀਆਂ ਗਈਆਂ ਅਤੇ ਸਾਲ 2018 ਤੋਂ ਹੁਣ ਤੱਕ ਜ਼ਿਲ੍ਹੇ ਵਿੱਚ 1369 ਪਰਾਲੀ ਪ੍ਰਬੰਧਨ ਮਸ਼ੀਨਾਂ ਸਬਸਿਡੀ ’ਤੇ ਦਿੱਤੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਲਈ 12.68 ਕਰੋੜ ਰੁਪਏ ਦੀ ਸਬਸਿਡੀ ਜਾਰੀ ਕੀਤੀ ਗਈ ਹੈ। ਇਹ ਮਸ਼ੀਨਾਂ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਕ੍ਰਮਵਾਰ 60 ਅਤੇ 40 ਫੀਸਦੀ ਦੀ ਸਬਸਿਡੀ ਦੀ ਸਾਂਝੇਦਾਰੀ ਵਿੱਚ ਮੁਹੱਈਆ ਕਰਵਾਈਆਂ ਜਾਂਦੀਆਂ ਹਨ। ਇਹ ਮਸ਼ੀਨਰੀ ਵਿਅਕਤੀਗਤ ਕਿਸਾਨਾਂ ਨੂੰ 50 ਫੀਸਦੀ ਅਤੇ ਗਰੁੱਪਾਂ, ਪੰਚਾਇਤਾਂ ਅਤੇ ਸਹਿਕਾਰੀ ਸਭਾਵਾਂ ਨੂੰ 80 ਫੀਸਦੀ ਸਬਸਿਡੀ ’ਤੇ ਮੁਹੱਈਆ ਕਰਵਾਈ ਜਾਂਦੀ ਹੈ। ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਮੇਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਲਈ ਸਾਲ 2018-19 ਤੋਂ ਕਰਾਪ ਰੈਜੀਡਿਊ ਮੈਨੇਜਮੈਂਟ (ਸੀਆਰਐਮ) ਸਕੀਮ ਅਧੀਨ ਮਸ਼ੀਨਰੀ ਦੀ ਸਬਸਿਡੀ ਵਿਅਕਤੀਗਤ 50 ਫੀਸਦੀ ਅਤੇ ਕਸਟਮ ਹਾਇਰਿੰਗ ਸੈਂਟਰਾਂ ਲਈ 80 ਫੀਸਦੀ ਉਪਲਬਧ ਕਰਵਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਸਾਲ 2018-19 ਦੌਰਾਨ ਜ਼ਿਲੇ੍ਹ ਵਿੱਚ ਪਰਾਲੀ ਨੂੰ ਅੱਗ ਲੱਗਣ ਦੀਆਂ ਕੁੱਲ 216 ਅੱਗ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ ਜੋ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਅਣਥੱਕ ਯਤਨਾਂ ਕਾਰਨ ਇਸ ਸਾਲ 2024-25 ਦੌਰਾਨ ਕੇਵਲ 40 ਦਰਜ ਕੀਤੀਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪਰਾਲੀ ਦੀਆਂ ਗੰਢਾਂ ਬਣਾਉਣ ਵਾਲੀ ਮਸ਼ੀਨ ਬੇਲਰ/ਰੇਕ ਅਤੇ ਪਰਾਲੀ ਨੂੰ ਖੇਤ ਵਿੱਚ ਮਿਲਾਉਣ ਲਈ ਸੁਪਰ ਸੀਡਰ, ਉਲਟਾਵਾਂ ਹੱਲ, ਹੈਪੀ ਸੀਡਰ, ਚੋਪਰ, ਮਲਚਰ ਮਸ਼ੀਨਾਂ ਉਪਦਾਨ ’ਤੇ ਮੁਹੱਈਆ ਕਰਵਾਈਆਂ ਇੰਡੀਆ ਹਨ। ਮੁੱਖ ਖੇਤੀਬਾੜੀ ਅਫ਼ਸਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਜਿਨ੍ਹਾਂ ਪਿੰਡਾਂ ਵਿੱਚ ਉੱਚੇ-ਨੀਵੇਂ ਖੇਤ ਹਨ ਅਤੇ ਉਨ੍ਹਾਂ ਖੇਤਾਂ ਵਿੱਚ ਪਰਾਲੀ ਦੀ ਸੰਭਾਲ ਲਈ ਬੇਲਰ/ਰੇਕ ਮਸ਼ੀਨ ਨੂੰ ਕੰਮ ਕਰਨ ਵਿੱਚ ਮੁਸ਼ਕਲ ਪੇਸ਼ ਆਉਂਦੀ ਹੈ, ਉਨ੍ਹਾਂ ਪਿੰਡਾਂ ਵਿੱਚ ਹੋਰ ਬਦਲਵੀਆਂ ਮਸ਼ੀਨਾਂ ਦਾ ਪ੍ਰਬੰਧ ਕਰਕੇ ਪਰਾਲੀ ਦੀ ਸੁਚੱਜੀ ਸੰਭਾਲ ਕੀਤੀ ਜਾਵੇਗੀ। ਇਸ ਮੀਟਿੰਗ ਵਿੱਚ ਉਪ ਮੰਡਲ ਮੈਜਿਸਟਰੇਟ ਡੇਰਾਬੱਸੀ ਅਮਿਤ ਗੁਪਤਾ ਵੀ ਮੌਜੂਦ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ