nabaz-e-punjab.com

ਕੋਵਿਡ-19 ਦੀ ਮਹਾਂਮਾਰੀ ਤੋਂ ਉੱਭਰਨ ਲਈ ਗਰੀਬ ਲੋਕਾਂ ਨੂੰ 140.40 ਲੱਖ ਦੀ ਸਬਸਿਡੀ ਜਾਰੀ

ਲੌਕਡਾਊਨ ਕਾਰਨ ਫਸੀ ਕਰਜ਼ਿਆਂ ਦੀ ਬਾਕਿਆਂ ਰਾਸ਼ੀ 323.91 ਲੱਖ ਵੰਡਣ ਦੀ ਕਾਰਵਾਈ ਸ਼ੁਰੂ

ਪੰਜਾਬ ਅਨੁਸੂਚਿਤ ਜਾਤੀਆਂ ਤੋਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਦੀ ਪਹਿਲਕਦਮੀ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 20 ਮਈ:
ਪੰਜਾਬ ਅਨੁਸੂਚਿਤ ਜਾਤੀਆਂ ਤੇ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਨੇ ਅਨੁਸੂਚਿਤ ਜਾਤੀਆਂ ਦੇ ਗਰੀਬ ਲੋਕਾਂ ਨੂੰ ਕੋਵਿਡ-19 ਦੀ ਮਹਾਂਮਾਰੀ ਤੋਂ ਉਭਾਰਨ ਲਈ 140.40 ਲੱਖ ਦੀ ਸਬਸਿਡੀ ਜਾਰੀ ਕੀਤੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਕਾਰਪੋਰੇਸ਼ਨ ਦੇ ਚੇਅਰਮੈਨ ਮੋਹਨ ਲਾਲ ਸੂਦ ਨੇ ਦੱਸਿਆ ਕਿ ਕਰੋਨਾ ਵਾਇਰਸ ਦੀ ਮਹਾਂਮਾਰੀ ਦੌਰਾਨ ਸਾਰੇ ਸੰਸਾਰ ਵਿੱਚ ਆਰਥਿਕ ਤੌਰ ’ਤੇ ਬਹੁਤ ਹੀ ਨਕਾਰਤਮਕ ਪ੍ਰਭਾਵ ਪਿਆ ਹੈ। ਜਿਸ ਕਾਰਨ ਬਹੁਤ ਸਾਰੇ ਲੋਕਾਂ ਦੇ ਰੁਜ਼ਗਾਰ ਖ਼ੁਸ਼ ਗਏ ਹਨ ਅਤੇ ਗਰੀਬ ਪਰਿਵਾਰਾਂ ਦੀ ਰੋਜੀ-ਰੋਟੀ ’ਤੇ ਬਹੁਤ ਬੁਰਾ ਪ੍ਰਭਾਵ ਪਿਆ ਹੈ, ਪ੍ਰੰਤੂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ’ਤੇ ਕਾਰਵਾਈ ਕਰਦਿਆ ਅਨੁਸੂਚਿਤ ਜਾਤੀਆਂ ਦੇ ਗਰੀਬ ਪਰਿਵਾਰਾਂ ਨੂੰ ਆਪਣਾ ਰੁਜ਼ਗਾਰ ਸਥਾਪਿਤ ਕਰਨ ਲਈ ਬੈਂਕ ਟਾਈਅਪ ਸਕੀਮ ਤਹਿਤ 1404 ਲਾਭਪਾਤਰੀਆਂ ਨੂੰ 140.40 ਲੱਖ ਰੁਪਏ ਦੀ ਸਬਸਿਡੀ ਜਾਰੀ ਕਰ ਦਿੱਤੀ ਗਈ ਹੈ।
ਸ੍ਰੀ ਸੂਦ ਨੇ ਦੱਸਿਆ ਕਿ ਜ਼ਿਲ੍ਹਾ ਮੈਨੇਜਰਾਂ ਨੂੰ ਇਹ ਸਬਸਿਡੀ ਸਬੰਧਤ ਲਾਭਪਾਤਰੀਆਂ ਦੇ ਖਾਤੇ ਵਿਚ ਪਾਉਣ ਲਈ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਇਨ੍ਹਾਂ ਲਾਭਪਾਤਰੀਆਂ ਨੂੰ ਆਉਣ ਵਾਲੇ ਕੁਝ ਦਿਨਾਂ ਵਿੱਚ ਆਪੋ ਆਪਣਾ ਬਿਜ਼ਨਸ ਸ਼ੁਰੂ ਕਰਨ ਲਈ ਲਗਭਗ 8 ਤੋਂ 9 ਕਰੋੜ ਰੁਪਏ ਦਾ ਕਰਜ਼ਾ ਬੈਂਕਾਂ ਦੁਆਰਾ ਪ੍ਰਾਪਤ ਹੋ ਜਾਵੇਗਾ। ਇਸ ਤੋਂ ਇਲਾਵਾ ਕਾਰਪੋਰੇਸ਼ਨ ਵੱਲੋਂ ਹੋਰ ਸਕੀਮਾਂ ਅਧੀਨ ਵੀ ਸਾਲ 2019-20 ਦੌਰਾਨ 1235.24 ਲੱਖ ਰੁਪਏ ਦੇ ਕਰਜ਼ੇ ਮਨਜ਼ੂਰ ਕੀਤੇ ਗਏ ਸਨ। ਜਿਨ੍ਹਾਂ ’ਚੋਂ 911.33 ਲੱਖ ਰੁਪਏ ਦੇ ਕਰਜ਼ੇ ਸਬੰਧਤ ਲਾਭਪਾਤਰੀਆਂ ਨੂੰ ਵੰਡੇ ਜਾ ਚੁੱਕੇ ਸਨ। ਉਨ੍ਹਾਂ ਕਿਹਾ ਕਿ ਮਾਰਚ ਮਹੀਨੇ ਵਿੱਚ ਕਰੋਨਾਵਾਇਰਸ ਦੇ ਚੱਲਦਿਆਂ ਕਰਫਿਊ ਕਾਰਨ ਜਿਹੜੇ ਕਰਜ਼ੇ ਵੰਡਣ ਤੋਂ ਰਹਿ ਗਏ ਸਨ ਹੁਣ ਛੇਤੀ ਵੰਡੇ ਜਾਣਗੇ। ਉਨ੍ਹਾਂ ਕਿਹਾ ਜਲਦੀ ਹੀ ਬਾਕੀ ਰਹਿੰਦੇ 323.91 ਲੱਖ ਦੇ ਕਰਜ਼ਿਆਂ ਦੀ ਅਦਾਇਗੀ ਕਰਨ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਜਾਵੇਗੀ। ਜ਼ਿਲ੍ਹਾ ਮੈਨੇਜਰ ਅਵਤਾਰ ਸਿੰਘ ਰਾਏ ਨੇ ਇਨ੍ਹਾਂ ਸਕੀਮਾਂ ਨੂੰ ਜ਼ਰੂਰਤਮੰਦਾਂ ਤੱਕ ਪਹੁੰਚਾਉਣ ਦਾ ਤਹੱਈਆ ਕੀਤਾ। ਚੇਅਰਮੈਨ ਨੇ ਦੱਸਿਆ ਕਿ ਕਾਰਪੋਰੇਸ਼ਨ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਇਸ ਅੌਖੇ ਸਮੇਂ ਵਿੱਚ ਕਰੋਨਾ ਯੋਧਿਆਂ ਵਾਂਗ ਕੰਮ ਕੀਤਾ ਹੈ ਅਤੇ ਆਪਣੀ ਇਕ ਦਿਨ ਦੀ ਤਨਖ਼ਾਹ ਮੁੱਖ ਮੰਤਰੀ ਫੰਡ ਲਈ ਦਿੱਤੀ ਹੈ।

Load More Related Articles
Load More By Nabaz-e-Punjab
Load More In Health / Hospitals

Check Also

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ

ਪਾਰਕ ਗਰੁੱਪ ਵੱਲੋਂ 450 ਬਿਸਤਰਿਆਂ ਦਾ ਸੁਪਰ ਸਪੈਸ਼ਲਿਟੀ ਹਸਪਤਾਲ ਸ਼ੁਰੂ ਕਰਨ ਦਾ ਐਲਾਨ ਨਬਜ਼-ਏ-ਪੰਜਾਬ ਬਿਊਰੋ, …