Share on Facebook Share on Twitter Share on Google+ Share on Pinterest Share on Linkedin ਸਿੱਧੀ ਭਰਤੀ ਰਾਹੀਂ ਨਵੇਂ ਮੁੱਖ ਅਧਿਆਪਕ ਮਿਸ਼ਨ ਸ਼ਤ-ਪਤੀਸ਼ਤ ਨੂੰ ਸਫ਼ਲ ਬਣਾਉਣ: ਕ੍ਰਿਸ਼ਨ ਕੁਮਾਰ ਸਕੂਲੀ ਸਿੱਖਿਆ ਦੀ ਗੁਣਾਤਮਿਕਤਾ ’ਚ ਵਾਧਾ ਕਰਨ ਲਈ ਸਕੂਲ ਮੁਖੀ ਨਿਯੁਕਤ ਕਰਨ ਦਾ ਅਹਿਮ ਉਪਰਾਲਾ ਸ਼ਲਾਘਾਯੋਗ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 16 ਜਨਵਰੀ: ਸਿੱਖਿਆ ਵਿਭਾਗ ਪੰਜਾਬ ਵੱਲੋਂ ਸਿੱਧੀ ਭਰਤੀ ਰਾਹੀਂ ਸਕੂਲ ਮੁਖੀਆਂ ਦੀ ਭਰਤੀ ਦੀ ਪ੍ਰਕਿਰਿਆ ਅਧੀਨ ਇੱਥੋਂ ਦੇ ਫੇਜ਼-8 ਸਥਿਤ ਮੁੱਖ ਦਫ਼ਤਰ ਦੇ ਆਡੀਟੋਰੀਅਮ ਵਿੱਚ 606 ਹੈੱਡ ਮਾਸਟਰਾਂ/ਮਿਸਟ੍ਰੈਸਾਂ ਨੂੰ ਨਿਯੁਕਤੀ ਸਬੰਧੀ ਪੇਸ਼ਕਸ਼ ਪ੍ਰਦਾਨ ਕੀਤੇ ਗਏ। ਇਸ ਮੌਕੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਨੇ ਸਮੂਹ ਨਵ-ਨਿਯੁਕਤ ਮੁੱਖ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਇਸ ਭਰਤੀ ਦੀ ਖ਼ਾਸੀਅਤ ਹੈ ਕਿ ਸਕੂਲ ਮੁਖੀਆਂ ਵਜੋਂ ਨਿਯੁਕਤ ਹੋਏ ਇਹ ਅਧਿਆਪਕ ਸਿੱਖਿਆ ਵਿਭਾਗ ਦੀਆਂ ਸਾਰੀਆਂ ਨੀਤੀਆਂ ਅਤੇ ਮੁਹਿੰਮਾਂ ਜਿਵੇਂ ਮਿਸ਼ਨ ਸ਼ਤ-ਪ੍ਰਤੀਸ਼ਤ, ਸਮਾਰਟ ਸਕੂਲ ਨੀਤੀ, ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਤੋਂ ਚੰਗੀ ਤਰ੍ਹਾਂ ਜਾਣੂ ਹਨ। ਇਸ ਲਈ ਉਹ ਆਪਣੀਆਂ ਵਡਮੁੱਲੀਆਂ ਸੇਵਾਵਾਂ ਰਾਹੀਂ ਸਕੂਲੀ ਸਿੱਖਿਆ ਦੇ ਵਿਕਾਸ ਲਈ ਮਹੱਤਵਪੂਰਨ ਭੂਮਿਕਾ ਅਦਾ ਕਰਨਗੇ। ਇਸ ਤੋਂ ਪਹਿਲਾਂ ਪ੍ਰਿੰਸੀਪਲਾਂ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰਾਂ, ਸੈਂਟਰ ਹੈੱਡ ਟੀਚਰਾਂ, ਹੈੱਡ ਟੀਚਰਾਂ ਦੀ ਨਿਯੁਕਤੀ ਦੇ ਚੰਗੇ ਨਤੀਜੇ ਆਉਣ ਸਦਕਾ ਸਰਕਾਰੀ ਸਕੂਲ ਹਰ ਪੱਖੋਂ ਬਿਹਤਰੀਨ ਬਣ ਰਹੇ ਹਨ ਅਤੇ ਹੁਣ ਨਵ-ਨਿਯੁਕਤ ਮੁੱਖ ਅਧਿਆਪਕ ਸਰਕਾਰੀ ਸਕੂਲਾਂ ਦੀ ਸਿੱਖਿਆ ਨੂੰ ਗੁਣਾਤਮਿਕਤਾ ਪੱਖੋਂ ਬੁਲੰਦੀਆਂ ’ਤੇ ਪਹੁੰਚਾਉਣ ਲਈ ਸੇਵਾਭਾਵਨਾ ਨਾਲ ਡਿਊਟੀ ਨਿਭਾਉਣਗੇ। ਉਨ੍ਹਾਂ ਸਕੂਲ ਮੁਖੀਆਂ ਨੂੰ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਸਿਰਤੋੜ ਯਤਨ ਕਰਨ ਲਈ ਪ੍ਰੇਰਿਤ ਵੀ ਕੀਤਾ। ਇਸ ਮੌਕੇ ਸਿੱਖਿਆ ਵਿਭਾਗ ਅਤੇ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦਾ ਧੰਨਵਾਦ ਕਰਦਿਆਂ ਨਵ-ਨਿਯੁਕਤ ਸਕੂਲ ਮੁਖੀਆਂ ਨੇ ਕਿਹਾ ਕਿ ਸਿੱਧੀ ਭਰਤੀ ਵਿਭਾਗ ਦਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਸਿੱਧੀ ਭਰਤੀ ਰਾਹੀਂ ਮੌਕਾ ਦੇ ਕੇ ਵਿਭਾਗ ਨੇ ਉਨ੍ਹਾਂ ਨੂੰ ਇਸ ਅਹਿਮ ਅਹੁਦੇ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ। ਜਿਸ ਨੂੰ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਗੇ। ਇਸ ਮੌਕੇ ਸਹਾਇਕ ਡਾਇਰੈਕਟਰ ਕਰਮਜੀਤ ਸਿੰਘ, ਲਲਿਤ ਕਿਸ਼ੋਰ ਘਈ, ਜਸਵਿੰਦਰ ਕੌਰ, ਕਮਲਜੀਤ ਕੌਰ, ਸੁਪਰਡੈਂਟ ਰਵਿੰਦਰ ਡੋਗਰਾ, ਸੰਜੀਵ ਕੁਮਾਰ, ਸੰਦੀਪ ਕੁਮਾਰ ਅਤੇ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ