ਸਫਲਤਾਪੂਰਵਕ ਮੁਕੰਮਲ ਹੋਈ ‘ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਮੁਹਿੰਮ’: ਸਿਵਲ ਸਰਜਨ

ਜ਼ਿਲ੍ਹੇ ਵਿੱਚ ਮੋਤੀਆਬਿੰਦ ਤੋਂ ਪੀੜਤ 310 ਮਰੀਜ਼ਾਂ ਦੇ ਅਪਰੇਸ਼ਨ, 8877 ਲੋਕਾਂ ਦੀ ਕੀਤੀ ਜਾਂਚ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 1 ਜਨਵਰੀ:
ਜ਼ਿਲ੍ਹਾ ਮੁਹਾਲੀ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਚੱਲ ਰਹੀ ‘ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਮੁਹਿੰਮ’ ਸਫਲਤਾਪੂਰਵਕ ਮੁਕੰਮਲ ਹੋ ਗਈ ਹੈ। ਅੱਜ ਇੱਥੇ ਇਹ ਜਾਣਕਾਰੀ ਮੀਡੀਆ ਨਾਲ ਸਾਂਝੀ ਕਰਦਿਆਂ ਮੁਹਾਲੀ ਦੇ ਸਿਵਲ ਸਰਜਨ ਡਾ. ਆਦਰਸ਼ਪਾਲ ਕੌਰ ਨੇ ਦੱਸਿਆ ਕਿ ਬੀਤੀ 26 ਨਵੰਬਰ ਤੋਂ ਸ਼ੁਰੂ ਹੋਈ ਇਸ ਮੁਹਿੰਮ ਦੌਰਾਨ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਮੋਤੀਆਬਿੰਦ ਤੋਂ ਪੀੜਤ ਕੁਲ 310 ਮਰੀਜ਼ਾਂ ਦੇ ਮੁਫ਼ਤ ਅਪਰੇਸ਼ਨ ਕੀਤੇ ਗਏ ਹਨ ਜਦੋਂਕਿ 8877 ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ ਅਤੇ ਮੁਫ਼ਤ ਦਵਾਈਆਂ ਦਿੱਤੀਆਂ ਗਈਆਂ।
ਸਿਵਲ ਸਰਜਨ ਨੇ ਦੱਸਿਆ ਕਿ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮਕਸਦ ਨਾਲ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹਦਾਇਤ ’ਤੇ ਪੰਜਾਬ ਭਰ ਵਿੱਚ ਇਹ ਮੁਹਿੰਮ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਦੱਸਿਆ ਕਿ ਇੱਥੋਂ ਦੇ ਫੇਜ਼-6 ਸਥਿਤ ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਵਿੱਚ 149 ਵਿਅਕਤੀਆਂ ਦੇ ਮੁਫ਼ਤ ਅਪਰੇਸ਼ਨ ਕੀਤੇ ਗਏ ਜਦੋਂਕਿ ਸਰਕਾਰੀ ਹਸਪਤਾਲ ਡੇਰਾਬੱਸੀ ਵਿੱਚ 52 ਅਤੇ ਸਰਕਾਰੀ ਹਸਪਤਾਲ ਖਰੜ ਵਿੱਚ 109 ਲੋਕਾਂ ਦੇ ਮੁਫ਼ਤ ਅਪਰੇਸ਼ਨ ਕੀਤੇ ਗਏ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਪੂਰੀ ਤਰ੍ਹਾਂ ਸਫਲ ਬਣਾਉਣ ਲਈ ਨਿੱਜੀ ਹਸਪਤਾਲਾਂ ਦਾ ਵੀ ਸਹਿਯੋਗ ਲਿਆ ਗਿਆ।
ਸਿਵਲ ਸਰਜਨ ਨੇ ਮੁਹਿੰਮ ਦੀ ਸਫਲਤਾ ਲਈ ਸਹਾਇਕ ਸਿਵਲ ਸਰਜਨ ਡਾ. ਰੇਨੂ ਸਿੰਘ ਅਤੇ ਸਮੂਹ ਡਾਕਟਰਾਂ ਸਮੇਤ ਸਿਹਤ ਅਮਲੇ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੈਡੀਕਲ ਟੀਮ ਦੇ ਸਾਂਝੇ ਯਤਨਾਂ ਨਾਲ ਮੁਹਾਲੀ ਜ਼ਿਲ੍ਹੇ ਵਿੱਚ ਇਹ ਵਿਸ਼ੇਸ਼ ਮੁਹਿੰਮ ਨੇਪਰੇ ਚੜ੍ਹ ਗਈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਵੱਖ-ਵੱਖ ਥਾਵਾਂ ’ਤੇ ਅੱਖਾਂ ਦੀ ਜਾਂਚ ਲਈ ਮੁਫ਼ਤ ਕੈਂਪ ਲਗਾਏ ਗਏ ਅਤੇ ਮੋਤੀਆਬਿੰਦ ਤੋਂ ਪੀੜਤ ਵਿਅਕਤੀਆਂ ਦੇ ਅਪਰੇਸ਼ਨ ਕੀਤੇ ਗਏ। ਉਨ੍ਹਾਂ ਦੱਸਿਆ ਕਿ ਮੋਤੀਆਬਿੰਦ ਤੋਂ ਪੀੜਤ ਲੋਕਾਂ ਲਈ ਰਿਫਰੈਸ਼ਮੈਂਟ ਦੇ ਨਾਲ-ਨਾਲ ਆਉਣ-ਜਾਣ ਲਈ ਆਵਾਜਾਈ ਦੀ ਸਹੂਲਤ ਪ੍ਰਦਾਨ ਕੀਤੀ ਗਈ ਅਤੇ ਅਪਰੇਸ਼ਨ ਵਾਲੇ ਮਰੀਜ਼ਾਂ ਨੂੰ ਮੁਫ਼ਤ ਐਨਕਾਂ ਵੀ ਦਿੱਤੀਆਂ ਗਈਆਂ।

Load More Related Articles

Check Also

NIFT celebrated the festival of Basant Panchami with enthusiasm and cultural favour

NIFT celebrated the festival of Basant Panchami with enthusiasm and cultural favour Nabaz-…