ਦਿੱਲੀ ਕਿਸਾਨੀ ਸੰਘਰਸ਼ ਤੋਂ ਪਰਤੇ ਕਿਸਾਨ ਨਿਰਮਲ ਸਿੰਘ ਦੀ ਅਚਾਨਕ ਮੌਤ

ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 22 ਮਾਰਚ:
ਪਿਛਲੇ ਦਿਨੀਂ ਦਿੱਲੀ ਦੇ ਸਿੰਘੂ ਬਾਰਡਰ ’ਤੇ ਕਿਸਾਨ ਅੰਦੋਲਨ ਵਿੱਚ 12 ਦਿਨ ਹਾਜ਼ਰੀ ਲਗਾ ਕੇ ਵਾਪਸ ਘਰ ਪਰਤੇ ਕਿਸਾਨ ਨਿਰਮਲ ਸਿੰਘ ਵਾਸੀ ਪਿੰਡ ਚੁੰਨੀ ਕਲਾਂ ਦਾ ਦੇਹਾਂਤ ਹੋ ਗਿਆ ਹੈ। ਅੱਜ ਇੱਥੇ ਉਨ੍ਹਾਂ ਦੇ ਜਵਾਈ ਅਤੇ ਪੈਰੀਫੇਰੀ ਮਿਲਕਮੈਨ ਯੂਨੀਅਨ ਮੁਹਾਲੀ-ਚੰਡੀਗੜ੍ਹ ਦੇ ਜਨਰਲ ਸਕੱਤਰ ਬਲਜਿੰਦਰ ਸਿੰਘ ਭਾਗੋਮਾਜਰਾ ਅਤੇ ਕਿਸਾਨ ਦੇ ਪੁੱਤਰ ਗੁਰਪ੍ਰੀਤ ਸਿੰਘ ਚੁੰਨੀ ਕਲਾ ਨੇ ਦੱਸਿਆ ਕਿ ਨਿਰਮਲ ਸਿੰਘ ਪਿਛਲੇ ਕਾਫੀ ਦਿਨਾਂ ਤੋਂ ਕਿਸਾਨੀ ਸੰਘਰਸ਼ ਵਿੱਚ ਡਟੇ ਹੋਏ ਸਨ ਅਤੇ ਕੁੱਝ ਦਿਨਾਂ ਤੋਂ ਉਨ੍ਹਾਂ ਦੀ ਸਿਹਤ ਢਿੱਲੀ ਚਲੀ ਆ ਰਹੀ ਸੀ, ਉਹ ਬੁਖ਼ਾਰ ਤੋਂ ਪੀੜਤ ਸਨ ਪਰ ਬੀਤੇ ਦਿਨੀਂ ਅਚਾਨਕ ਬੇਚੈਨੀ ਹੋਣ ਦੀ ਸ਼ਿਕਾਇਤ ਹੋਈ ਤਾਂ ਉਨ੍ਹਾਂ ਨੂੰ ਪੀਰ ਜੈਨ ਇੰਡਸ ਹਸਪਤਾਲ ਲਿਜਾਇਆ ਗਿਆ। ਜਿੱਥੇ ਮੁੱਢਲੀ ਮੈਡੀਕਲ ਜਾਂਚ ਤੋਂ ਬਾਅਦ ਡਾਕਟਰਾਂ ਨੇ ਕਿਸਾਨ ਨਿਰਮਲ ਸਿੰਘ ਨੂੰ ਮ੍ਰਿਤਕ ਘੋਸ਼ਿਤ ਐਲਾਨ ਦਿੱਤਾ।
ਸ੍ਰੀ ਭਾਗੋਮਾਜਰਾ ਨੇ ਦੱਸਿਆ ਕਿ ਨਿਰਮਲ ਸਿੰਘ ਹੁਣ ਦੁਬਾਰਾ ਦਿੱਲੀ ਬਾਰਡਰ ’ਤੇ ਕਿਸਾਨ ਸੰਘਰਸ਼ ਵਿੱਚ ਜਾਣ ਲਈ ਤਿਆਰ ਸਨ ਪਰ ਰੱਬ ਨੂੰ ਕੁੱਝ ਹੋਰ ਹੀ ਮਨਜ਼ੂਰ ਸੀ। ਇਸ ਮੌਕੇ ਉਨ੍ਹਾਂ ਦੇ ਪਰਿਵਾਰ ਨਾਲ ਇਲਾਕੇ ਦੇ ਮੋਹਤਬਰ ਵਿਅਕਤੀਆਂ ਹਰਕੰਵਲਜੀਤ ਸਿੰਘ ਸਰਪੰਚ ਚੁੰਨੀ ਕਲਾਂ, ਤਰਲੋਚਨ ਸਿੰਘ ਸਾਬਕਾ ਸਰਪੰਚ, ਸੁਰਿੰਦਰ ਸਿੰਘ, ਜਸਪਾਲ ਸਿੰਘ, ਗੁਰਤੇਜ ਸਿੰਘ ਮੁੱਲਾਂਪੁਰ, ਕੁਲਦੀਪ ਸਿੰਘ ਭਾਗੋਮਾਜਰਾ, ਸ਼ੇਰ ਸਿੰਘ ਲੂਲੋਂ, ਸੁਰਿੰਦਰ ਸਿੰਘ ਬੁਰਜ, ਦਵਿੰਦਰ ਵਾਸੀਆ ਨੇ ਦੁੱਖ ਸਾਂਝਾ ਕੀਤਾ ਅਤੇ ਨਿਰਮਲ ਸਿੰਘ ਦੀ ਮੌਤ ਨੂੰ ਪਰਿਵਾਰ ਲਈ ਨਾ ਪੂਰਾ ਹੋਣ ਵਾਲਾ ਘਾਟਾ ਦੱਸਿਆ। ਉਨ੍ਹਾਂ ਨਮਿੱਤ ਅੰਤਿਮ ਅਰਦਾਸ 28 ਮਾਰਚ ਨੂੰ ਦੁਪਹਿਰ 12 ਤੋਂ 1 ਵਜੇ ਤੱਕ ਗੁਰਦੁਆਰਾ ਸਾਹਿਬ ਚੁੰਨੀ ਕਲਾਂ ਹੋਵੇਗੀ। ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਤੋਂ ਬਾਅਦ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ।

Load More Related Articles
Load More By Nabaz-e-Punjab
Load More In General News

Check Also

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ

ਪਿੰਡਾਂ ਲਈ ਵੱਖਰੇ ਬਾਇਲਾਜ ਬਣਾਉਣ ਦੀ ਮੰਗ ਉੱਠੀ, ਅਕਾਲੀ ਦਲ ਨੇ ਚੁੱਕਿਆਂ ਮੁੱਦਾ ਅੰਗਰੇਜ਼ਾਂ ਵੇਲੇ ਸ਼ਹਿਰੀ ਕਾ…