Share on Facebook Share on Twitter Share on Google+ Share on Pinterest Share on Linkedin ਸ਼ਿਵ ਸੈਨਾ ਆਗੂ ਸੁਧੀਰ ਸੂਰੀ ਖ਼ਿਲਾਫ਼ ਦੇਸ਼ ਧ੍ਰੋਹ ਦਾ ਪਰਚਾ ਦਰਜ ਕੀਤਾ ਜਾਵੇ: ਭਾਈ ਜਤਿੰਦਰਪਾਲ ਸਿੰਘ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਨਵੰਬਰ: ਕਲਗੀਧਰ ਸੇਵਕ ਜੱਥੇ ਦੇ ਪ੍ਰਧਾਨ, ਧਰਮ ਪ੍ਰਚਾਰ ਕਮੇਟੀ ਮੁਹਾਲੀ ਦੇ ਇੰਚਾਰਜ ਭਾਈ ਜਤਿੰਦਰਪਾਲ ਸਿੰਘ ਜੇਪੀ ਨੇ ਪੰਜਾਬ ਸਰਕਾਰ ਤੋੱ ਮੰਗ ਕੀਤੀ ਹੈ ਕਿ ਹਿੰਦੂ-ਸਿੱਖਾਂ ਵਿਚ ਦੰਗਾ ਭੜਕਾਉਣ ਦਾ ਯਤਨ ਕਰਨ ਵਾਲੇ ਸ਼ਿਵ ਸੈਨਾ ਪੰਜਾਬ ਦੇ ਚੇਅਰਮੈਨ ਸੁਧੀਰ ਸੂਰੀ ਖ਼ਿਲਾਫ਼ ਦੇਸ਼ ਧ੍ਰੋਹ ਦਾ ਮਾਮਲਾ ਦਰਜ ਕੀਤਾ ਜਾਵੇ। ਇਸ ਪੱਤਰਕਾਰ ਨਾਲ ਗੱਲਬਾਤ ਕਰਦਿਆਂ ਭਾਈ ਜਤਿੰਦਰਪਾਲ ਸਿੰਘ ਜੇ ਪੀ ਨੇ ਕਿਹਾ ਕਿ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਪੰਜਾਬ ਦੇ ਅਮਨ ਸ਼ਾਂਤੀ ਲਈ ਗੰਭੀਰ ਖਤਰਾ ਬਣ ਗਿਆ ਹੈ। ਇਹ ਵਿਅਕਤੀ ਹਿੰਦੂ-ਸਿੱਖਾਂ ਵਿੱਚ ਦੰਗੇ ਭੜਕਾ ਕੇ ਪੰਜਾਬ ਦਾ ਮਾਹੌਲ ਖਰਾਬ ਕਰਨਾ ਚਾਹੁੰਦਾ ਹੈ। ਉਹਨਾਂ ਕਿਹਾ ਕਿ ਸੂਰੀ ਖਿਲਾਫ ਭਾਵੇਂ ਰਾਮਬਾਗ ਥਾਣਾ ਅੰਮ੍ਰਿਤਸਰ ਦੀ ਪੁਲੀਸ ਨੇ ਇਸ ਨੂੰ ਦੰਗਾ ਭੜਕਾਉਣ ਦੇ ਦੋਸ਼ ਵਿਚ ਗ੍ਰਿਫਤਾਰ ਕਰਕੇ ਅਦਾਲਤ ਦੇ ਹੁਕਮਾਂ ਤੇ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ ਪਰ ਇਹ ਸ਼ਿਵ ਸੈਨਾ ਆਗੂ ਪਹਿਲਾਂ ਵੀ ਕਈ ਵਾਰ ਗ੍ਰਿਫਤਾਰ ਹੋ ਚੁੱਕਿਆ ਹੈ ਅਤੇ ਰਿਹਾਅ ਹੋ ਚੁੱਕਿਆ ਹੈ। ਉਹਨਾਂ ਕਿਹਾ ਕਿ ਹਰ ਵਾਰ ਹੀ ਇਸਦੀ ਸਿਕਿਓਰਿਟੀ ਵਿਚ ਵਾਧਾ ਕਰ ਦਿਤਾ ਜਾਂਦਾ ਹੈ। ਉਹਨਾਂ ਕਿਹਾ ਕਿ ਇਹ ਆਗੂ ਸਿੱਖਾਂ ਅਤੇ ਹਿੰਦੂਆਂ ਵਿੱਚ ਨਫ਼ਰਤ ਫੈਲਾ ਕੇ ਖੁਦ ਸਰਕਾਰੀ ਸੁਰਖਿਆਂ ਦਾ ਆਨੰਦ ਮਾਣ ਰਹੇ ਹਨ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ