nabaz-e-punjab.com

ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਵੱਲੋਂ ਗੰਨੇ ਦੀ ਪਿੜਾਈ ਦੇ ਸੀਜ਼ਨ ਦੀ ਸ਼ੁਰੂਆਤ 10 ਨਵੰਬਰ ਤੋਂ ਬਾਅਦ ਹੋਵੇਗੀ: ਸੁਖਜਿੰਦਰ ਸਿੰਘ ਰੰਧਾਵਾ

ਸਹਿਕਾਰਤਾ ਮੰਤਰੀ ਵੱਲੋਂ ਸਹਿਕਾਰੀ ਖੰਡ ਮਿੱਲਾਂ ਦੇ ਜਨਰਲ ਮੈਨੇਜਰਾਂ ਨੂੰ 1 ਨਵੰਬਰ ਤੱਕ ਪਲਾਂਟ ਅਤੇ ਮਸ਼ੀਨਰੀ ਦੇ ਟਰਾਇਲ ਮੁਕੰਮਲ ਕਰਨ ਦੇ ਆਦੇਸ਼

ਗੰਨਾ ਕਾਸ਼ਤਕਾਰਾਂ ਨੂੰ ਗੰਨੇ ਦੀ ਅਦਾਇਗੀ 72 ਘੰਟੇ ਵਿੱਚ ਕਰਨ ਦੇ ਲੋੜੀਂਦੇ ਪ੍ਰਬੰਧ ਕਰਨ ਦੇ ਵੀ ਦਿੱਤੇ ਨਿਰਦੇਸ਼

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 28 ਅਕਤੂਬਰ :
ਸੂਬੇ ਦੀਆਂ ਸਹਿਕਾਰੀ ਖੰਡ ਮਿੱਲਾਂ ਵੱਲੋਂ ਪਿੜਾਈ ਸੀਜ਼ਨ 2019-20 ਦੀ ਸ਼ੁਰੂਆਤ 10 ਨਵੰਬਰ ਤੋਂ ਬਾਅਦ ਗੰਨੇ ਦੀ ਕਟਾਈ ਲਈ ਲੇਬਰ ਦੀ ਉਪਲਬੱਧਤਾ ਅਨੁਸਾਰ ਕੀਤੀ ਜਾਵੇਗੀ। ਇਹ ਜਾਣਕਾਰੀ ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇੱਥੇ ਜਾਰੀ ਪ੍ਰੈਸ ਬਿਆਨ ਰਾਹੀਂ ਦਿੱਤੀ।
ਸ. ਰੰਧਾਵਾ ਨੇ ਦੱਸਿਆ ਕਿ ਪਿੜਾਈ ਸੀਜਨ 2019-20 ਦੌਰਾਨ ਗੰਨਾ ਕਾਸ਼ਤਕਾਰਾਂ ਦੀ ਸਹੂਲਤ ਅਤੇ ਸਮੇਂ ਸਿਰ ਗੰਨੇ ਦੀ ਪਿੜਾਈ ਯਕੀਨੀ ਬਣਾਉਣ ਲਈ ਸਹਿਕਾਰੀ ਖੰਡ ਮਿੱਲਾਂ ਦੇ ਜਨਰਲ ਮੈਨੇਜਰਾਂ ਨੂੰ ਹਦਾਇਤਾਂ ਕੀਤੀਆ ਗਈਆਂ ਹਨ ਕਿ ਪਿੜਾਈ ਸੀਜਨ ਦੀ ਸ਼ੁਰੂਆਤ ਤੋਂ ਪਹਿਲਾਂ ਪਲਾਂਟ ਅਤੇ ਮਸ਼ੀਨਰੀ ਦੇ ਟਰਾਇਲ 1 ਨਵੰਬਰ ਤੱਕ ਮੁੰਕਮਲ ਕਰ ਲਏ ਜਾਣ ਅਤੇ 10 ਨਵੰਬਰ 2019 ਤੱਕ ਹਰੇਕ ਸਹਿਕਾਰੀ ਖੰਡ ਮਿੱਲਾਂ ਪਿੜਾਈ ਸੂਰੁ ਕਰਨ ਲਈ ਤਿਆਰ ਹੋਵੇ। ਇਹ ਵੀ ਹਦਾਇਤ ਕੀਤੀ ਗਈ ਹੈ ਕਿ ਸਹਿਕਾਰੀ ਖੰਡ ਮਿੱਲਾਂ ਵੱਲੋਂ ਆਪਣੇ ਇਲਾਕੇ ਵਿੱਚ ਗੰਨੇ ਦੀ ਕਟਾਈ ਲਈ ਲੇਬਰ ਦੀ ਉਪਲਬੱਧਤਾ ਨੂੰ ਦੇਖਦੇ ਹੋਏ 10 ਨਵੰਬਰ ਤੋਂ ਬਾਅਦ ਗੰਨਾ ਕਾਸ਼ਤਕਾਰਾਂ ਦੀ ਸਹੂਲਤ ਅਨੁਸਾਰ ਪਿੜਾਈ ਸੀਜਨ ਦੀ ਸ਼ੁਰੂਆਤ ਕਰ ਦਿੱਤੀ ਜਾਵੇ ।
ਸਹਿਕਾਰਤਾ ਮੰਤਰੀ ਨੇ ਅੱਗੇ ਦੱਸਿਆ ਕਿ ਸਹਿਕਾਰੀ ਖੰਡ ਮਿੱਲਾਂ ਵੱਲੋਂ ਪਿੜਾਈ ਸੀਜ਼ਨ 2019-20 ਦੌਰਾਨ ਗੰਨਾ ਕਾਸ਼ਤਕਾਰਾਂ ਨੂੰ ਗੰਨੇ ਦੀ ਅਦਾਇਗੀ 72 ਘੰਟੇ ਵਿੱਚ ਕਰਨ ਦੇ ਲੋੜੀਂਦੇ ਪ੍ਰਬੰਧ ਕਰਨ ਦੀਆਂ ਹਦਾਇਤਾਂ ਕੀਤੀਆ ਗਈਆਂ ਹਨ ਅਤੇ ਨਾਲ ਹੀ ਗੰਨੇ ਦੀ ਸਪਲਾਈ ਅਤੇ ਕੈਲੰਡਰ ਸਬੰਧੀ ਸਾਰੀ ਕਾਰਵਾਈ ਆਨਲਾਈਨ ਸਿਸਟਮ ਰਾਹੀਂ ਕਰਨ ਲਈ ਕਿਹਾ ਗਿਆ ਹੈ। ਸਹਿਕਾਰੀ ਖੰਡ ਮਿੱਲਾਂ ਵਿੱਚ ਗੰਨੇ ਦੀ ਪਿੜਾਈ ਲਈ ਗੰਨਾ ਲਿਆਉਣ ਵਾਲੇ ਗੰਨਾ ਕਾਸਤਕਾਰਾਂ ਨੂੰ ਕੇਨ ਯਾਰਡ ਵਿੱਚ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਵੀ ਕਿਹਾ ਗਿਆ ਹੈ।

Load More Related Articles
Load More By Nabaz-e-Punjab
Load More In Agriculture & Forrest

Check Also

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ

ਚਿੱਟੀ ਵੇਈਂ ਵਿੱਚ ਪਾਣੀ ਛੱਡਣ ਲਈ ਬਣਨ ਵਾਲੇ ਰੈਗੂਲੇਟਰ ਦਾ ਮੁੱਖ ਮੰਤਰੀ 8 ਮਈ ਨੂੰ ਰੱਖਣਗੇ ਨੀਂਹ ਪੱਥਰ ਸਿੰ…