Share on Facebook Share on Twitter Share on Google+ Share on Pinterest Share on Linkedin ਪਿੰਡ ਕੁਰੜੀ ਵਿੱਚ ਅੌਰਤ ਨੇ ਸਹੁਰੇ ਘਰ ਵਿੱਚ ਫਾਹਾ ਲੈ ਕੇ ਕੀਤੀ ਆਤਮ ਹੱਤਿਆ, ਪੁਲੀਸ ਵੱਲੋਂ ਜਾਂਚ ਸ਼ੁਰੂ ਫੁੱਲ ਚੁੱਗਣ ਦੀ ਰਸਮ ਮੌਕੇ ਸ਼ਮਸ਼ਾਨਘਾਟ ਵਿੱਚ ਪੇਕਿਆਂ ਅਤੇ ਸਹੁਰੇ ਪਰਿਵਾਰ ਵਿੱਚ ਤਲਖੀ ਜਾਂਚ ਅਧਿਕਾਰੀ ਸਬ ਇੰਸਪੈਕਟਰ ਬਰਮਾ ਸਿੰਘ ਨੇ ਸਿਵਿਆਂ ਦੀ ਰਾਖ ਅਤੇ ਜਲ ਚੁੱਕੀਆਂ ਹੱਡੀਆਂ ਦੇ ਸੈਂਪਲ ਲਏ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 21 ਜਨਵਰੀ: ਇੱਥੋਂ ਦੇ ਨਜ਼ਦੀਕੀ ਪਿੰਡ ਕੁਰੜੀ ਵਿੱਚ ਇੱਕ ਵਿਆਹੁਤਾ ਅੌਰਤ ਨੇ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ ਅਤੇ ਅੰਤਿਮ ਸਸਕਾਰ ਤੋਂ ਬਾਅਦ ਇਸ ਅੌਰਤ ਦੀ ਭੇਤਭਰੀ ਮੌਤ ਦਾ ਮਾਮਲਾ ਭਖ ਗਿਆ ਹੈ। ਮ੍ਰਿਤਕ ਦੀ ਪਛਾਣ ਅਮਨਦੀਪ ਕੌਰ (30) ਪਤਨੀ ਗੁਰਪ੍ਰੀਤ ਸਿੰਘ ਵਜੋਂ ਹੋਈ ਹੈ। ਪੁਲੀਸ ਨੇ ਪਿੰਡ ਵਾਸੀਆਂ ਦੇ ਹਵਾਲੇ ਨਾਲ ਦੱਸਿਆ ਕਿ ਅਮਨਦੀਪ ਨੇ ਆਪਣੇ ਸਹੁਰੇ ਘਰ ਛੱਤ ਵਾਲੇ ਪੱਖੇ ਦੀ ਹੁੱਕ ਨਾਲ ਫਾਹਾ ਲੈ ਕੇ ਆਤਮ ਹੱਤਿਆ ਕੀਤੀ ਹੈ। ਜਦੋਂਕਿ ਪੇਕੇ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਲੜਕੀ ਦੀ ਹੱਤਿਆ ਕੀਤੀ ਗਈ ਹੈ ਅਤੇ ਉਸ ਦਾ ਅੰਤਿਮ ਸਸਕਾਰ ਵੀ ਕਾਹਲੀ ਕਾਹਲੀ ਵਿੱਚ ਸਵੇਰੇ 10 ਵਜੇ ਹੀ ਕਰ ਦਿੱਤਾ। ਹਾਲਾਂਕਿ ਸੂਚਨਾ ਮਿਲਣ ’ਤੇ ਪੁਲੀਸ ਕਰਮਚਾਰੀ ਵੀ ਉੱਥੇ ਪਹੁੰਚ ਗਏ ਸੀ ਲੇਕਿਨ ਉਦੋਂ ਤੱਕ ਅੰਤਿਮ ਸਸਕਾਰ ਹੋ ਚੁੱਕਾ ਸੀ। ਉਹ ਆਪਣੇ ਪਿੱਛੇ ਦੋ ਜੁੜਵਾ ਬੇਟੀਆਂ ਅਤੇ ਇੱਕ ਬੇਟਾ ਛੱਡ ਗਈ ਹੈ। ਮ੍ਰਿਤਕ ਲੜਕੀ ਦੇ ਭਰਾ ਮਨਜੀਤ ਸਿੰਘ (ਤਾਏ ਦਾ ਬੇਟਾ) ਵਾਸੀ ਪਿੰਡ ਖੇੜੀ ਗੁਰਨਾ ਨੇ ਦੱਸਿਆ ਕਿ ਉਸ ਦੀ ਭੈਣ ਦਾ ਵਿਆਹ ਸਾਲ 2011 ਵਿੱਚ ਪਿੰਡ ਕੁਰੜੀ ਵਿੱਚ ਗੁਰਪ੍ਰੀਤ ਸਿੰਘ ਨਾਲ ਹੋਇਆ ਸੀ ਅਤੇ ਸਹੁਰਾ ਪਰਿਵਾਰ ਉਸ ਨੂੰ ਕਾਫੀ ਤੰਗ ਪ੍ਰੇਸ਼ਾਨ ਰੱਖਦਾ ਸੀ। ਬੀਤੇ ਦਿਨੀਂ ਉਨ੍ਹਾਂ ਨੂੰ ਅਮਨਦੀਪ ਵੱਲੋਂ ਫਾਹਾ ਲੈ ਕੇ ਆਤਮ ਹੱਤਿਆ ਕਰਨ ਬਾਰੇ ਦੱਸਿਆ ਗਿਆ। ਪ੍ਰੰਤੂ ਪੇਕੇ ਪਰਿਵਾਰ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਲੜਕੀ ਆਤਮ ਹੱਤਿਆ ਨਹੀਂ ਕਰ ਸਕਦੀ ਹੈ ਅਤੇ ਉਨ੍ਹਾਂ ਨੇ ਹੱਤਿਆ ਕਰਨ ਦਾ ਖਦਸ਼ਾ ਪ੍ਰਗਟ ਕੀਤਾ ਹੈ। ਉਨ੍ਹਾਂ ਦੱਸਿਆ ਕਿ ਇਸ ਗੱਲ ਦਾ ਪਤਾ ਲੱਗਣ ’ਤੇ ਜਦੋਂ ਉਸ ਦੀ ਚਾਚੀ ਦਲਜੀਤ ਕੌਰ (ਮ੍ਰਿਤਕਾ ਦੀ ਮਾਂ) ਅਤੇ ਭਰਾ ਕੁਰੜੀ ਪਹੁੰਚੇ ਤਾਂ ਉਹ ਆਪਣੀ ਲੜਕੀ ਦੀ ਲਾਸ਼ ਦੇਖ ਕੇ ਬੀਮਾਰ ਹੋ ਗਏ ਅਤੇ ਇਸ ਆੜ ਵਿੱਚ ਸਹੁਰੇ ਪਰਿਵਾਰ ਨੇ ਉਨ੍ਹਾਂ ਨੂੰ ਬੇਹੋਸ਼ੀ ਦੇ ਟੀਕੇ ਲਗਵਾ ਕੇ ਅਮਨਦੀਪ ਦਾ ਕਾਹਲੀ ਕਾਹਲੀ ਵਿੱਚ ਅੰਤਿਮ ਸਸਕਾਰ ਕਰ ਦਿੱਤਾ। ਮਨਜੀਤ ਸਿੰਘ ਨੇ ਦੱਸਿਆ ਕਿ ਅੱਜ ਫੁੱਲ ਚੁੱਗਣ ਦੀ ਰਸਮ ਮੌਕੇ ਜਦੋਂ ਉਹ ਸ਼ਮਸ਼ਾਨਘਾਟ ਵਿੱਚ ਪਹੁੰਚੇ ਤਾਂ ਉਨ੍ਹਾਂ ਨੂੰ ਧੱਕੇ ਮਾਰ ਕੇ ਬਾਹਰ ਕੱਢ ਦਿੱਤਾ। ਸੂਚਨਾ ਮਿਲਦੇ ਹੀ ਥਾਣਾ ਸੋਹਾਣਾ ’ਚੋਂ ਜਾਂਚ ਅਧਿਕਾਰੀ ਸਬ ਇੰਸਪੈਕਟਰ ਬਰਮਾ ਸਿੰਘ ਤੇ ਹੋਰ ਪੁਲੀਸ ਕਰਮਚਾਰੀ ਤੁਰੰਤ ਮੌਕੇ ’ਤੇ ਪਹੁੰਚ ਗਏ ਅਤੇ ਸ਼ਮਸ਼ਾਨਘਾਟ ’ਚੋਂ ਸੀਵਿਆ ਦੀ ਰਾਖ ਅਤੇ ਜਲ ਚੁੱਕੀਆਂ ਹੱਡੀਆਂ ਦੇ ਸੈਂਪਲ ਲੈ ਕੇ ਕੈਮੀਕਲ ਲੈਬਾਰਟਰੀ ਵਿੱਚ ਭੇਜੇ ਗਏ। ਉਨ੍ਹਾਂ ਮੰਗ ਕੀਤੀ ਕਿ ਇਸ ਘਟਨਾ ਲਈ ਜ਼ਿੰਮੇਵਾਰ ਵਿਅਕਤੀਆਂ ਦੇ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਪਿੰਡ ਵਾਸੀਆਂ ਦੀ ਜਾਣਕਾਰੀ ਅਨੁਸਾਰ ਜਦੋਂ ਅਮਨਦੀਪ ਨੇ ਫਾਹਾ ਲਿਆ। ਉਦੋਂ ਸਹੁਰੇ ਪਰਿਵਾਰ ਦਾ ਕੋਈ ਮੈਂਬਰ ਉੱਥੇ ਮੌਜੂਦ ਨਹੀਂ ਸੀ। (ਬਾਕਸ ਆਈਟਮ) ਥਾਣਾ ਸੋਹਾਣਾ ਦੇ ਐਸਐਚਓ ਤਰਲੋਚਨ ਸਿੰਘ ਅਤੇ ਜਾਂਚ ਅਧਿਕਾਰੀ ਬਰਮਾ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਸਿਵਿਆਂ ਦੀ ਰਾਖ ਅਤੇ ਜਲ ਚੁੱਕੀਆਂ ਹੱਡੀਆਂ ਦੇ ਸੈਂਪਲ ਲੈ ਕੇ ਜਾਂਚ ਲਈ ਭੇਜੇ ਗਏ ਹਨ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਡੀਡੀਆਰ ਦਰਜ ਕਰਕੇ ਮਾਮਲੇ ਦੀ ਵੱਖ ਵੱਖ ਪਹਿਲੂਆਂ ’ਤੇ ਜਾਂਚ ਸ਼ੁਰੂ ਕਰ ਦਿੱਤੀ ਹੈ। ਰਿਪੋਰਟ ਮਿਲਣ ਅਤੇ ਜਾਂਚ ਪੂਰੀ ਹੋਣ ਤੋਂ ਬਾਅਦ ਬਣਦੀ ਕਾਰਵਾਈ ਕੀਤੀ ਜਾਵੇਗੀ। ਜਾਂਚ ਅਧਿਕਾਰੀ ਨੇ ਦੱਸਿਆ ਕਿ ਪਹਿਲਾਂ ਮ੍ਰਿਤਕਾ ਦੀ ਮਾਂ ਦਲਜੀਤ ਕੌਰ ਨੇ ਆਪਣੇ ਬਿਆਨਾਂ ਵਿੱਚ ਕਿਹਾ ਸੀ ਕਿ ਉਹ ਕੋਈ ਕਾਰਵਾਈ ਨਾ ਕਰਵਾਉਣਾ ਨਹੀਂ ਚਾਹੁੰਦੇ ਪ੍ਰੰਤੂ ਹੁਣ ਉਹ ਜਵਾਈ ਦੇ ਖ਼ਿਲਾਫ਼ ਕਾਰਵਾਈ ਦੀ ਮੰਗ ਕਰ ਰਹੇ ਹਨ। ਉਧਰ, ਸਹੁਰੇ ਪਰਿਵਾਰ ਨੇ ਪੁਲੀਸ ਕੋਲ ਦਰਜ ਕਰਵਾਏ ਬਿਆਨਾਂ ਵਿੱਚ ਕਿਹਾ ਕਿ ਅਮਨਦੀਪ ਬੀਮਾਰੀ ਕਾਰਨ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਰਹਿੰਦੀ ਸੀ। ਜਿਸ ਕਾਰਨ ਨੇ ਉਸ ਲੇ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ