Share on Facebook Share on Twitter Share on Google+ Share on Pinterest Share on Linkedin ਪਿੰਡ ਮਟੌਰ ਵਿੱਚ ਨੌਜਵਾਨ ਨੇ ਫਾਹਾ ਲਗਾ ਕੇ ਕੀਤੀ ਆਤਮ ਹੱਤਿਆ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 9 ਮਈ: ਇੱਥੋਂ ਦੇ ਸੈਕਟਰ-70 ਸਥਿਤ ਪਿੰਡ ਮਟੌਰ ਵਿੱਚ ਕਿਰਾਏ ਦੇ ਮਕਾਨ ਵਿੱਚ ਰਹਿੰਦੇ ਨੌਜਵਾਨ ਨੇ ਛੱਤ ਵਾਲੇ ਪੱਖੇ ਦੀ ਹੁੱਕ ਨਾਲ ਫਾਹਾ ਲਗਾ ਕੇ ਆਤਮ ਹੱਤਿਆ ਕਰ ਲਈ। ਮ੍ਰਿਤਕ ਦੀ ਪਛਾਣ ਚੰਦਨ ਕੁਮਾਰ (25) ਵਾਸੀ ਯੂਪੀ ਵਜੋਂ ਹੋਈ ਹੈ। ਮੌਜੂਦਾ ਸਮੇਂ ਵਿੱਚ ਉਹ ਆਪਣੇ ਪਰਿਵਾਰ ਨਾਲ ਮਟੌਰ ਵਿੱਚ ਰਹਿ ਰਿਹਾ ਸੀ ਅਤੇ ਮਜ਼ਦੂਰੀ ਕਰਦਾ ਸੀ। ਉਸ ਦੀ ਗਰਭਵਤੀ ਪਤਨੀ ਅਤੇ ਸੱਸ ਸਹੁਰੇ ਨਾਲ ਯੂਪੀ ਵਿੱਚ ਗਏ ਸੀ ਜਦੋਂਕਿ ਮਰਨ ਵਾਲੇ ਨੌਜਵਾਨ ਦੀਆਂ ਭੈਣਾਂ ਇੱਥੇ ਮੌਜੂਦ ਸਨ। ਇਸ ਸਬੰਧੀ ਥਾਣਾ ਮਟੌਰ ਦੇ ਐਸਐਚਓ ਇੰਸਪੈਕਟਰ ਜਗਦੇਵ ਸਿੰਘ ਨੇ ਦੱਸਿਆ ਕਿ ਚੰਦਨ ਦੀ ਮੌਤ ਦਾ ਅੱਜ ਉਸ ਸਮੇਂ ਪਤਾ ਲੱਗਾ ਜਦੋਂ ਉਸ ਦੇ ਭਰਾ ਨੇ ਸਵੇਰੇ ਉੱਠ ਕੇ ਕਮਰੇ ਦਾ ਦਰਵਾਜਾ ਖੜਕਾਇਆ ਤਾਂ ਜਦੋਂ ਕਿਸੇ ਨੇ ਦਰਵਾਜਾ ਨਹੀਂ ਖੋਲਿਆ ਤਾਂ ਉਸ ਨੇ ਖਿੜਕੀ ਰਾਹੀਂ ਅੰਦਰ ਝਾਤ ਮਾਰੀ ਤਾਂ ਚੰਦਨ ਦੀ ਲਾਸ਼ ਪੱਖੇ ਦੀ ਹੁੱਕ ਨਾਲ ਲਮਕ ਰਹੀ ਸੀ। ਸੂਚਨਾ ਮਿਲਦੇ ਮਟੌਰ ਪੁਲੀਸ ਦੇ ਕਰਮਚਾਰੀ ਮੌਕੇ ’ਤੇ ਪਹੁੰਚ ਗਏ ਅਤੇ ਘਟਨਾ ਦਾ ਜਾਇਜ਼ਾ ਲਿਆ। ਪੁਲੀਸ ਨੇ ਲੋਕਾਂ ਦੀ ਮੌਜੂਦਗੀ ਵਿੱਚ ਲਾਸ਼ ਨੂੰ ਥੱਲੇ ਉਤਾਰਿਆ ਅਤੇ ਪੋਸਟ ਮਾਰਟਮ ਲਈ ਸਰਕਾਰੀ ਹਸਪਤਾਲ ਵਿੱਚ ਭੇਜ ਦਿੱਤਾ। ਜਾਣਕਾਰੀ ਅਨੁਸਾਰ ਚੰਦਨ ਦਾ ਸਾਲ ਕੁ ਪਹਿਲਾਂ ਪਹਿਲਾਂ ਵਿਆਹ ਹੋਇਆ ਸੀ। ਉਸ ਦੀ ਗਰਭਵਤੀ ਪਤਨੀ ਯੂਪੀ ਗਈ ਹੋਈ ਸੀ। ਚੰਦਨ ਆਪਣੇ ਛੋਟੇ ਭਰਾ ਅਤੇ ਦੋ ਭੈਣਾਂ ਨਾਲ ਮਟੌਰ ਵਿੱਚ ਰਹਿ ਰਿਹਾ ਸੀ ਜਦੋਂਕਿ ਪਰਿਵਾਰ ਦੇ ਬਾਕੀ ਮੈਂਬਰ ਯੂਪੀ ਵਿੱਚ ਇਕ ਵਿਆਹ ਸਮਾਗਮ ਵਿੱਚ ਸ਼ਾਮਲ ਹੋਣ ਗਏ ਹੋਏ ਸੀ। ਪੁਲੀਸ ਦੀ ਜਾਣਕਾਰੀ ਅਨੁਸਾਰ ਚੰਦਨ ਘਰਾਂ ਵਿੱਚ ਪੱਥਰ ਰਗੜਾਈ ਕਰਨ ਦਾ ਕੰਮ ਕਰਦਾ ਸੀ। ਉਹ ਰਾਤ ਸਮੇਂ ਆਪਣੇ ਭਰਾ ਅਤੇ ਭੈਣਾ ਨਾਲ ਸੁੱਤਾ ਸੀ, ਇਸ ਦੌਰਾਨ ਉਸ ਨੇ ਦੂਜੇ ਕਮਰੇ ਵਿੱਚ ਜਾ ਕੇ ਫਾਹਾ ਲਗਾ ਕੇ ਆਤਮ ਹੱਤਿਆ ਗਈ। ਪੁਲੀਸ ਨੂੰ ਮੌਕੇ ਤੋਂ ਕੋਈ ਸੁਸਾਇਡ ਨੋਟ ਨਹੀਂ ਮਿਲਿਆ ਹੈ। ਹਾਲਾਂਕਿ ਮੌਤ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਚਲ ਸਕਿਆ ਹੈ ਪ੍ਰੰਤੂ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਚੰਦਨ ਕੁਝ ਸਮੇਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਜਿਹਾ ਰਹਿੰਦਾ ਸੀ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ