ਬਿਜ਼ਨਲ ਵਿੱਚ ਘਾਟੇ ਕਾਰਨ ਜਿਊਲਰ ਅਨਿਲ ਕੁਮਾਰ ਵੱਲੋਂ ਆਤਮ ਹੱਤਿਆ

ਰਜਨੀਕਾਂਤ ਗਰੋਵਰ
ਨਬਜ਼-ਏ-ਪੰਜਾਬ ਬਿਊਰੋ, ਕੁਰਾਲੀ, 21 ਅਪਰੈਲ:
ਸਥਾਨਕ ਸ਼ਹਿਰ ਦੇ ਨਗਰ ਕੌਂਸਲ ਦਫਤਰ ਨੇੜੇ ਲਕਸ਼ਮੀ ਜਵੈਲਰ ਦੇ ਮਾਲਕ ਵੱਲੋਂ ਬਿਜ਼ਨਸ ਵਿੱਚ ਘਾਟਾ ਪੈਣ ਕਾਰਨ ਰੇਲ ਗੱਡੀ ਥੱਲੇ ਆ ਕੇ ਆਤਮ ਹੱਤਿਆ ਕਰ ਲਈ। ਪੁਲਿਸ ਵੱਲੋਂ ਮਿਲੀ ਜਾਣਕਾਰੀ ਅਨੁਸਾਰ ਅਨਿਲ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਵਾਰਡ ਨੰਬਰ 5 ਕੁਰਾਲੀ ਜੋ ਕਿ ਸ਼ਹਿਰ ਵਿਚ ਜਵੈਲਰ ਦਾ ਕਾਰੋਬਾਰ ਕਰਦਾ ਸੀ, ਕਾਰੋਬਾਰ ਵਿਚ ਘਾਟਾ ਪੈਣ ਕਾਰਨ ਉਕਤ ਨੌਜੁਆਨ ਦਿਮਾਗੀ ਤੌਰ ਤੇ ਪ੍ਰੇਸ਼ਾਨ ਰਹਿੰਦਾ ਸੀ ਜਿਸ ਨੇ ਅੱਜ ਰੇਲ ਗੱਡੀ ਥੱਲੇ ਆ ਕੇ ਆਤਮ ਹੱਤਿਆ ਕਰ ਲਈ। ਪ੍ਰਤੱਖਦਰਸੀਆਂ ਅਨੁਸਾਰ ਮ੍ਰਿਤਕ ਦਾ ਸਿਰ ਰੇਲਵੇ ਲਾਈਨ ਉਤੇ ਧੜ ਤੋਂ ਅੱਲਗ ਹੋ ਗਿਆ। ਪਰਿਵਾਰਕ ਮੈਂਬਰਾਂ ਵੱਲੋਂ ਉਸਦੀ ਪਹਿਚਾਣ ਕੀਤੀ ਗਈ। ਰੇਲਵੇ ਪੁਲਿਸ ਨੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਅਧਾਰ ਤੇ ਧਾਰਾ 174 ਅਧੀਨ ਕਾਰਵਾਈ ਕਰਕੇ ਲਾਸ਼ ਵਾਰਸਾਂ ਸਪੁਰਦ ਕਰ ਦਿੱਤੀ।

Load More Related Articles
Load More By Nabaz-e-Punjab
Load More In General News

Check Also

ਸੀਨੀਅਰ ਵੈਟਰਨਰੀ ਅਫ਼ਸਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਨਿੱਜੀ ਦਖ਼ਲ ਮੰਗਿਆ

ਸੀਨੀਅਰ ਵੈਟਰਨਰੀ ਅਫ਼ਸਰ ਐਸੋਸੀਏਸ਼ਨ ਨੇ ਮੁੱਖ ਮੰਤਰੀ ਭਗਵੰਤ ਮਾਨ ਦਾ ਨਿੱਜੀ ਦਖ਼ਲ ਮੰਗਿਆ ਸਰਕਾਰ ਨੇ ਕਮਿਊਟਿਡ ਪ…