Share on Facebook Share on Twitter Share on Google+ Share on Pinterest Share on Linkedin ਮਾਤਾ ਸੁਰਜੀਤ ਕੌਰ ਕੰਗ ਨੂੰ ਸ਼ਰਧਾਂਜਲੀ ਦੇਣ ਸੁਖਬੀਰ ਬਾਦਲ, ਚੰਦੂਮਾਜਰਾ, ਡਾ. ਚੀਮਾ ਤੇ ਬੀਰਦਵਿੰਦਰ ਵੀ ਪਹੁੰਚੇ ਨਬਜ਼-ਏ-ਪੰਜਾਬ ਬਿਊਰੋ, ਮੁਹਾਲੀ, 2 ਨਵੰਬਰ: ਸ਼੍ਰੋਮਣੀ ਅਕਾਲੀ ਦਲ (ਯੂਥ ਵਿੰਗ) ਦੇ ਸਾਬਕਾ ਕੌਮੀ ਪ੍ਰਧਾਨ ਕਿਰਨਬੀਰ ਸਿੰਘ ਕੰਗ ਦੀ ਮਾਤਾ ਸੁਰਜੀਤ ਕੌਰ ਕੰਗ ਜਿਨ੍ਹਾਂ ਦੀ ਪਿਛਲੇ ਦਿਨੀਂ ਮੌਤ ਹੋ ਗਈ ਸੀ, ਉਨ੍ਹਾਂ ਦੀ ਅੰਤਿਮ ਅਰਦਾਸ ਅੱਜ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਕੀਤੀ ਗਈ। ਹਜ਼ੂਰੀ ਰਾਗੀ ਭਾਈ ਲਖਵਿੰਦਰ ਸਿੰਘ ਤੇ ਸਾਥੀਆਂ ਨੇ ਵੈਰਾਗਮਈ ਕੀਰਤਨ ਨਾਲ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਜਨਰਲ ਸਕੱਤਰ ਪ੍ਰੇਮ ਸਿੰਘ ਚੰਦੂਮਾਜਰਾ, ਮੁੱਖ ਬੁਲਾਰੇ ਡਾ ਦਲਜੀਤ ਸਿੰਘ ਚੀਮਾ, ਪੰਜਾਬ ਵਿਧਾਨ ਸਭਾ ਦੇ ਸਾਬਕਾ ਡਿਪਟੀ ਸਪੀਕਰ ਬੀਰਦਵਿੰਦਰ ਸਿੰਘ, ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ, ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ, ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ, ਐਸਐਸਪੀ ਰਜਿੰਦਰ ਸਿੰਘ ਸੋਹਲ, ਖੇਡ ਪ੍ਰਮੋਟਰਜ਼ ਦਵਿੰਦਰ ਸਿੰਘ ਬਾਜਵਾ ਤੇ ਨਰਿੰਦਰ ਸਿੰਘ ਕੰਗ, ਪਰਮਿੰਦਰ ਸਿੰਘ ਸੰਨੀ, ਜਸਪਾਲ ਸਿੰਘ ਦੇਸੂਮਾਜਰਾ, ਜਸਵੰਤ ਸਿੰਘ ਭੁੱਲਰ, ਸ਼ਲਿੰਦਰ ਅਨੰਦ, ਸਾਬਕਾ ਕੌਂਸਲਰ ਅਰੁਣ ਸ਼ਰਮਾ, ਕਮਲਜੀਤ ਕੌਰ, ਫੂਲਰਾਜ ਸਿੰਘ, ਕਮਲ ਕਿਸ਼ੋਰ ਸ਼ਰਮਾ, ਕਿਸਾਨ ਆਗੂ ਕਿਰਪਾਲ ਸਿੰਘ ਸਿਆਊ, ਜਸਪਾਲ ਸਿੰਘ ਨਿਆਮੀਆਂ, ਕੁਲਵੰਤ ਸਿੰਘ ਤ੍ਰਿਪੜੀ, ਹਰਸਿਮਰਨ ਸਿੰਘ ਬਿੰਨੀ, ਆਪ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ, ਭਾਜਪਾ ਆਗੂ ਲਖਵਿੰਦਰ ਕੌਰ ਗਰਚਾ, ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ, ਸਾਬਕਾ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਾਬਕਾ ਵਿਧਾਇਕ ਅਮਰਬੀਰ ਸਿੰਘ ਬੋਨੀ ਅਜਨਾਲਾ, ਜਥੇਦਾਰ ਅਮਰੀਕ ਸਿੰਘ ਮੁਹਾਲੀ, ਪਰਮਜੀਤ ਸਿੰਘ ਕਾਹਲੋਂ, ਸਤਵੀਰ ਸਿੰਘ ਧਨੋਆ, ਕਿਸਾਨ ਆਗੂ ਪਰਮਦੀਪ ਸਿੰਘ ਬੈਦਵਾਨ, ਐਮਪੀਸੀਏ ਦੇ ਪ੍ਰਧਾਨ ਹਰਪ੍ਰੀਤ ਸਿੰਘ ਡਡਵਾਲ, ਜਨਰਲ ਸਕੱਤਰ ਸਰਬਜੀਤ ਸਿੰਘ ਪਾਰਸ, ਮੁੱਖ ਸਰਪ੍ਰਸਤ ਹਰਜਿੰਦਰ ਸਿੰਘ ਧਵਨ, ਨਰਿੰਦਰ ਸਿੰਘ ਸੰਧੂ (ਸਾਹਿਬਜ਼ਾਦਾ ਟਿੰਬਰ), ਰਾਮਗੜ੍ਹੀਆ ਸਭਾ ਦੇ ਪ੍ਰਧਾਨ ਕਰਮ ਸਿੰਘ ਬਬਰਾ, ਮਨਜੀਤ ਸਿੰਘ ਮਾਨ, ਪਰਮਜੀਤ ਸਿੰਘ ਗਿੱਲ, ਤੇਜਿੰਦਰ ਸਿੰਘ ਪੂਨੀਆ, ਸ਼ੇਖਇੰਦਰ ਸਿੰਘ ਲਾਡੀ, ਨੰਬਰਦਾਰ ਹਰਵਿੰਦਰ ਸਿੰਘ, ਗੁਰਚਰਨ ਸਿੰਘ ਭੰਵਰਾ, ਬਲਬੀਰ ਸਿੰਘ ਢੋਲ, ਤਰਲੋਚਨ ਸਿੰਘ ਮਟੌਰ, ਬਲਜੀਤ ਸਿੰਘ ਬਲੈਕ ਸਟੋਨ, ਨਸੀਬ ਸਿੰਘ ਸੰਧੂ, ਪ੍ਰੀਤਮ ਸਿੰਘ ਜਥੇਦਾਰ, ਜੋਗਿੰਦਰ ਸਿੰਘ ਜੋਗੀ, ਗੁਰਪ੍ਰਤਾਪ ਸਿੰਘ ਬੜੀ, ਜਸਬੀਰ ਸਿੰਘ ਜੱਸਾ, ਕਿਰਨਬੀਰ ਸਿੰਘ ਕੰਗ ਦੇ ਸਮਰਥਕਾਂ, ਨਜ਼ਦੀਕੀ ਰਿਸ਼ਤੇਦਾਰਾਂ, ਪਰਿਵਾਰਕ ਮੈਂਬਰਾਂ ਸਮੇਤ ਵੱਡੀ ਗਿਣਤੀ ਪਤਵੰਤੇ ਮੌਜੂਦ ਸਨ। ਅਖੀਰ ਵਿੱਚ ਕਿਰਨਬੀਰ ਸਿੰਘ ਕੰਗ ਨੇ ਖ਼ੁਦ ਸਾਰਿਆਂ ਦਾ ਧੰਨਵਾਦ ਕੀਤਾ। ਅੰਤਿਮ ਅਰਦਾਸ ਮੌਕੇ ਇਹ ਗੱਲ ਖਾਸ ਰਹੀ ਕਿ ਪਰਿਵਾਰ ਨੇ ਕਿਸੇ ਵੀ ਸਿਆਸੀ ਆਗੂ ਦਾ ਮੰਚ ਤੋਂ ਨਾਂ ਨਹੀਂ ਲਿਆ ਅਤੇ ਨਾ ਹੀ ਕਿਸੇ ਸਿਆਸੀ ਆਗੂ ਨੂੰ ਮੰਚ ਤੋਂ ਬੋਲਣ ਹੀ ਦਿੱਤਾ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਿਆ।
ਮੰਤਰੀ ਮੰਡਲ ਨੇ ਲਖੀਮਪੁਰ ਖੀਰੀ ਘਟਨਾ ਵਿਚ ਜਾਨਾਂ ਗੁਆ ਚੁੱਕੇ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਦੋ ਮਿੰਟ ਦਾ ਮੌਨ ਰੱਖਿਆ
ਬੀਤੇ ਪੰਜ ਮਹੀਨਿਆਂ ਵਿਚ ਵਾਪਰੀਆਂ ਸਿਆਸੀ ਘਟਨਾਵਾਂ ਨਾਲ ਦੁੱਖ ਪਹੁੰਚਿਆ-ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫਾ ਦੇਣ ਤੋਂ ਪਹਿਲਾਂ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ