nabaz-e-punjab.com

ਸੁਖਬੀਰ ਬਾਦਲ ਨੇ ਚਰਨਜੀਤ ਸਿੰਘ ਬਰਾੜ ਨੂੰ ਆਪਣਾ ਸਿਆਸੀ ਸਕੱਤਰ ਨਿਯੁਕਤ ਕੀਤਾ

ਨਬਜ਼-ਏ-ਪੰਜਾਬ ਬਿਊਰੋ, ਚੰਡੀਗੜ੍ਹ, 11 ਮਾਰਚ:
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸ੍ਰ. ਸੁਖਬੀਰ ਸਿੰਘ ਬਾਦਲ ਵੱਲੋਂ ਪਾਰਟੀ ਦੇ ਸੂਝਵਾਨ ਆਗੂ ਚਰਨਜੀਤ ਸਿੰਘ ਬਰਾੜ ਨੂੰ ਆਪਣਾ ਸਿਆਸੀ ਸਕੱਤਰ ਨਿਯੁਕਤ ਕੀਤਾ ਗਿਆ ਹੈ। ਸ੍ਰੀ ਬਾਦਲ ਦੇ ਇਸ ਫੈਸਲੇ ਨਾਲ ਪਾਰਟੀ ਵਰਕਰਾਂ ਅਤੇ ਨੌਜਵਾਨ ਵਰਗ ਵਿੱਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ। ਲੋਕ ਸਭਾ ਚੋਣਾਂ ਦੇ ਮੌਕੇ ਸ੍ਰੀ. ਬਰਾੜ ਦੀ ਇਹ ਨਿਯੁਕਤੀ ਕਾਫੀ ਫਾਇਦੇਮੰਦ ਸਾਬਤ ਹੋਵੇਗੀ। ਕਿਉਂਕਿ ਸ੍ਰ. ਬਰਾੜ ਵਰਕਰਾਂ ਵਿੱਚ ਕਾਫੀ ਹਰਮਨ ਪਿਆਰੇ ਅਤੇ ਮਿਲਾਪੜੇ ਹਨ।
ਇਥੇ ਇਹ ਵੀ ਵਰਨਣਯੋਗ ਹੈ ਕਿ ਸ੍ਰ. ਬਰਾੜ ਪਹਿਲਾ ਵੀ ਬਤੌਰ ਸਲਾਹਕਾਰ ਅਤੇ ਵਿਸ਼ੇਸ ਕਾਰਜ ਅਫ਼ਸਰ, ਉਪ ਮੁੱਖ ਮੰਤਰੀ ਦੇ ਤੌਰ ’ਤੇ ਸੇਵਾਵਾਂ ਨਿਭਾਅ ਚੁੱਕੇ ਹਨ। ਸ੍ਰ. ਬਰਾੜ ਜੋ ਕਿ ਪਾਰਟੀ ਪ੍ਰਧਾਨ ਦੇ ਪ੍ਰੋਗਰਾਮ ਅਤੇ ਪਾਰਟੀ ਦੀਆਂ ਨੀਤੀਆਂ ਨੂੰ ਲਾਗੂ ਕਰਵਾਉਣ ਲਈ ਹਮੇਸ਼ਾ ਅਹਿਮ ਕੜੀ ਵਜੋਂ ਕੰਮ ਕਰਦੇ ਹਨ ਅਤੇ ਪਾਰਟੀ ਦੇ ਸੰਗਠਨਾਤਮਿਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਦਿਨ ਰਾਤ ਮਿਹਨਤ ਕਰਦੇ ਹਨ। ਸ੍ਰੀ ਬਾਦਲ ਵੱਲੋਂ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ ਸ੍ਰ. ਬਰਾੜ ਨੂੰ ਪਾਰਟੀ ਢਾਂਚੇ ਦੇ ਸਮੁੱਚੇ ਤਾਲਮੇਲ ਦੀ ਅਹਿਮ ਜ਼ਿੰਮੇਵਾਰੀ ਦਿੱਤੀ ਹੈ। ਇਸ ਤੋਂ ਇਲਾਵਾ ਸ੍ਰ. ਬਰਾੜ ਨੂੰ ਸਿਆਸੀ ਸਕੱਤਰ ਦੇ ਨਾਲ ਨਾਲ ਪਾਰਟੀ ਦੇ ਸਾਰੇ ਵਿੰਗਾਂ ਨਾਲ ਤਾਲਮੇਲ ਬਣਾਈ ਰੱਖਣ ਦੀ ਮਹੱਤਵ ਪੂਰਨ ਜ਼ਿੰਮੇਵਾਰੀ ਸੌਂਪਦਿਆਂ ਅਕਾਲੀ ਦਲ ਦੀ ਮਜ਼ਬੂਤੀ ਅਤੇ ਲੋਕਾਂ ਸਭਾ ਚੋਣਾਂ ਵਿੱਚ ਸਰਕਾਰੀ ਵਧੀਕੀਆਂ ਦਾ ਮੂੰਹ ਤੋੜ ਜਵਾਬ ਦੇਣ ਲਈ ਬੂਥ ਪੱਧਰ ’ਤੇ ਸਬ ਕਮੇਟੀਆਂ ਬਣਾਉਣ ਦੀ ਵੀ ਪੂਰੀ ਖੁੱਲ੍ਹ ਦਿੱਤੀ ਗਈ ਹੈ।

Load More Related Articles
Load More By Nabaz-e-Punjab
Load More In General News

Check Also

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ

ਪੰਜਾਬ ਦੀਆਂ ਮੰਡੀ ਬੋਰਡ ਦੀ ਆਮਦਨ ਵਧਾਉਣ ਤੇ ਹੋਰ ਕਾਰਜਾਂ ਦੀ ਸਮੀਖਿਆ, ਜ਼ਰੂਰੀ ਹਦਾਇਤਾਂ ਜਾਰੀ ਮੀਟਿੰਗ ਵਿੱਚ…